ਪੱਟੀ: ਅਗਨੀਵੀਰ ਸਕੀਮ ਨੂੰ ਰੱਦ ਕਰਨ ਲਈ ਕਾਂਗਰਸ ਵਚਨਬੱਧ ਹੈ: ਵਿਰੋਧੀ ਧਿਰ ਦੇ ਆਗੂ
ਚੰਡੀਗੜ੍ਹ, 5 ਅਪ੍ਰੈਲ: ਇੰਡੀਅਨ ਨੈਸ਼ਨਲ ਕਾਂਗਰਸ ਦੇ ਚੋਣ ਮੈਨੀਫੈਸਟੋ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਪਾਰਟੀ ਨੇ ਸਮਾਜ ਦੇ ਸਾਰੇ ਵਰਗਾਂ ਦੀ ਡੂੰਘੀ ਖੋਜ ਤੋਂ ਬਾਅਦ ਮੈਨੀਫ਼ੈਸਟੋ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਰੂ (ਰਾਜਸਥਾਨ) ਰੈਲੀ ‘ਚ ਕਿਹਾ ਸੀ ਕਿ ਉਨ੍ਹਾਂ ਦਾ 10 ਸਾਲ ਦਾ ਪ੍ਰਦਰਸ਼ਨ ਸਿਰਫ ਇਕ ਟ੍ਰੇਲਰ ਹੈ। ਹਾਂ, ਪ੍ਰਧਾਨ ਮੰਤਰੀ ਨੇ ਸਹੀ ਕਿਹਾ ਹੈ ਕਿ ਉਨ੍ਹਾਂ ਦੀ ਭਾਜਪਾ ਦਾ 10 ਸਾਲਾਂ ਦਾ ਪ੍ਰਦਰਸ਼ਨ ਵਿਆਪਕ ਬੇਰੁਜ਼ਗਾਰੀ, ਫਿਰਕਾਪ੍ਰਸਤੀ ਅਤੇ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਟ੍ਰੇਲਰ ਹੈ।
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ “ਮਿਸ਼ਨ ਲਾਇਫ਼”ਤਹਿਤ ਵਾਤਾਵਰਣ ਪ੍ਰੋਜੈਕਟ ਦਾ ਸ਼ਾਨਦਾਰ ਆਗਾਜ਼
ਇੰਟਰਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ ਅਤੇ ਇੰਸਟੀਚਿਊਟ ਆਫ ਹਿਊਮਨ ਡਿਵੈਲਪਮੈਂਟ ਦੀ ਇਕ ਖੋਜ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਬੇਰੁਜ਼ਗਾਰ ਕਰਮਚਾਰੀਆਂ ਵਿਚ ਭਾਰਤ ਦੇ ਨੌਜਵਾਨਾਂ ਦੀ ਹਿੱਸੇਦਾਰੀ ਲਗਭਗ 83 ਫੀਸਦੀ ਹੈ ਅਤੇ ਕੁੱਲ ਬੇਰੁਜ਼ਗਾਰਾਂ ਵਿਚ ਸੈਕੰਡਰੀ ਜਾਂ ਉੱਚ ਸਿੱਖਿਆ ਪ੍ਰਾਪਤ ਨੌਜਵਾਨਾਂ ਦੀ ਹਿੱਸੇਦਾਰੀ ਸਾਲ 2000 ਵਿਚ 35.2 ਫੀਸਦੀ ਤੋਂ ਦੁੱਗਣੀ ਹੋ ਕੇ ਸਾਲ 2022 ਵਿਚ 65.7 ਫੀਸਦੀ ਹੋ ਗਈ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਪਾਰਟੀ ਨੇ ਦੇਸ਼ ਵਿੱਚ ਵੱਧ ਰਹੀ ਬੇਰੁਜ਼ਗਾਰੀ ਨੂੰ ਘਟਾਉਣ ਅਤੇ ਗਰੀਬ ਪਰਿਵਾਰਾਂ ਦੀ ਪਰਿਵਾਰਕ ਆਮਦਨ ਵਧਾਉਣ ਲਈ ਕੰਮ ਕਰਨ ਦਾ ਵਾਅਦਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਕਾਂਗਰਸ ਅਗਨੀਵੀਰ ਸਕੀਮ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੁਰਾਣੀ ਭਾਰਤੀ ਫਿਰ ਤੋਂ ਸ਼ੁਰੂ ਕੀਤੀ ਜਾਵੇਗੀ। ਪਾਰਟੀ ਹਰ ਗਰੀਬ ਪਰਿਵਾਰ ਨੂੰ ਹਰ ਸਾਲ 1 ਲੱਖ ਰੁਪਏ ਦੇਣ ਲਈ ਮਹਾਲਕਸ਼ਮੀ ਯੋਜਨਾ ਸ਼ੁਰੂ ਕਰੇਗੀ।
ਖੋਜਾਰਥੀਆਂ ਦੀ ਖੋਜ਼: “ਹਵਾ ਦੀ ਖਰਾਬ ਗੁਣਵੱਤਾ ਲਈ ਪਰਾਲੀ ਪ੍ਰਦੂਸ਼ਣ ਦੇ ਨਾਲ-ਨਾਲ ਉਦਯੋਗਿਕ ਪ੍ਰਦੂਸ਼ਣ ਵੀ ਜ਼ਿੰਮੇਵਾਰ’’
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਦੇਸ਼ ਦਾ ਕਿਸਾਨ ਭਾਈਚਾਰਾ ਪਹਿਲਾਂ ਹੀ ਦੇਖ ਚੁੱਕਾ ਹੈ ਕਿ ਕਿਵੇਂ ਮੋਦੀ ਸਰਕਾਰ ਨੇ ਦੇਸ਼ ਵਿੱਚ ਕਿਸਾਨ ਵਿਰੋਧੀ ਨੀਤੀਆਂ ਬਣਾ ਕੇ ਕਿਸਾਨਾਂ ਨੂੰ ਕਮਜ਼ੋਰ ਕੀਤਾ ਹੈ। ਵਾਅਦਿਆਂ ਦੇ ਬਾਵਜੂਦ ਭਾਜਪਾ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਸਵਾਮੀਨਾਥਨ ਕਮਿਸ਼ਨਰ ਦੀ ਰਿਪੋਰਟ ਨੂੰ ਲਾਗੂ ਕਰਨ ਵਿੱਚ ਅਸਫਲ ਰਹੀ। ਇਸ ਦੌਰਾਨ ਕਾਂਗਰਸ ਪਾਰਟੀ ਨੇ ਡਾ. ਐਮਐਸ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਗਰੰਟੀ ਦਿੱਤੀ। ਪਾਰਟੀ ਨੇ ਰਾਸ਼ਟਰੀ ਘੱਟੋ ਘੱਟ ਤਨਖਾਹ 400 ਰੁਪਏ ਪ੍ਰਤੀ ਦਿਨ ਨਿਰਧਾਰਤ ਕਰਨ ਦੀ ਵੀ ਗਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਫਿਰਕੂ ਏਜੰਡਾ ਪਿਛਲੇ 10 ਸਾਲਾਂ ‘ਚ ਦੇਸ਼ ਦੇ ਸ਼ਾਂਤੀਪੂਰਨ ਤਾਣੇ-ਬਾਣੇ ਲਈ ਸਭ ਤੋਂ ਵੱਡਾ ਖਤਰਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਸਮਾਜ ਦੇ ਸਾਰੇ ਵਰਗਾਂ ਦੇ ਵਿਕਾਸ ਲਈ ਸਦਭਾਵਨਾ ਵਾਲਾ ਮਾਹੌਲ ਪ੍ਰਦਾਨ ਕਰਨ ਦਾ ਵਾਅਦਾ ਕਰਦੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਾਂਗਰਸ ਦੇ ਮੈਨੀਫੈਸਟੋ ਦਾ ਨਾਮ ਨਿਆਂ ਪੱਤਰ ਹੈ ਅਤੇ ‘ਪੰਜ ਨਿਆਂ’ ਅਤੇ ‘ਪੱਚੀ ਗਾਰੰਟੀ’ ਇਸ ਦੇਸ਼ ਦੇ ਲੋਕਾਂ ਦੀ ਜ਼ਿੰਦਗੀ ਬਦਲ ਦੇਵੇਗੀ।
Share the post "ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ"