ਤਲਵੰਡੀ ਸਾਬੋ, 3 ਅਪ੍ਰੈਲ: ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਰੈੱਡ ਰਿਬਨ ਕਲੱਬ ਦੇ ਪ੍ਰੋਗਰਾਮ ਅਫ਼ਸਰਾਂ ਦਾ ਰਾਜ ਪੱਧਰੀ ਸਨਮਾਨ ਸਮਾਰੋਹ ਅਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹੋਇਆ। ਇਸ ਸ਼ਾਨਦਾਰ ਸਮਾਰੋਹ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਅਫ਼ਸਰ ਡਾ. ਜਸਵਿੰਦਰ ਸਿੰਘ ਤੇ ਇਰਸ਼ਾਦ ਆਲਮ ਨੂੰ ਬੈਸਟ ਪ੍ਰੋਗਰਾਮ ਅਫ਼ਸਰ, ਰਾਜ ਕੁਮਾਰ ਸਿੰਘ ਅਤੇ ਸੇਵਕ ਸਿੰਘ ਨੂੰ ਬੈਸਟ ਵਲੰਟੀਅਰ ਵਜੋਂ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਦੀ ਇਸ ਪ੍ਰਾਪਤੀ ਤੇ ਜੀ.ਕੇ.ਯੂ. ਦੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ‘ਵਰਸਿਟੀ ਵੱਲੋਂ ਪੜ੍ਹਾਈ ਦੇ ਨਾਲ-ਨਾਲ ਸਮਾਜ ਸੇਵਾ ਲਈ ਵੀ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ।
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਾਇਲਡ ਲਾਇਫ਼ ਫੋਟੋਗ੍ਰਾਫੀ ਤੇ ਆਲ੍ਹਣੇ ਬਣਾਉਣ ਦੇ ਮੁਕਾਬਲੇ ਆਯੋਜਿਤ
ਉਨ੍ਹਾਂ ਦੱਸਿਆ ਕਿ ‘ਵਰਸਿਟੀ ਵੱਲੋਂ ਏਡਜ਼/ ਐਚ.ਆਈ.ਵੀ. ਦੀ ਰੋਕਥਾਮ ਲਈ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ੍ਵੈ-ਇੱਛੁਕ ਖੂਨ ਦਾਨ ਦੀ ਲਹਿਰ ਨੂੰ ਹੁੰਗਾਰਾ ਦੇਣ ਲਈ ‘ਵਰਸਿਟੀ ਵੱਲੋਂ ਕਈ ਵੱਡੇ ਪੱਧਰ ਤੇ ਸ੍ਵੈ-ਇੱਛੁਕ ਖੂਨ ਦਾਨ ਕੈਂਪ ਵੀ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਇਸ ਪ੍ਰਾਪਤੀ ‘ਤੇ ਦੋਹੇਂ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੱਤੀ।ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਕਿਹਾ ਕਿ ਇਹ ਸਨਮਾਨ ‘ਵਰਸਿਟੀ ਨੂੰ ਸਮਾਜ ਸੇਵਾ ਲਈ ਤੇਜ਼ੀ ਨਾਲ ਕੰਮ ਕਰਨ ਦੀ ਪ੍ਰੇਰਣਾ ਦੇਣਗੇ।
ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ
ਉਨ੍ਹਾਂ ਦੱਸਿਆ ਕਿ ‘ਵਰਸਿਟੀ ਦੇ ਐਨ.ਐਸ.ਐਸ. ਵਿਭਾਗ ਤੇ ਵੱਖ-ਵੱਖ ਰੈੱਡ ਰਿਬਨ ਕਲੱਬਾਂ ਵੱਲੋਂ ਡਾਇਰੈਕਟਰ ਵਿਦਿਆਰਥੀ ਭਲਾਈ ਸ. ਸਰਦੂਲ ਸਿੰਘ ਸਿੱਧੂ ਦੇ ਅਗਵਾਈ ਹੇਠ ਸਫਾਈ ਅਭਿਆਨ, ਨਸ਼ੇ ਛੱਡੋ-ਕੋਹੜ ਵੱਡੋ, ਟ੍ਰੈਫਿਕ ਨਿਯਮਾਂ ਆਦਿ ਸਬੰਧੀ ਜਾਗਰੂਕਤਾ ਅਭਿਆਨ ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ‘ਤੇ ਰੈੱਡ ਰਿਬਨ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਵਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਚੰਡੀਗੜ੍ਹ ਵਿਖੇ ਹੋਏ ਸਨਮਾਨ ਸਮਾਰੋਹ ਵਿੱਚ ਡਾਇਰੈਕਟਰ ਯੁਵਕ ਸੇਵਾਵਾਂ ਸ. ਕੁਲਵਿੰਦਰ ਸਿੰਘ ਤੇ ਪਤਵੰਤਿਆਂ ਵੱਲੋਂ ਦੋਹੇਂ ਪ੍ਰੋਗਰਾਮ ਅਫ਼ਸਰਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋਗਰਾਮ ਅਫ਼ਸਰ ਤੇ ਵਲੰਟੀਅਰ ਰਾਜ ਪੱਧਰੀ ਸਮਾਰੋਹ ਵਿੱਚ ਸਨਮਾਨਿਤ"