ਬਠਿੰਡਾ, 30 ਮਾਰਚ : ਪਿਛਲੇ ਦਿਨੀਂ ਹੋਈ ਬੇ-ਮੌਸਮੀ ਬਰਸਾਤ ਤੇ ਗੜ੍ਹੇਮਾਰੀ ਨਾਲ ਹੋਏ ਫਸਲੀ ਖਰਾਬੇ ਦਾ ਮੁਆਵਜ਼ਾ ਲੈਣ ਲਈ ਅੱਜ ਬਠਿੰਡਾ ਵਿਖੇ ਬਲਾਕ ਬਠਿੰਡਾ, ਸੰਗਤ ਤੇ ਭਗਤਾ ਬਲਾਕ ਦੀ ਸਾਂਝੀ ਮੀਟਿੰਗ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਹੋਈ। ਜਿਲ੍ਹਾ ਆਗੂ ਬਸੰਤ ਸਿੰਘ ਕੋਠਾਗੁਰੂ ਨੇ ਦੱਸਿਆ ਕਿ ਮਾਰਚ ਮਹੀਨੇ ਦੀ ਸ਼ੁਰੂਆਤ ਵਿੱਚ ਬੇਮੌਸਮੀ ਬਰਸਾਤ, ਗੜ੍ਹੇਮਾਰੀ ਅਤੇ ਭਾਰੀ ਤੂਫਾਨ ਨੇ ਬਠਿੰਡਾ ਜਿਲ੍ਹੇ ਦੇ ਪਿੰਡਾਂ ਵਿੱਚ ਭਾਰੀ ਨੁਕਸਾਨ ਕੀਤਾ ਹੈ, ਗੜ੍ਹੇਮਾਰੀ ਨਾਲ ਕਣਕ ਅਤੇ ਸਰੋਂ ਦੀ ਫਸਲ ਬਿਲਕੁਲ ਤਬਾਹ ਹੋ ਗਈ ਹੈ, ਸ਼ਬਜੀਆਂ ਅਤੇ ਬਾਗਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ,
ਮਾਮਲਾ ਵਿਧਾਇਕਾਂ ਦੀ ਖ਼ਰੀਦੋ-ਫ਼ਰੌਖਤ ਦਾ: ਆਪ ਵਿਧਾਇਕ ਦੀ ਸਿਕਾਇਤ ’ਤੇ ਪਰਚਾ ਦਰਜ਼
ਭਗਤਾ ਬਲਾਕ ਦੇ ਪਿੰਡਾਂ ਵਿੱਚ ਭਾਰੀ ਤੂਫਾਨ ਨੇ ਘਰਾਂ ਦਾ ਵੱਡੀ ਪੱਧਰ ਤੇ ਮਾਲੀ ਨੁਕਸਾਨ ਕੀਤਾ ਹੈ, ਪਸ਼ੂਆਂ ਦੇ ਜਾਨੀ ਨੁਕਸਾਨ ਦੀਆਂ ਖਬਰਾਂ ਵੀ ਨਾਲ ਹਨ। ਉਹਨਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨਾਲ ਹੋਈ ਤਬਾਹੀ ਦੇ ਨੁਕਸਾਨ ਦੀ ਭਰਪਾਈ ਵੀ ਪੰਜਾਬ ਸਰਕਾਰ ਨੇ ਨਹੀਂ ਕੀਤੀ ਅਤੇ ਇਸ ਸਾਲ ਸਰਕਾਰ ਚੋਣ ਜਾਬਤੇ ਦਾ ਬਹਾਨਾ ਬਣਾ ਕੇ ਮੁਆਵਜ਼ਾ ਦੇਣ ਤੋਂ ਟਾਲਾ ਵੱਟ ਰਹੀ ਹੈ। ਇਹਨਾਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਦੀ ਢੋਹੀ ਬਣਨ ਦੀ ਥਾਂ ਤੇ ਭਗਵੰਤ ਮਾਨ ਦੀ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ।
ਵੱਡੀ ਖੁਸ਼ਖਬਰੀ: ਪੰਜਾਬ ਦੇ ਵਿੱਚ ਦੋ ਹੋਰ ਟੋਲ ਪਲਾਜ਼ੇ ਹੋਣਗੇ ਬੰਦ
ਉਹਨਾਂ ਕਿਹਾ ਬਰਬਾਦ ਹੋਈਆਂ ਫਸਲਾਂ ਦਾ ਯੋਗ ਮੁਆਵਜ਼ਾ ਲੈਣ ਅਤੇ ਘਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਬਠਿੰਡਾ ਜਿਲ੍ਹੇ ਦੇ 3 ਬਲਾਕਾਂ ਵੱਲੋਂ 4 ਅਪ੍ਰੈਲ ਤੋਂ ਅਣਮਿੱਥੇ ਸਮੇਂ ਲਈ ਬਠਿੰਡਾ ਡੀਸੀ ਦਫ਼ਤਰ ਅੱਗੇ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ, ਜੋ ਕਿ ਮੰਗਾਂ ਮਨਵਾਉਣ ਤੱਕ ਜਾਰੀ ਰਹੇਗਾ। ਇਸ ਮੌਕੇ ਬਠਿੰਡਾ ਬਲਾਕ ਦੇ ਪ੍ਰਧਾਨ ਅਮਰੀਕ ਸਿੰਘ, ਸੰਗਤ ਬਲਾਕ ਦੇ ਪ੍ਰਧਾਨ ਕੁਲਵੰਤ ਸ਼ਰਮਾਂ, ਹਰਪ੍ਰੀਤ ਸਿੰਘ, ਰਾਮ ਕੋਟਗੁਰੂ, ਨੀਟਾ ਸਿੰਘ, ਅਜੇਪਾਲ ਸਿੰਘ, ਧਰਮਪਾਲ ਸਿੰਘ ਹਾਜ਼ਰ ਸਨ।