Saturday, April 18, 2026
spot_img
spot_img

ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

Date:

spot_img

ਬਠਿੰਡਾ, 3 ਅਪ੍ਰੈਲ : ਸਥਾਨਕ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਬਲਾਕ ਖੇਤੀਬਾੜੀ ਅਫਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਵੱਲੋਂ ਪਿੰਡ ਹਰਰਾਏਪੁਰ, ਜੀਦਾ ਅਤੇ ਗਿੱਲ ਪੱਤੀ ਵਿਖੇ ਪਿਛਲੇ ਦਿਨੀਂ ਹੋਈ ਬਾਰਿਸ਼ ਨਾਲ ਪ੍ਰਭਾਵਿਤ ਕਣਕ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਸਰਵੇਖਣ ਦੌਰਾਨ ਪਾਇਆ ਕਿ ਜ਼ਿਆਦਾਤਰ ਖੇਤਾਂ ਵਿੱਚ ਕਣਕ ਦੀ ਫ਼ਸਲ ਠੀਕ ਹੈ। ਟੀਮ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਕਣਕ ਦੀ ਫ਼ਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ ਹੈ। ਮੌਕੇ ਤੇ ਮੌਜੂਦ ਕਿਸਾਨਾਂ ਨੇ ਕਣਕ ਦੇ ਚੰਗੇ ਝਾੜ ਹੋਣ ਦੀ ਉਮੀਦ ਪ੍ਰਗਟਾਈ।

ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਅਧੀਨ ਪੈਂਦੇ ਪਿੰਡਾਂ ਵਿੱਚ ਸਥਿਤ ਪੋਲਿੰਗ ਬੂਥਾਂ ਦਾ ਕੀਤਾ ਗਿਆ ਨਿਰੀਖਣ

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਵਾਢੀ ਹੋਣ ਉਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਨਾੜ ਨੂੰ ਜ਼ਮੀਨ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੋ ਸਕੇ ਅਤੇ ਉਪਜਾਊ ਸ਼ਕਤੀ ਬਰਕਰਾਰ ਰਹੇ। ਇਸ ਤਰ੍ਹਾਂ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜ਼ਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਵੱਧ ਤੋਂ ਵੱਧ ਰਾਬਤਾ ਕਾਇਮ ਰੱਖਣ ਲਈ ਕਿਹਾ ਤਾਂ ਜੋ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਦਾ ਕਿਸਾਨ ਵੱਧ ਤੋਂ ਵੱਧ ਫਾਇਦਾ ਲੈ ਸਕਣ।

ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਅਧੀਨ ਪੈਂਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਗਿਆ ਨਿਰੀਖਣ

ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਬਲਜਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਅਗਲੇ ਸਾਲ ਕਣਕ ਦੀ ਬਿਜਾਈ ਲਈ ਘਰ ਦਾ ਬੀਜ ਹੀ ਤਿਆਰ ਕੀਤਾ ਜਾਵੇ ਤਾਂ ਜੋ ਖੇਤੀ ਖਰਚੇ ਘਟਾਏ ਜਾ ਸਕਣ।ਇਸ ਦੇ ਨਾਲ ਹੀ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਕੰਬਾਈਨ ਨਾਲ ਕਣਕ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕੀਤੀ ਜਾਵੇ। ਟੀਮ ਵਿੱਚ ਮੌਜੂਦ ਖੇਤੀਬਾੜੀ ਵਿਕਾਸ ਅਫਸਰ ਮਹਿਮਾ ਸਰਜਾ ਡਾ. ਜਸਵਿੰਦਰ ਕੁਮਾਰ ਅਤੇ ਖੇਤੀਬਾੜੀ ਵਿਕਾਸ ਅਫਸਰ ਹਰਰਾਏਪੁਰ ਡਾ. ਅਮਨਦੀਪ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਕਣਕ ਦੇ ਖੇਤਾਂ ਵਿੱਚ ਗੁੱਲੀ ਡੰਡੇ ਦੇ ਨਦੀਨ ਮੌਜੂਦ ਹਨ, ਉਨ੍ਹਾਂ ਨੂੰ ਪੁੱਟ ਕੇ ਖੇਤ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ ਤਾਂ ਜੋ ਅਗਲੇ ਸਾਲ ਆਉਣ ਵਾਲੀ ਕਣਕ ਦੀ ਫ਼ਸਲ ਵਿੱਚ ਗੁੱਲੀ ਡੰਡੇ ਦੇ ਵਾਧੇ ਨੂੰ ਰੋਕਿਆ ਜਾ ਸਕੇ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

👉ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਹਰਜਿੰਦਰ...

Bathinda ਦੇ ਹੋਟਲ Bahia Fort ‘ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ; 4 ਕਾਬੂ ਤੇ 3 ਫ਼ਰਾਰ

Bathinda News: Bathinda ਦੀ ਥਾਣਾ ਕੋਤਵਾਲੀ ਪੁਲਿਸ ਵੱਲੋਂ ਕੀਤੀ...

Guru Kashi University ਦੀ ਹੋਣਹਾਰ ਤੀਰਅੰਦਾਜ਼ ਪ੍ਰਗਤੀ ਨੇ ਵਿਸ਼ਵ ਕੱਪ ਸਟੇਜ-1 ਵਿੱਚ ਜਿੱਤਿਆਂ ਸੋਨ ਤਗਮਾ

Bathinda News:ਮੈਕਸੀਕੋ ਸ਼ਹਿਰ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਦੇ...