ਭਾਰਤੀ ਚੋਣ ਕਮਿਸ਼ਨ ਨੇ ਮੰਗੀ ਡੀਜੀਪੀ ਤੋਂ ਰੀਪੋਰਟ
ਸੰਗਰੂਰ, 23 ਮਾਰਚ : ਜ਼ਿਲ੍ਹੇ ਦੇ ਕਸਬਾ ਦਿੜਬਾ ਵਿਚ ਜਹਿਰੀਲੀ ਸ਼ਰਾਬ ਪੀਣ ਕਾਰਨ ਸ਼ੁਰੂ ਹੋਇਆ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਤੱਕ ਦਿੜਬਾ ਅਤੇ ਸੁਨਾਮ ਵਿਚ 21 ਮੌਤਾਂ ਹੋ ਚੁੱਕੀਆਂ ਹਨ। ਉਧਰ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
ਛੋਟਾ ਸਿੱਧੂ ਮੂਸੇਵਾਲਾ ਹਸਪਤਾਲੋਂ ਛੁੱਟੀ ਬਾਅਦ ਪਹਿਲੀ ਵਾਰ ਪੁੱਜਿਆ ਜੱਦੀ ਹਵੇਲੀ
ਬੇਸ਼ੱਕ ਪੁੁੁਲਿਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਤਲ ਦਾ ਮੁਕੱਦਮਾ ਦਰਜ਼ ਕਰਕੇ 8 ਲੋਕਾਂ ਨੂੰ ਹਿਰਾਸਤ ਵਿਚ ਲਿਆ ਚੁੱਕਾ ਹੈ ਪ੍ਰੰਤੂ ਮਾਮਲੇ ਦੀ ਹੋਰ ਤੈਅ ਤੱਕ ਜਾਣ ਦੇ ਲਈ ਏਡੀਪੀਪੀ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਇੱਕ ਚਾਰ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਵਿਸੇਸ ਜਾਂਚ ਟੀਮ ਵਿਚ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ, ਸੰਗਰੂਰ ਦੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਐਸ.ਪੀ ਨਰੇਸ਼ ਦੂਬੇ ਨੂੰ ਸ਼ਾਮਲ ਕੀਤਾ ਗਿਆ ਹੈ। ਪੁਲਿਸ ਪੁੱਛਗਿੱਛ ਵਿੱਚ ਇਹ ਵੀ ਸਾਹਮਣੇ ਆਇਆ ਕਿ ਕਿੰਗਪਿਨ ਹਰਮਨਪ੍ਰੀਤ ਨੇ ਹਾਲ ਹੀ ਵਿੱਚ ਸ਼ਰਾਬ ਬਣਾਉਣ ਦਾ ਕੰਮ ਸ਼ੁਰੂ ਕੀਤਾ ਸੀ। ਹਰਮਨਪ੍ਰੀਤ ਸਿੰਘ ਦਾ ਮੰਨਣਾ ਸੀ ਕਿ ਜ਼ਿਆਦਾ ਨਸ਼ਾ ਹੋਣ ਕਾਰਨ ਸ਼ਰਾਬ ਦਾ ਖਪਤ ਵੀ ਵਧੇਗਾ। ਉਸ ਵੱਲੋਂ 120 ਬੋਤਲਾਂ ਦੀ ਪਹਿਲੀ ਖੇਪ ਤਿਆਰ ਕੀਤੀ ਗਈ ਸੀ।
ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਦੌਰਾਨ ਅਕਾਲੀ ਦਲ ਦਾ ਦੋ ਟੁੱਕ ਐਲਾਨ: ਸਿਧਾਂਤ ਰਾਜਨੀਤੀ ਤੋਂ ਉਪਰ
ਪਹਿਲੀ ਕੋਸ਼ਿਸ਼ ਦੌਰਾਨ ਪੂਰੀ ਜਾਣਕਾਰੀ ਨਾ ਹੋਣ ਕਾਰਨ ਇਹ ਸ਼ਰਾਬ ਜ਼ਹਿਰੀਲੀ ਹੋ ਗਈ।ਗੌਰਤਲਬ ਹੈ ਕਿ 18-19 ਮਾਰਚ ਦੀ ਰਾਤ ਨੂੰ ਦਿੜਬਾ ਖੇਤਰ ਵਿਚ ਕੁੱਝ ਲੋਕਾਂ ਨੇ ਸ਼ਰਾਬ ਪੀਤੀ ਸੀ ਪ੍ਰੰਤੂ ਦੂਜੇ ਦਿਨ ਸਵੇਰੇ ਉਨ੍ਹਾਂ ਵਿਚੋਂ ਕਈਆਂ ਦੀ ਮੌਤ ਹੋ ਗਈ ਤੇ ਕਈਆਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ, ਜਿੰਨ੍ਹਾਂ ਵਿਚੋਂ ਹੁਣ ਤੱਕ ਕੁੱਲ 21 ਮੌਤਾਂ ਹੋਣ ਦੀ ਸੂਚਨਾ ਹੈ। ਜਦੋਂਕਿ ਹਾਲੇ ਵੀ ਕੁੱਝ ਲੋਕ ਪਟਿਆਲਾ ਦੇ ਰਜਿੰਦਰਾ ਹਸਪਤਾਲ ਅਤੇ ਹੋਰ ਥਾਵਾਂ ’ਤੇ ਅਪਣਾ ਇਲਾਜ਼ ਕਰਵਾ ਰਹੇ ਹਨ। ਪਹਿਲਾਂ ਇਸ ਕਾਂਡ ਵਿਚ ਮਰਨ ਵਾਲੇ ਦਿੜਬਾ ਇਲਾਕੇ ਦੇ ਹੀ ਸਨ ਪ੍ਰੰਤੂ ਬਾਅਦ ਵਿਚ ਸੁਨਾਮ ਦੇ ਵੀ ਕਰੀਬ ਅੱਧੀ ਦਰਜ਼ਨ ਲੋਕਾਂ ਦੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਮੁਢਲੀ ਜਾਂਚ ਮੁਤਾਬਕ ਦਿੜਬਾ ਦੇ ਹੀ ਕੁੱਝ ਲੋਕਾਂ ਵੱਲੋਂ ਘਰ ਵਿਚ ਨਕਲੀ ਸਰਾਬ ਤਿਆਰ ਕੀਤੀ ਜਾ ਰਹੀ ਸੀ, ਜਿਸਦੇ ਲਈ ਉਹ ਸਮਾਨ ਪਾਤੜਾ ਤੇ ਹੋਰਨਾਂ ਇਲਾਕਿਆਂ ਵਿਚੋਂ ਲਿਆਉਂਦੇ ਸਨ।
Share the post "ਸ਼ਰਾਬ ਕਾਂਡ: ਮਰਨ ਵਾਲਿਆਂ ਦੀ ਗਿਣਤੀ 21 ਹੋਈ, ਸਰਕਾਰ ਵੱਲੋਂ ਵਿਸੇਸ ਜਾਂਚ ਟੀਮ ਦਾ ਗਠਨ"