ਬਠਿੰਡਾ, 23 ਮਾਰਚ: ਚੋਣ ਕਮਿਸ਼ਨ ਦੀਆਂ ਹਿਦਾਇਤਾਂ ’ਤੇ ਬਦਲ ਕੇ ਆਏ ਬਠਿੰਡਾ ਦੇ ਨਵੇਂ ਐਸ.ਐਸ.ਪੀ ਦੀਪਕ ਪਾਰਿਕ ਨੇ ਸਨੀਵਾਰ ਨੂੰ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇਸਤੋਂ ਪਹਿਲਾਂ ਉਹ ਡੀਜੀਪੀ ਦਫ਼ਤਰ ਵਿਖੇ ਸਟਾਫ਼ ਅਫ਼ਸਰ ਦੇ ਤੌਰ ’ਤੇ ਕੰਮ ਕਰ ਰਹੇ ਸਨ। ਸਾਲ 2014 ਬੈਚ ਦੇ ਆਈਪੀਐਸ ਅਧਿਕਾਰੀ ਸ਼੍ਰੀ ਪਾਰਿਕ ਮਾਨਸਾ ਅਤੇ ਪਟਿਆਲਾ ਦੇ ਐਸ.ਐਸ.ਪੀ ਵਜੋਂ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਨੂੰ ਬਠਿੰਡਾ ਹਰਮਨਬੀਰ ਸਿੰਘ ਗਿੱਲ ਦੀ ਥਾਂ ਲਿਆਂਦਾ ਗਿਆ ਹੈ,
ਛੋਟਾ ਸਿੱਧੂ ਮੂਸੇਵਾਲਾ ਹਸਪਤਾਲੋਂ ਛੁੱਟੀ ਬਾਅਦ ਪਹਿਲੀ ਵਾਰ ਪੁੱਜਿਆ ਜੱਦੀ ਹਵੇਲੀ
ਜਿੰਨ੍ਹਾਂ ਦੇ ਸਕੇ ਭਰਾ ਇੱਕ ਸਿਆਸੀ ਪਾਰਟੀ ਦੇ ਐਮ.ਪੀ ਹੋਣ ਕਾਰਨ ਚੋਣ ਕਮਿਸ਼ਨ ਵੱਲੋਂ ਇਹ ਕਾਰਵਾਈ ਕੀਤੀ ਗਈ ਸੀ। ਉਧਰ ਸ਼ਨੀਵਾਰ ਨੂੰ ਅਹੁੱਦਾ ਸੰਭਾਲਣ ਸਮੇਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਵਿਚ ਚੋਣ ਜਾਬਤੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ, ਸ਼ਾਂਤੀ ਪੂਰਵਕ ਤਰੀਕੇ ਨਾਲ ਚੋਣਾਂ ਕਰਵਾਉਣ ਅਤੇ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿਚ ਰੱਖਣ ਦੀ ਵਚਨਵਧਤਾ ਦੁਹਰਾਈ। ਬਠਿੰਡਾ ਪੁੱਜਣ ’ਤੇ ਪੁਲਿਸ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਤੇ ਨਾਲ ਹੀ ਜ਼ਿਲ੍ਹੈ ਦੇ ਗਜਟਿਡ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ।