ਜੈਤੂ ਬੱਚਿਆਂ ਨੂੰ ਲੱਖਾਂ ਦੇ ਇਨਾਮਾਂ ਨਾਲ ਕੀਤਾ ਜਾਵੇਗਾ ਸਨਮਾਨਿਤ
ਰਾਜਪੁਰਾ, 29 ਮਾਰਚ: ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਦਸਤਾਰ ਏ ਖਾਲਸਾ ਰਾਜਪੁਰਾ ਕੈਲੇਫੋਰਨੀਆ ਵੱਲੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਦਸਤਾਰ, ਦੁਮਾਲਾ ਲੰਮੇ ਕੇਸ, ਲੰਮੇ ਦਾੜ੍ਹੇ, ਬਿਨਾਂ ਸ਼ੀਸ਼ੇ ਤੋਂ ਦਸਤਾਰ ਸਜਾਉਣ ਦੇ ਮੁਕਾਬਲੇ 31 ਮਾਰਚ ਦਿਨ ਐਤਵਾਰ ਨੂੰ ਝੰਡਾ ਗਰਾਊਂਡ ਰਾਜਪੁਰਾ ਵਿਖੇ ਕਰਵਾਏ ਜਾ ਰਹੇ ਹਨ ਜਿਸ ਦਾ ਪੋਸਟਰ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਤੇ ਪਿਛਲੇ ਲੰਮੇ ਸਮੇਂ ਤੋਂ ਦਸਤਾਰ ਖੇਤਰ ਵਿਚ ਸੇਵਾ ਨਿਭਾ ਰਹੇ ਡਾ.ਮਨਦੀਪ ਸਿੰਘ ਖੁਰਦ ਮੁੱਖ ਸੇਵਾਦਾਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਜਾਰੀ ਕੀਤਾ ਗਿਆ।ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਲਖਵਿੰਦਰ ਸਿੰਘ ਲੱਖਾ ਯੂ.ਐਸ.ਏ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਲੱਖਾਂ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ 1260 ਕਰੋੜ ਦਾ ਸਲਾਨਾ ਬਜ਼ਟ ਪਾਸ, ਤਨਖ਼ਾਹਾਂ ’ਤੇ ਖ਼ਰਚ ਹੋਣਗੇ 533 ਕਰੋੜ
ਉਨਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਦਸਤਾਰ ਖੇਤਰ ਵਿੱਚ ਸੇਵਾਵਾਂ ਨਿਭਾਉਂਦੇ ਆ ਰਹੇ ਦਸਤਾਰ ਕੋਚ ਤੇ ਸੰਸਥਾਵਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।ਇਸ ਸਮਾਗਮ ਵਿੱਚ ਸ. ਪ੍ਰਭਸਿਮਰਨ ਸਿੰਘ ਹੈੱਡਮਾਸਟਰ,ਡਾ.ਸੁਖਪ੍ਰੀਤ ਸਿੰਘ ਉਦੋਕੇ,ਡਾ ਹਰਪ੍ਰੀਤ ਸਿੰਘ ਖਾਲਸਾ,ਢਾਡੀ ਜੱਥਾ ਗੁਰਪ੍ਰੀਤ ਸਿੰਘ ਲਾਂਡਰਾਂ,ਪੰਜਾਬੀ ਲੋਕ ਗਾਇਕ ਪੰਮਾ ਡੂੰਮੇਵਾਲ ਬੱਚਿਆਂ ਨੂੰ ਦਸਤਾਰ ਸੰਬੰਧੀ ਜਾਣਕਾਰੀ ਦੇਣ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।ਇਸ ਮੌਕੇ ਹਲਕਾ ਇੰਚਾਰਜ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਵਾਲੇ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਸ਼ਲਾਘਾਯੋਗ ਹਨ ਜੋਕਿ ਸਾਡੇ ਨੌਜਵਾਨ ਨੂੰ ਆਪਣੇ ਵਿਰਸੇ ਤੇ ਦਸਤਾਰ ਨਾਲ ਜੋੜਨ ਲਈ ਸਹਾਈ ਹੋਣਗੇ।ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ.ਮਨਦੀਪ ਸਿੰਘ ਖੁਰਦ, ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ, ਪਰਵਿੰਦਰ ਸਿੰਘ, ਇੰਟਰਨੈਸ਼ਨਲ ਦਸਤਾਰ ਕੋਚ ਗੁਰਿੰਦਰ ਸਿੰਘ ਕਿੰਗ, ਚੇਅਰਮੈਨ ਜਗਸੀਰ ਸਿੰਘ ਆਦਿ ਹਾਜ਼ਰ ਸਨ।