ਤਲਵੰਡੀ ਸਾਬੋ, 3 ਅਪ੍ਰੈਲ (ਮਨਦੀਪ ਸਿੰਘ ): ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੇ ਮਾਰਗ ਦਰਸ਼ਨ ਹੇਠ ਭਾਰਤ ਸਰਕਾਰ ਦੇ ਵਾਤਾਵਰਣ ਤੇ ਜੰਗਲਾਤ ਮੰਤਰਾਲਾ, ਪੰਜਾਬ ਸਟੇਟ ਕੌਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ “ਇੰਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ” ਤਹਿਤ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਸਹਾਇਕ ਡੀਨ, ਡਾ. ਕੰਵਲਜੀਤ ਕੌਰ ਦੀ ਦੇਖ-ਰੇਖ ਹੇਠ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਵੱਲੋਂ ਵੱਖ-ਵੱਖ ਖੇਤਰਾਂ ਦੇ ਮੁਕਾਬਲੇ ਮਿਤੀ 22 ਅਪ੍ਰੈਲ 2024 ਤੱਕ ਕਰਵਾਏ ਜਾ ਰਹੇ ਹਨ। ਜਿਸ ਤਹਿਤ ਪਹਿਲੇ ਦਿਨ ਵਾਤਾਵਰਣ ਸੰਬੰਧੀ ਫੋਟੋਗ੍ਰਾਫੀ ਤੇ ਦੂਜੇ ਦਿਨ ਬੇਜ਼ੁਬਾਨ ਪਰਿੰਦਿਆਂ ਲਈ ਆਲ੍ਹਣੇ ਬਣਾਉਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ
ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਬਾਵਾ ਨੇ ਕਿਹਾ ਕਿ ਜੀ.ਕੇ.ਯੂ. ਵੱਲੋਂ ਲੋਕਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ, ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਚੌਗਿਰਦੇ ਨੂੰ ਹਰਿਆ ਭਰਿਆ ਰੱਖਣ ਲਈ ਇਹ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਬੇਜ਼ੁਬਾਨ ਪੰਛੀਆਂ ਅਤੇ ਜੀਵ-ਜੰਤੂਆਂ ਦੀ ਦੇਖ-ਭਾਲ ਲਈ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਮੁਕਾਬਲੇ ਬਾਰੇ ਜਾਣਕਾਰੀ ਦਿੰਦਿਆ ਡਾ. ਕੰਵਲਜੀਤ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਜੀਵ-ਜੰਤੂਆਂ ਪ੍ਰਤੀ ਪ੍ਰੇਮ ਪਿਆਰ ਅਤੇ ਸੇਵਾ ਦੀ ਭਾਵਨਾ ਨੂੰ ਜਾਗਰੂਕ ਕਰਨ ਲਈ ਵਾਤਾਵਰਣ ਅਨੁਕੂਲ ਵਸਤਾਂ ਨਾਲ ਆਲ੍ਹਣੇ ਬਣਾਏ ਗਏ ਤਾਂ ਕਿ ਗਰਮੀ, ਸਰਦੀ ਅਤੇ ਬਾਰਿਸ਼ ਤੋਂ ਬੱਚਣ ਲਈ ਆਲ੍ਹਣੇ ਪਰਿੰਦਿਆਂ ਲਈ ਮੁਸ਼ਕਿਲ ਘੜੀ ਵਿੱਚ ਆਰਾਮਦਾਇਕ ਪਨਾਹਗਾਹ ਬਣ ਸਕਣ।
ਮਾਸੂਮ ਬੱਚੇ ਦੀ ਮੌਤ ਦਾ ਮਾਮਲਾ, ਮਾਂ ਹੀ ਨਿਕਲੀ ਕਾਤਲ
ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਵਾਇਲਡਲਾਇਫ਼ ਫੋਟੋਗ੍ਰਾਫੀ ਮੁਕਾਬਲੇ ਵਿੱਚ ਫੈਬਿਓ ਨੇ 2000 ਰੁਪਏ ਦਾ ਪਹਿਲਾ, ਰਾਸ਼ੀਦ ਨੇ 1500 ਰੁਪਏ ਦਾ ਦੂਜਾ, ਅੰਜਾਰ ਸ਼ਾਦੀ ਨੇ 1000 ਰੁਪਏ ਦਾ ਤੀਜਾ ਅਤੇ ਦੂਜੇ ਦਿਨ ਆਲ੍ਹਣੇ ਬਣਾਉਣ ਦੇ ਮੁਕਾਬਲੇ ਵਿੱਚ ਲਵਪ੍ਰੀਤ ਸਿੰਘ ਨੇ 2000 ਰੁਪਏ ਦਾ ਪਹਿਲਾ, ਰਾਜਪਾਲ ਨੇ 1500 ਰੁਪਏ ਦਾ ਦੂਜਾ ਤੇ ਸਚਿਨ ਨੇ 1000 ਰੁਪਏ ਦਾ ਤੀਜਾ ਇਨਾਮ ਹਾਸਿਲ ਕੀਤਾ। ਜੇਤੂਆਂ ਨੂੰ ਯੂਨੀਵਰਸਿਟੀ ਵੱਲੋਂ ਸਰਟੀਫਿਕੇਟ ਨਾਲ ਵੀ ਸਨਮਾਨਿਤ ਕੀਤਾ ਗਿਆ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਾਇਲਡ ਲਾਇਫ਼ ਫੋਟੋਗ੍ਰਾਫੀ ਤੇ ਆਲ੍ਹਣੇ ਬਣਾਉਣ ਦੇ ਮੁਕਾਬਲੇ ਆਯੋਜਿਤ"