ਪਟਵਾਰੀ ਦਾ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

Date:

spot_img

ਬਠਿੰਡਾ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਮਾਲ ਹਲਕਾ ਜੋਧਪੁਰ ਪਾਖਰ ਦੇ ਮਾਲ ਪਟਵਾਰੀ ਦੇ ਨਾਲ ਤੈਨਾਤ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕੱਦਮਾ ਪਿੰਡ ਮਾਨਸਾ ਕਲਾਂ ਦੇ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਸ ਨੇ ਹਲਕਾ ਪਟਵਾਰੀ ਗੁਰਚਰਨ ਸਿੰਘ ਕੋਲ ਪਹੁੰਚ ਕੀਤੀ ਸੀ ਜਿੱਥੇ ਉਸ ਦੇ ਡਰਾਈਵਰ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੇ ਕਬਜ਼ਾ ਵਾਰੰਟ ਦੀ ਰਿਪੋਰਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰ ਰਹੇ ਮੁਲਜ਼ਮ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਉਕਤ ਉਦੇਸ਼ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related