Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਆਪ ਦਾ ਸੁਨੀਲ ਜਾਖੜ ’ਤੇ ਪਲਟਵਾਰ, ਪੰਜਾਬ ਦੀ ਨੀਤੀ ਨਾਲ ਸਰਾਬ ਮਾਲੀਆ 6100 ਕਰੋੜ ਤੋਂ ਵਧ ਕੇ 10000 ਕਰੋੜ ਪੁੱਜਿਆ

12 Views

ਚੰਡੀਗੜ੍ਹ, 22 ਮਾਰਚ: ਆਮ ਆਦਮੀ ਪਾਰਟੀ ਪੰਜਾਬ ਨੇ ਸੁਨੀਲ ਜਾਖੜ ਵੱਲੋਂ ਲਗਾਏ ਦੋਸ਼ਾਂ ’ਤੇ ਪਲਟਵਾਰ ਕਰਦਿਆਂ ਦਾਅਵਾ ਕੀਤਾ ਹੈ ਕਿ ‘‘ ਇਸ ਆਬਕਾਰੀ ਨੀਤੀ ਨਾਲ ਸੂਬੇ ਦਾ ਮਾਲੀਆ 6,100 ਕਰੋੜ ਤੋਂ ਵਧਾ ਕੇ 10,000 ਕਰੋੜ ਹੋ ਗਿਆ ਹੈ। ’’ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਦਿੱਲੀ ਵਿੱਚ ਕੋਈ ਆਬਕਾਰੀ ਨੀਤੀ ਘਪਲਾ ਨਹੀਂ ਹੈ ਅਤੇ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਕੋਈ ਭ੍ਰਿਸ਼ਟਾਚਾਰ ਨਹੀਂ ਹੈ। ਭਾਜਪਾ ਆਗੂ ਲੋਕ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਨੂੰ ਰੋਕਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੇ ਹਨ। ਸਵਾਲ ਕਰਦਿਆਂ ਕਿਹਾ ਕਿ ਕੀ ਸੁਨੀਲ ਜਾਖੜ ਦੱਸ ਸਕਦੇ ਹਨ ਕਿ 2016-17 ਦੀ ਅਕਾਲੀ-ਭਾਜਪਾ ਸਰਕਾਰ ਦੀ ਨੀਤੀ ਕਾਰਨ ਆਮਦਨ ਘੱਟ ਕਿਉਂ ਹੋ ਰਹੀ ਸੀ।

ਅੱਜ ਸਾਡੇ ਦੇਸ਼ ਵਿਚ ਲੋਕਤੰਤਰ ਦੀ ਹਾਲਤ ਦੇਖ ਕੇ ਭਗਤ ਸਿੰਘ ਦੀ ਆਤਮਾ ਨੂੰ ਵੀ ਦੁੱਖ ਹੋ ਰਿਹਾ ਹੋਵੇਗਾ: ਭਗਵੰਤ ਮਾਨ

ਉਨ੍ਹਾਂ ਦੀ ਇਸ ਨੀਤੀ ਨਾਲ ਪੰਜਾਬ ਦੇ ਖਜ਼ਾਨੇ ਨੂੰ 300 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ। ਇੱਕ ਸਧਾਰਨ ਗਣਿਤ ਦੱਸ ਸਕਦਾ ਹੈ ਕਿ ਕਿਹੜੀ ਨੀਤੀ ਅਤੇ ਕਿਹੜੀ ਪਾਰਟੀ ਭ੍ਰਿਸ਼ਟ ਹੈ।‘ਆਪ’ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ਆਬਕਾਰੀ ਨੀਤੀ ਬਾਰੇ ਬੇਬੁਨਿਆਦ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਭਾਜਪਾ ਵਾਲੇ ਪੰਜਾਬ ਦੀ ਕੋਈ ਵੀ ਲੋਕ ਸਭਾ ਸੀਟ ਜਿੱਤਣ ਦੇ ਸੁਪਨੇ ਦੇਖ ਰਹੇ ਹਨ। ਜਦੋਂਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨਾਲ ਕੀਤੇ ਅੱਤਿਆਚਾਰਾਂ ਨੂੰ ਪੰਜਾਬ ਦੇ ਲੋਕ ਭੁੱਲੇ ਨਹੀਂ ਹਨ। ਬਿਆਨ ਵਿਚ ਸੂਬਾ ਪ੍ਰਧਾਨ ਸੁਨੀਲ ਜਾਖੜ ਸਮੇਤ ਭਾਜਪਾ ਪੰਜਾਬ ਦੀ ਲੀਡਰਸ਼ਿਪ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ‘‘ ਉਨ੍ਹਾਂ ਕਦੇ ਵੀ ਸਾਡੇ

ਆਪ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ,ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ

ਕਿਸਾਨਾਂ ਜਾਂ ਸਾਡੇ ਨੌਜਵਾਨਾਂ ਲਈ ਆਵਾਜ਼ ਨਹੀਂ ਉਠਾਈ ਅਤੇ ਨਾ ਹੀ ਸਾਡੇ ਸੂਬੇ ਜਾਂ ਲੋਕਾਂ ਦੇ ਹੱਕਾਂ ਲਈ ਕਦੇ ਵੀ ਕੇਂਦਰ ਵਿੱਚ ਪੰਜਾਬ ਦਾ ਪੱਖ ਲਿਆ।’’ ਜਿਸਦੇ ਚੱਲਦੇ ਪੰਜਾਬ ਵਾਸੀ ਭਾਜਪਾ ਆਗੂਆਂ ਦੀ ਸੋਚ ਤੋਂ ਭਲੀ-ਭਾਂਤ ਜਾਣੂ ਹਨ ਜਿਨ੍ਹਾਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ। ਪਾਰਟੀ ਨੇ ਨੀਵੇਂ ਪੱਧਰ ਦੀ ਰਾਜਨੀਤੀ ਕਰਨ ਲਈ ਸੁਨੀਲ ਜਾਖੜ ਦੀ ਨਿੰਦਾ ਵੀ ਕੀਤੀ। ਇਹ ਮੰਦਭਾਗਾ ਹੈ ਕਿ ਉਹ ਨਕਲੀ ਸ਼ਰਾਬ ਕਾਰਨ ਲੋਕਾਂ ਦੀਆਂ ਮੌਤਾਂ ਦਾ ਸਿਆਸੀਕਰਨ ਕਰ ਰਿਹੇ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ‘ਆਪ’ ਸਰਕਾਰ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾ ਰਹੀ ਹੈ।

 

Related posts

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਲਾਂਚ

punjabusernewssite

ਅਕਾਲੀ ਦਲ ਨੇ ਭਾਜਪਾ ਆਗੂ ਵਿਰੁਧ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ, ਜਾਣੋ ਕਾਰਨ

punjabusernewssite

ਪੰਜਾਬ ਵਜ਼ਾਰਤ ਵੱਲੋਂ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ

punjabusernewssite