ਖੇਤੀਬਾੜੀ ਅਧਿਕਾਰੀਆਂ ਨੇ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਕੀਤੀ ਮੀਟਿੰਗ

Date:

spot_img

ਬਠਿੰਡਾ, 28 ਮਾਰਚ : ਮੁੱਖ ਖੇਤੀਬਾੜੀ ਅਫਸਰ ਕਰਨਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੌੜ ਮੰਡੀ ਦੇ ਸਮੂਹ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਖਾਦ, ਬੀਜ, ਦਵਾਈ ਦੇ ਪੱਕੇ ਬਿਲ ਦਿੱਤੇ ਜਾਣ ਅਤੇ ਬਿੱਲ ਤੇ ਬੈਚ ਨੰਬਰ, ਟੈਕਨੀਕਲ ਅਤੇ ਮਿਆਦ ਮਿਤੀ ਜਰੂਰ ਪਾਈ ਜਾਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਸਟਾਕ ਬੋਰਡ ਲਗਵਾਏ ਜਾਣ ਅਤੇ ਅਧਿਕਾਰ ਪੱਤਰ ਦਰਜ ਕਰਵਾਏ ਜਾਣ।

Big News: ਈਡੀ ਨੂੰ ਕੇਜਰੀਵਾਲ ਦਾ ਮੁੜ ਮਿਲਿਆਂ ਚਾਰ ਦਿਨਾਂ ਰਿਮਾਂਡ

ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਨਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ ਚੰਨਪ੍ਰੀਤ ਸਿੰਘ ਨੇ ਖਾਦਾਂ ਸਬੰਧੀ ਐਕਟ ਬਾਰੇ ਜਾਣਕਾਰੀ ਦਿੱਤੀ ਗਈ ਤੇ ਖਾਦਾਂ ਨਾਲ ਟੈਗਿੰਗ ਨਾ ਕਰਨ ਸਬੰਧੀ ਕਿਹਾ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ ਅਸਮਾਨਪ੍ਰੀਤ ਸਿੱਧੂ ਨੇ ਕੀੜੇਮਾਰ ਦਵਾਈਆਂ ਬਾਰੇ ਪੂਰੀ ਜਾਣਕਾਰੀ ਦਿੱਤੀ। ਖੇਤੀਬਾੜੀ ਵਿਕਾਸ ਅਫਸਰ ਡਾ ਸੁਖਜੀਤ ਸਿੰਘ ਬਾਹੀਆ ਵੱਲੋਂ ਬੀਜਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।ਇਸ ਮੌਕੇ ਖੇਤੀਬਾੜੀ ਅਫਸਰ ਮੌੜ ਡਾ. ਗੁਰਵਿੰਦਰ ਸਿੰਘ ਸੰਧੂ ਤੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

👉ਦੁਬਈ-ਅਧਾਰਤ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਸਪਲਾਈ ਵਿੱਚ ਸਹਾਇਤਾ...

Sri Muktsar Sahib Police News; ਮਲੋਟ ਪੁਲਿਸ ਵੱਲੋਂ 518 ਗ੍ਰਾਮ ਹੈਰੋਇਨ ਸਮੇਤ 02 ਦੋਸ਼ੀ ਕਾਬੂ

Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ...

Aerocity ਤੇ IT City ਨਿਵਾਸੀਆ ਨੇ ਲਾਈ ਠੰਡੇ ਮਿੱਠੇ ਜਲ ਦੀ ਛਬੀਲ

Mohali News: ਇਥੋ ਦੀ ਐਰੋਸਿਟੀ ਅਤੇ ਆਈ.ਟੀ. ਸਿਟੀ ਦੇ...