ਬਠਿੰਡਾ, 4 ਅਪ੍ਰੈਲ: ਸੀਨੀਅਰ ਸਿਟੀਜਨ ਕੌਂਸਲ ਦੇ ਮੈਂਬਰ ਵੱਲੋਂ ਸ਼ਹੀਦ ਸੂਬੇਦਾਰ ਨੰਦ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਸ਼ਹੀਦ ਨੰਦ ਸਿੰਘ ਦੇ ਬੁੱਤ ਕੋਲ ਪੁੱਜੇ ਮੈਂਬਰਾਂ ਨੇ ਬਹਾਦਰੀ ਲਈ ਵਿਕਟੋਰੀਆ ਕਰਾਸ ਅਤੇ ਮਹਾਵੀਰ ਚੱਕਰ ਵਿਜੇਤਾ ਸ਼ਹੀਦ ਨਾਇਬ ਸੂਬੇਦਾਰ ਨੰਦ ਸਿੰਘ ਜੀ ਦੀ ਸਪੁੱਤਰੀ ਅਮਰਜੀਤ ਕੌਰ ਅਤੇ ਜਵਾਈ ਇੰਜੀ. ਸ਼ਮਸ਼ੇਰ ਸਿੰਘ ਢੀਂਡਸਾ ਦਾ ਵੀ ਸਨਮਾਨ ਕੀਤਾ ਗਿਆ। ਕੌਂਸਲ ਦੇ ਪ੍ਰਧਾਨ ਹਰਪਾਲ ਸਿੰਘ ਖੁਰਮੀ, ਚੇਅਰਪਰਸਨ ਸਤਵੰਤ ਕੌਰ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ ਉਪਰੰਤ ਐਮ.ਐਸ.ਡੀ. ਸਕੂਲ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕੌਂਸਲ ਦੀ ਮਾਸਿਕ ਇਕਤਰਤਾ ਵਿੱਚ ਅਮਰਜੀਤ ਅਤੇ ਸ਼ਮਸ਼ੇਰ ਸਿੰਘ ਢੀਂਡਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਹੋਵੇਗਾ ਸ਼ਾਨਦਾਰ ਪ੍ਰਦਰਸ਼ਨ, ਵਰਕਰਾਂ ਦੇ ਹੌਸਲੇ ਬੁਲੰਦ : ਸਰੂਪ ਸਿੰਗਲਾ
ਅਮਰਜੀਤ ਕੌਰ ਖੁਰਮੀ ਨੇ ਸ਼ਬਦ ਉਚਾਰਨ ਕਰਕੇ ਮੀਟਿੰਗ ਸ਼ੁਰੂ ਹੋਈ। ਕੌਂਸਲ ਦੇ ਪ੍ਰਧਾਨ ਹਰਪਾਲ ਸਿੰਘ ਖੁਰਮੀ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ ਅਤੇ ਕੌਂਸਲ ਨੇ ਫੁਲਕਾਰੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਤਵੰਤ ਕੌਰ ਚੇਅਰਮਰਸਨ ਨੇ ਸ਼ਹੀਦ ਨੰਦ ਸਿੰਘ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ। ਮੀਤ ਪ੍ਰਧਾਨ ਜਗਤਾਰ ਸਿੰਘ ਭੰਗੂ ਨੇ ਸ਼ਹੀਦੇ ਆਜਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਅਤੇ ਕੌਂਸਲ ਦੇ ਮੈਬਰਾਂ ਨੇ ਭਗਤ ਸਿੰਘ ਦੀ ਜੀਵਨੀ ਬਾਰੇ ਕਵਿਤਾਵਾਂ ਪੇਸ਼ ਕੀਤੀਆਂ।ਸੀਨੀਅਰ ਸਿਟੀਜਨ ਕੌਂਸਲ ਦੇ ਮੈਬਰਾਂ ਵੱਲੋਂ ਸ੍ਰ. ਹਰਪਾਲ ਸਿੰਘ ਖੁਰਮੀ ਪ੍ਰਧਾਨ ਦੀ ਦੇਖ ਰੇਖ ਵਿੱਚ ਗੁਰਬੰਤਾ ਸਿੰਘ ਗੂੰਗੇ-ਬੋਲਿਆ ਦੇ ਸਕੂਲ ਵਿੱਚ ਫਲਦਾਰ ਬੂਟੇ ਲਗਾਏ ਗਏ।
50,000 ਰੁਪਏ ਦੀ ਰਿਸ਼ਵਤ ਦਾ ‘ਟੀਕਾ’ ਲਗਾਉਂਦਾ ਐਸ.ਐਮ.ਓ. ਵਿਜੀਲੈਂਸ ਵੱਲੋਂ ਕਾਬੂ
ਰੈਡ ਕਰਾਸ ਦੇ ਸਕੱਤਰ ਦਰਸ਼ਨ ਕੁਮਾਰ, ਪਿ੍ਰੰਸੀਪਲ ਮਨਿੰਦਰ ਕੌਰ ਅਤੇ ਕੌਂਸਲ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦੇ ਬੁੱਕੇ ਦੇ ਕੇ ਉਹਨਾਂ ਦਾ ਸਨਮਾਨ ਕੀਤਾ। ਕਰਨੈਲ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਕਿਨੂੰ, ਜਾਮਣ, ਚੀਕੂ, ਅਮਰਪਾਲੀ, ਅੰਬ, ਅਮਰੂਦ, ਆਂਵਲਾ ਵਗੈਰਾ ਦੇ ਫਲਦਾਰ ਰੁੱਖ ਲਗਾਏ ਗਏ। ਕਰਤਾਰ ਸਿੰਘ ਜੌੜਾ ਵੱਲੋਂ ਕੌਂਸਲ ਦੇ ਐਗਜੈਕਟਿਵ ਮੈਬਰਾਂ ਦੀਆਂ ਸਮਾਜ ਸੇਵਾਵਾਂ ਦਾ ਧੰਨਵਾਦ ਕੀਤਾ ਗਿਆ। ਅੰਤ ਵਿੱਚ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਮਾਨ ਨੇ ਮੁੱਖ ਮਹਿਮਾਨ ਅਤੇ ਕੌਂਸਲ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।
Share the post "ਸੀਨੀਅਰ ਸਿਟੀਜਨ ਕੌਂਸਲ ਵੱਲੋਂ ਸ਼ਹੀਦ ਸੂਬੇਦਾਰ ਨੰਦ ਸਿੰਘ ਨੂੰ ਸ਼ਰਧਾਂਜਲੀ, ਜੀ-ਜਵਾਈ ਦਾ ਕੀਤਾ ਸਨਮਾਨ"