ਸ਼੍ਰੀ ਅੰਮ੍ਰਿਤਸਰ ਸਾਹਿਬ, 29 ਮਾਰਚ: ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਅੱਜ ਅਗਲੇ ਵਿਤੀ ਸਾਲ ਲਈ 1260 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਇਹ ਬਜਟ ਪੇਸ਼ ਕੀਤਾ ਗਿਆ।
ਆਮਦਨ ਕਰ ਵਿਭਾਗ ਦਾ ਕਾਂਗਰਸ ਨੂੰ ਹੋਰ ਝਟਕਾ, ਭੇਜਿਆ 1700 ਕਰੋੜ ਦਾ ਨੋਟਿਸ
ਜਿਸਨੂੰ ਮੈਂਬਰਾਂ ਵੱਲੋਂ ਹੱਥ ਖੜ੍ਹੇ ਕਰਕੇ ਪ੍ਰਵਾਨਗੀ ਦਿੱਤੀ ਗਈ। ਪਾਸ ਕੀਤੇ ਇਸ ਬਜ਼ਟ ਵਿਚੋਂ 533 ਕਰੋੜ ਰੁਪਏ ਮੁਲਾਜਮਾਂ ਦੀਆਂ ਤਨਖ਼ਾਹਾਂ ਆਦਿ ’ਤੇ ਖਰਚ ਹੋ ਜਾਣਗੇ। ਜਦੋਂਕਿ ਧਰਮ ਪ੍ਰਚਾਰ ਦੇ ਲਈ 100 ਕਰੋੜ ਰੁਪਇਆ ਰੱਖਿਆ ਗਿਆ ਹੈ ਇਸੇ ਤਰ੍ਹਾਂ ਸਿੱਖਿਆ ’ਤੇ ਖ਼ਰਚ ਲਈ 251 ਕਰੋੜ ਰੁਪਏ ਰਾਖ਼ਵੇ ਰੱਖੇ ਗਏ ਹਨ।
Share the post "ਸ਼੍ਰੋਮਣੀ ਕਮੇਟੀ ਵੱਲੋਂ 1260 ਕਰੋੜ ਦਾ ਸਲਾਨਾ ਬਜ਼ਟ ਪਾਸ, ਤਨਖ਼ਾਹਾਂ ’ਤੇ ਖ਼ਰਚ ਹੋਣਗੇ 533 ਕਰੋੜ"