ਗੁਰਦਾਸਪੁਰ, 2 ਅਪ੍ਰੈਲ 2024: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਮਰਹੂਮ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਚੋਣ ਲੜਣ ਦੀ ਇੱਛਾ ਜਾਹਿਰ ਕੀਤੀ ਹੈ। ਉਨ੍ਹਾਂ ਵੱਲੋਂ ਦਿੱਤੇ ਗਏ ਇਸ ਬਿਆਨ ਤੋਂ ਬਾਅਦ ਸਿਆਸੀ ਡੇਰੇ ‘ਚ ਹਲਚਲ ਮਚ ਗਈ ਹੈ। ਕਵਿਤਾ ਖੰਨਾ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਵਿਨੋਦ ਖੰਨਾ ਜੀ ਦੇ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਜੀ ਦੇ ਚਲੇ ਜਾਣ ਤੋਂ ਬਾਅਦ ਲੋਕਾਂ ਨੇ ਉਸ ਨੂੰ ਬਹੁਤ ਪਿਆਰ ਦਿੱਤਾ ਹੈ। ਹਲਾਂਕਿ ਭਾਜਪਾ ਨੇ ਪੰਜਾਬ ‘ਚ 6 ਲੋਕ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਤੇ ਭਾਜਪਾ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਦਿਨੇਸ਼ ਸਿੰਘ ਬੱਬੂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਜੇਕਰ ਲੋਕਲ ਸਰਵੇ ਦੀ ਗੱਲ ਕਰੀਏ ਤਾਂ ਮਰਹੂਮ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਮਜ਼ਬੂਤ ਦਾਅਵੇਦਾਰ ਮੰਨੀ ਜਾ ਰਹੀ ਹੈ।
Wife of Fomer BJP MP from Gurdaspur Vinod Khanna.Mrs. Kavita Khanna said she would fight this election.She claimed BJP internal survey showed that she is the best candidate here,but BJP gave a ticket to Dinesh Babbu.AAP and INC are yet to decide candidate.pic.twitter.com/Yc3MkjJ3J4
— Haryana Punjab Political News Tracker (@HRPBpolitics) April 2, 2024
ਜ਼ਿਕਰਯੋਗ ਹੈ ਕਿ 70 ਦੇ ਦਹਾਕੇ ਦੇ ਬਾਲੀਵੁੱਡ ਸਟਾਰ ਵਿਨੋਦ ਖੰਨਾ ਨੇ 1998, 1999, 2004 ਅਤੇ 2014 ਵਿੱਚ ਗੁਰਦਾਸਪੁਰ ਸੀਟ ਤੋਂ ਜਿੱਤ ਹਾਸਲ ਕੀਤੀ ਸੀ।ਉਨ੍ਹਾਂ ਦੀ 2017 ਵਿੱਚ ਮੌਤ ਹੋ ਗਈ ਸੀ। ਖੰਨਾ ਦੀ ਮੌਤ ਤੋਂ ਬਾਅਦ 2017 ਦੀ ਉਪ ਚੋਣ ਵਿੱਚ ਇਸ ਸੀਟ ਤੋਂ ਕਵਿਤਾ ਖੰਨਾ ਦੇ ਨਾਮਜ਼ਦ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹਾਲਾਂਕਿ, ਉਸ ਦੇ ਪਿੱਛੇ ਕਾਰੋਬਾਰੀ ਸਵਰਨ ਸਲਾਰੀਆ ਨੂੰ ਚੁਣਿਆ ਗਿਆ ਸੀ। ਸਲਾਰੀਆ ਨੂੰ ਕਾਂਗਰਸ ਦੇ ਸੁਨੀਲ ਜਾਖੜ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ, ਜੋ ਕਰੀਬ 2 ਲੱਖ ਵੋਟਾਂ ਦੇ ਫਰਕ ਨਾਲ ਜਿੱਤੇ। ਪੰਜਾਬ ਦੀਆਂ 10 ਲੋਕ ਸਭਾ ਸੀਟਾਂ ਲਈ ਆਖਰੀ ਪੜਾਅ ‘ਚ 1 ਜੂਨ ਨੂੰ ਵੋਟਿੰਗ ਹੋਵੇਗੀ।
Share the post "ਮਰਹੂਮ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਨੇ ਗੁਰਦਾਸਪੁਰ ਤੋਂ ਚੋਣ ਲੜਣ ਦੇ ਦਿੱਤੇ ਸੰਕੇਤ"