ਚੰਡੀਗੜ੍ਹ, 23 ਮਾਰਚ: ਭਾਰਤੀ ਜਨਤਾ ਪਾਰਟੀ ਦਾ ਇੱਕ ਉੱਚ ਪੱਧਰੀ ਵਫ਼ਦ ਸ਼ਨੀਵਾਰ ਨੂੰ ਪਾਰਟੀ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮਿਲਿਆ। ਇਸ ਮੌਕੇ ਵਫ਼ਦ ਵੱਲੋਂ ਦਿੱਲੀ ਦੀ ਤਰਜ਼ ’ਤੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਐਕਸਾਈਜ਼ ਪਾਲਿਸੀ ਦੀ ਵੀ ਈਡੀ ਦੇ ਰਾਹੀਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਪਾਲਿਸੀ ਵੀ ਦਿੱਲੀ ’ਚ ਹੀ ਬਣਾਈ ਗਈ ਸੀ, ਜੋਕਿ ਦਿੱਲੀ ਸਰਕਾਰ ਦੀ ਕਾਪੀ ਹੀ ਹੈ। ਦਸਣਾ ਬਣਦਾ ਹੈ ਕਿ ਦਿੱਲੀ ਸਰਾਬ ਪਾਲਿਸੀ ਦੇ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਸਹਿਤ ਕਈ ਮੰਤਰੀਆਂ ਤੇ ਹੋਰਨਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਹਿਮਾਚਲ ’ਚ ਕਾਂਗਰਸ ਨੂੰ ਵੱਡਾ ਝਟਕਾ, ਅੱਧੀ ਦਰਜ਼ਨ ਬਾਗੀ ਵਿਧਾਇਕ ਭਾਜਪਾ ’ਚ ਹੋਏ ਸ਼ਾਮਲ
ਇਸ ਵਫ਼ਦ ਵਿਚ ਸੁਨੀਲ ਜਾਖੜ ਦੇ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਜੰਗੀ ਲਾਲ ਮਹਾਜਨ, ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਅਤੇ ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ ਆਦਿ ਵੀ ਸ਼ਾਮਲ ਸਨ। ਮੁੱਖ ਚੋਣ ਅਧਿਕਾਰੀ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਜਾਖੜ ਨੇ ਦਾਅਵਾ ਕੀਤਾ ਕਿ ‘‘ ਜੇਕਰ ਪੰਜਾਬ ਦੀ ਐਕਸਾਈਜ਼ ਪਾਲਿਸੀ ਦੀ ਜਾਂਚ ਹੁੰਦੀ ਹੈ ਤਾਂ ਇੱਥੇ ਵੀ ਕਈ ਸੋ ਕਰੋੜ ਦਾ ਘਪਲਾ ਨਿਕਲੇਗਾ। ’’ ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਐਕਸਾਈਜ ਵਿਭਾਗ ਦੇ ਮੰਤਰੀ ਅਤੇ ਕਈ ਸੀਨੀਅਰ ਅਧਿਕਾਰੀਆਂ ਵੱਲੋਂ ਪੰਜਾਬ ’ਚ ਐਕਸਾਈਜ਼ ਪਾਲਿਸੀ ਬਣਾਉਣ ਲਈ ਦਿੱਲੀ ’ਚ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਸਨ।
Share the post "ਪੰਜਾਬ ਐਕਸਾਈਜ਼ ਪਾਲਿਸੀ ਦੀ ਜਾਂਚ ਲਈ ਭਾਜਪਾ ਆਗੂਆਂ ਦਾ ਵਫ਼ਦ ਮੁੱਖ ਚੋਣ ਅਧਿਕਾਰੀ ਨੂੰ ਮਿਲਿਆ"