ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਵਿੱਚ ਹੁਣ ਭਾਰਤੀ ਜਨਤਾ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਚੋਣ ਗਠਜੋੜ ਨਹੀਂ ਹੋਵੇਗਾ। ਪਿਛਲੇ ਕੁਝ ਮਹੀਨਿਆਂ ਤੋਂ ਦੋਨਾਂ ਧਿਰਾਂ ਵਿਚਕਾਰ ਗਠਜੋੜ ਦੀਆਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਰੱਦ ਕਰਦਿਆਂ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਪਾਈ ਆਪਣੀ ਵੀਡੀਓ ਦੇ ਵਿੱਚ ਸ੍ਰੀ ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਭਾਜਪਾ ਨੇ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਇਕੱਲਿਆਂ ਮੈਦਾਨ ਵਿੱਚ ਉਤਰਨ ਦਾ ਫੈਸਲਾ ਲਿਆ ਹੈ।
ਮਾਣ ਵਾਲੀ ਗੱਲ: ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਫ਼ੌਜ ਦੇ ਅਫ਼ਸਰ ਬਣੇ
ਹਾਲਾਂਕਿ ਉਹਨਾਂ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਨਹੀਂ ਲਿਆ ਪ੍ਰੰਤੂ ਦਾਵਾ ਕੀਤਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਦੀ ਬੇਹਤਰੀ ਤੇ ਤਰੱਕੀ ਦੇ ਲਈ ਭਾਜਪਾ ਦਾ ਇੱਥੇ ਮਜਬੂਤ ਹੋਣਾ ਜਰੂਰੀ ਹੈ। ਉਹਨਾਂ ਪੰਜਾਬ ਦੀ ਸਿੱਖ ਅਤੇ ਖਾਸਕਰ ਕਿਸਾਨੀ ਵੋਟ ਬੈਂਕ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦਾ ਸੇਹਰਾ ਵੀ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਹੈ। ਉਹਨਾਂ ਕਿਹਾ ਕਿ ਪਿਛਲੇ 10 ਸਾਲਾਂ ਦੇ ਵਿੱਚ ਕੇਂਦਰ ਸਰਕਾਰ ਨੇ ਐਮਐਸਪੀ ਉੱਪਰ ਫਸਲਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਕੀਤੀ ਹੈ ਅਤੇ ਅੱਗੇ ਤੋਂ ਵੀ ਇਹ ਯਕੀਨੀ ਰਹੇਗੀ।
ਸੰਨੀ ਦਿਓਲ ਨੇ ਜਿੱਤਣ ਤੋਂ ਬਾਅਦ ਕਦੇ ਗੁਰਦਾਸਪੁਰ ਦਾ ਧਿਆਨ ਨਹੀਂ ਰੱਖਿਆ ਤਾਂ…
ਇੱਥੇ ਦੱਸਣਾ ਬਣਦਾ ਹੈ ਕਿ 1996 ਤੋਂ ਲੈ ਕੇ ਸਾਲ 2022 ਤੱਕ ਅਕਾਲੀ ਦਲ ਅਤੇ ਭਾਜਪਾ ਪੰਜਾਬ ਦੇ ਵਿੱਚ ਇਕੱਠਿਆਂ ਮਿਲ ਕੇ ਚੋਣਾਂ ਲੜਦੇ ਰਹੇ ਹਨ ਅਤੇ ਸਰਕਾਰ ਦੇ ਵਿੱਚ ਵੀ ਹਿੱਸੇਦਾਰ ਰਹੇ ਹਨ। ਪਰੰਤੂ ਸਾਲ 2022 ਵਿੱਚ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਸ਼ੁਰੂ ਹੋਏ ਕਿਸਾਨ ਅੰਦੋਲਨ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਅਲੱਗ ਹੋਣ ਦਾ ਫੈਸਲਾ ਲਿਆ ਸੀ। ਹੁਣ ਪਿਛਲੇ ਕੁਝ ਮਹੀਨਿਆਂ ਤੋਂ ਮੁੜ ਅਕਾਲੀ ਦਲ ਅਤੇ ਭਾਜਪਾ ਦੇ ਇਕੱਠਿਆਂ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਇਹਨਾਂ ਚਰਚਾਵਾਂ ਨੂੰ ਉਸ ਸਮੇਂ ਵੀ ਬਲ ਮਿਲਿਆ ਸੀ ਜਦ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਦੂਜੇ ਸਭ ਤੋਂ ਵੱਡੇ ਨੇਤਾ ਅਮਿਤ ਸ਼ਾਹ ਨੇ ਵੀ ਇੱਕ ਨਿੱਜੀ ਚੈਨਲ ਨਾਲ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਸੀ ਕਿ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੀ ਗੱਲ ਚੱਲ ਰਹੀ ਹੈ।
ਕੋਰ ਕਮੇਟੀ ਦੇ ਫੈਸਲਿਆਂ ਦੇ ਹੱਕ ’ਚ ਡਟਿਆ ਅਕਾਲੀ ਦਲ ਦਾ ‘ਨਰਾਜ਼’ ਵਿਧਾਇਕ
ਇਸ ਤੋਂ ਬਾਅਦ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਵਿੱਚ ਭਾਜਪਾ ਨਾਲ ਗੱਠਜੋੜ ਤੋਂ ਪਹਿਲਾਂ ਕੁਝ ਮੰਗਾਂ ਰੱਖੀਆਂ ਸਨ। ਜਿਨਾਂ ਦੇ ਵਿੱਚ ਧਾਰਮਿਕ ਅਤੇ ਕਿਸਾਨੀ ਮਸਲਿਆਂ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ ਸੀ। ਅਕਾਲੀ ਦਲ ਦੀ ਇਸ ਮੀਟਿੰਗ ਤੋਂ ਬਾਅਦ ਭਾਜਪਾ ਦੇ ਵਿੱਚ ਘੁਸਰ ਮੁਸਰ ਸ਼ੁਰੂ ਹੋ ਗਈ ਸੀ ਅਤੇ ਹੁਣ ਭਾਜਪਾ ਦੇ ਸਾਫ ਐਲਾਨ ਨਾਲ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਵਿੱਚ ਇੰਨਾਂ ਲੋਕ ਸਭਾ ਚੋਣਾਂ ਵਿੱਚ ਬਹੁਹੋਣੀ ਮੁਕਾਬਲਾ ਹੋਣ ਜਾ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵੀ ਭਾਜਪਾ ਤੇ ਅਕਾਲੀ ਦਲ ਨੇ ਅਲੱਗ ਅਲੱਗ ਲੜੀਆਂ ਸਨ।