ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 28 ਮਾਰਚ : ਕਣਕ ਦੀ ਖ਼ਰੀਦ ਨੂੰ ਸੁਚਾਰੂ ਰੂਪ ਵਿਚ ਕਰਵਾਉਣ ਦੇ ਲਈ ਅੱਜ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਈ, ਜਿਸਦੇ ਵਿਚ ਕਣਕ ਦੀ ਖ਼ਰੀਦ ਦੇ ਅਗਾਊਂ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪ੍ਰਬੰਧ ਜਿਵੇਂ ਕਿ ਸਾਫ਼-ਸਫ਼ਾਈ, ਛਾਂ, ਬਿਜਲੀ ਦੀ ਸਪਲਾਈ, ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਪੁਖ਼ਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਚ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਉਨ੍ਹਾਂ ਕਿਹਾ ਕਿ ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।ਇਸ ਮੌਕੇ ਸਿਵਲ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related