Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਲੋਕ ਸਭਾ ਚੋਣਾਂ: ਬਠਿੰਡਾ ‘ਚ ਹੁਣ ਤੱਕ ਪ੍ਰਾਪਤ ਹੋਈਆਂ 28 ਸ਼ਿਕਾਇਤਾਂ : ਡਿਪਟੀ ਕਮਿਸ਼ਨਰ

8 Views

ਬਠਿੰਡਾ, 2 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 28 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 26 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 2 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਗਤੀਵਿਧੀਆਂ ਤੇ ਹਰ ਪੱਖੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਮੇਜਰ ਜਨਰਲ ਏ ਸ਼੍ਰੀਧਰ (ਸੈਨਾ ਮੈਡਲ) ਨੇ ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਸੰਭਾਲੀ ਕਮਾਂਡ

ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਕੰਟਰੋਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ ਕਿ 24X7 ਘੰਟੇ ਖੁੱਲ੍ਹਾ ਰਹਿੰਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ 2 ਅਪ੍ਰੈਲ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 17 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਈ-ਮੇਲ ਰਾਹੀਂ ਪ੍ਰਾਪਤ ਹੋਈਆਂ ਕੁੱਲ 4 ਸ਼ਿਕਾਇਤਾਂ ਵਿੱਚੋਂ ਵੀ ਸਾਰੀਆਂ ਦਾ ਹੀ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 3 ਸ਼ਿਕਾਇਤਾਂ ਚੋਂ 2 ਸ਼ਿਕਾਇਤਾਂ ਦਾ ਨਿਪਟਾਰਾ ਜਦਕਿ 1 ਸ਼ਿਕਾਇਤ ਕਾਰਵਾਈ ਅਧੀਨ ਹੈ।

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਇਸ ਤੋਂ ਇਲਾਵਾ 2 ਪ੍ਰਾਪਤ ਹੋਈਆਂ ਦਸਤੀ ਸ਼ਿਕਾਇਤਾਂ ਦਾ ਵੀ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦ ਕਿ ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 2 ਸ਼ਿਕਾਇਤਾਂ ਚੋਂ 1 ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 1 ਸ਼ਿਕਾਇਤ ਕਾਰਵਾਈ ਅਧੀਨ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (cVIGIL) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕੋਈ ਵੀ ਨਾਗਰਿਕ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵਟਸਅਪ ਨੰਬਰ 70093-07977, ਈਮੇਲ [email protected], ਟੋਲ ਫ਼ਰੀ ਨੰਬਰ 18001802950, ਨੈਸ਼ਨਲ ਗਵਰਨਮੈਂਟ ਸਰਵਿਸਿਜ ਪੋਰਟਲ (ਐਨ.ਜੀ.ਐਸ.ਪੀ) Service.india.gov.in ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ।

 

Related posts

ਰਾਜਪਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਪ੍ਰਾਚੀਨ ਸ੍ਰੀ ਦੁਰਗਾ ਮੰਦਰ ਮਾਈਸਰਖਾਨੇ ਵਿਖੇ ਹੋਏ ਨਤਮਸਤਕ

punjabusernewssite

ਪ੍ਰਧਾਨ ਤੇ ਮੀਤ ਪ੍ਰਧਾਨ ਤੋਂ ਵਾਂਝੀ ਨਗਰ ਕੌਂਸਲ ਕੋਟਫੱਤਾ ਦੇ ਕੰਮ ਹੋਣ ਲੱਗੇ ਪ੍ਰਭਾਵਿਤ

punjabusernewssite

ਹਰਸਿਮਰਤ ਨੇ ਕਿਸਾਨ ਸ਼ੁਭਕਰਨ ਦੇ ਪਰਿਵਾਰ ਨਾਲ ਵੰਡਾਇਆ ਦੁੱਖ, ਕੀਤੀ ਹਰਿਆਣਾ ਪੁਲਿਸ ਵਿਰੁਧ ਪਰਚਾ ਦਰਜ਼ ਕਰਨ ਦੀ ਮੰਗ

punjabusernewssite