ਚੰਡੀਗੜ੍ਹ, 5 ਅਪ੍ਰੈਲ: ਸੀਐਮ ਭਗਵੰਤ ਮਾਨ ਪੂਰੀ ਤਰ੍ਹਾਂ ਚੋਣ ਮੋਡ ਵਿੱਚ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ’ਆਪ’ ਪੰਜਾਬ ਪ੍ਰਧਾਨ ਨੇ ਇਨ੍ਹਾਂ ਹਲਕਿਆਂ ਦੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਈ ਅਤੇ ਉਸ ਫੀਡਬੈਕ ਦੇ ਆਧਾਰ ’ਤੇ ਚੋਣ ਰਣਨੀਤੀ ’ਤੇ ਚਰਚਾ ਕੀਤੀ। ਪਹਿਲੀ ਮੀਟਿੰਗ ਵਿੱਚ ਸੀਐਮ ਮਾਨ ਨੇ ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ, ‘ਆਪ’ ਆਗੂ ਦੀਪਕ ਬਾਲੀ, ਡਿਪਟੀ ਸਪੀਕਰ ਪੰਜਾਬ ਜੈ ਕ੍ਰਿਸ਼ਨ ਸਿੰਘ (ਵਿਧਾਇਕ ਗੜ੍ਹਸ਼ੰਕਰ), ਸੰਤੋਸ਼ ਕਟਾਰੀਆ (ਵਿਧਾਇਕ ਬਲਾਚੌਰ), ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (ਐਮ.ਐਲ.ਏ.ਆਨੰਦਪੁਰ ਸਾਹਿਬ) , ਦਿਨੇਸ਼ ਚੱਢਾ (ਵਿਧਾਇਕ ਰੂਪਨਗਰ), ਡਾ.ਚਰਨਜੀਤ ਸਿੰਘ (ਵਿਧਾਇਕ ਚਮਕੌਰ ਸਾਹਿਬ), ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (ਐਮ.ਐਲ.ਏ. ਖਰੜ) ਅਤੇ ਕੁਲਵੰਤ ਸਿੰਘ (ਐਮ.ਐਲ.ਏ. ਐਸ.ਏ.ਐਸ. ਨਗਰ) ਨਾਲ ਮੁਲਾਕਾਤ ਕੀਤੀ।
ਦਿੱਲੀ ਦੀ ਜਨਤਾ ਦੇ ਨਾਂਅ ਮਨੀਸ਼ ਸਿਸੋਦੀਆ ਦਾ ਭਾਵੂਕ ਸੰਦੇਸ਼
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਅੱਜ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਆਗੂਆਂ ਤੋਂ ਫੀਡਬੈਕ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਕੰਗ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪਿਛਲੇ ਦੋ ਸਾਲਾਂ ਵਿੱਚ ਕਈ ਪੰਜਾਬ ਪੱਖੀ ਅਤੇ ਲੋਕ ਪੱਖੀ ਫੈਸਲੇ ਲਏ ਗਏ ਹਨ। ਪੰਜਾਬ ਦੇ 90% ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਦੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ, ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲ ਰਿਹਾ ਹੈ, ਗਰੀਬਾਂ ਲਈ ਮੁਫਤ ਮੁਹੱਲਾ ਕਲੀਨਿਕ ਅਤੇ ਚੰਗੇ ਸਕੂਲ ਹਨ, ਜਿੱਥੇ ਸਾਡੇ ਬੱਚੇ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਭਲਕੇ ਤੋਂ ਸ਼ੁਰੂ ਕਰਨਗੇ ਪੰਜਾਬ ’ਚ ਚੋਣ ਪ੍ਰਚਾਰ
ਦੂਸਰੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ (ਕੈਬਨਿਟ ਮੰਤਰੀ ਅਤੇ ਵਿਧਾਇਕ ਅਜਨਾਲਾ) ਨਾਲ ਮੁਲਾਕਾਤ ਕੀਤੀ।ਅੰਮ੍ਰਿਤਸਰ ਲੋਕ ਸਭਾ ਸੀਟ ਲਈ ਚੋਣ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿਧਾਇਕ ਅੰਮ੍ਰਿਤਸਰ ਪੱਛਮੀ (ਐਸ.ਸੀ.) ਜਸਬੀਰ ਸਿੰਘ ਸੰਧੂ, ਵਿਧਾਇਕ ਅੰਮ੍ਰਿਤਸਰ ਕੇਂਦਰੀ ਅਜੇ ਗੁਪਤਾ, ਵਿਧਾਇਕ ਅੰਮ੍ਰਿਤਸਰ ਪੂਰਬੀ ਜੀਵਨ ਜੋਤ ਕੌਰ ਅਤੇ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਝਰਮੌਜੂਦ ਸਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਬਦਲਵੇਂ ਢੰਗ ਨਾਲ ਜਿੱਤਦੇ ਸਨ ਪਰ ਹੁਣ ਸਮਾਂ ਬਦਲ ਗਿਆ ਹੈ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਗਈ ਹੈ ਅਤੇ ਅਸੀਂ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ ਅੰਮ੍ਰਿਤਸਰ ਤੋਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਬੁਰੀ ਤਰ੍ਹਾਂ ਹਰਾਵਾਂਗੇ।
ਕੇਜ਼ਰੀਵਾਲ ਨੇ ਜੇਲ੍ਹ ’ਚ ਮੁਲਾਕਾਤੀਆਂ ਦੀ ਗਿਣਤੀ ਵਧਾਉਣ ਦੀ ਕੀਤੀ ਮੰਗ
ਆਪਣੇ ਵਿਰੋਧੀਆਂ ਬਾਰੇ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਿਰਫ਼ ਉਨ੍ਹਾਂ ਦੇ ਪਰਿਵਾਰ ਦਾ ਨਾਂ ਖਰਾਬ ਕਰ ਰਿਹਾ ਹੈ। ਅੱਜ ਸੰਧੂ ਸਾਹਬ ਸਾਡੇ ਕਿਸਾਨਾਂ ਦੇ ਕਾਤਲਾਂ ਨਾਲ ਖੜੇ ਹਨ। 3 ਸਾਲ ਵੀ ਨਹੀਂ ਹੋਏ। ਦਿੱਲੀ ਦੀਆਂ ਸਰਹੱਦਾਂ ’ਤੇ 740 ਕਿਸਾਨ ਸ਼ਹੀਦ ਹੋਏ ਸਨ। ਉਨ੍ਹਾਂ ਅੱਗੇ ਕਿਹਾ ਕਿ ਸੰਧੂ 10 ਸਾਲ ਅਮਰੀਕਾ ਦੇ ਰਾਜਦੂਤ ਰਹੇ, ਉਹ ਸਭ ਤੋਂ ਵੱਡੇ ਰਾਜਦੂਤ ਸਨ ਅਤੇ ਉਨ੍ਹਾਂ ਕੋਲ ਬਹੁਤ ਸ਼ਕਤੀ ਸੀ। ਉਹ ਹੁਣ ਭਾਜਪਾ ਲਈ ਚੋਣ ਲੜਨ ਲਈ ਆ ਗਏ ਹਨ। ਪਹਿਲਾਂ ਨਵਜੋਤ ਸਿੱਧੂ, ਫਿਰ ਅਰੁਣ ਜੇਤਲੀ, ਫਿਰ ਹਰਦੀਪ ਪੁਰੀ ਅਤੇ ਹੁਣ ਸੰਧੂ ਲਿਆਏ ਹਨ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਗੁਰੂ ਕੀ ਨਗਰੀ ਦੇ ਲੋਕਾਂ ਨੂੰ ਕੁਝ ਸਮਝ ਨਹੀਂ ਆ ਰਿਹਾ।ਉਨ੍ਹਾਂ ਅਖ਼ੀਰ ਵਿੱਚ ਕਿਹਾ ਕਿ ਮਾਨ ਸਾਹਿਬ ਨੇ ਸਾਨੂੰ ਆਪਣੇ ਲੋਕ ਪੱਖੀ ਕੰਮਾਂ ਨੂੰ ਲੋਕਾਂ ਤੱਕ ਲਿਜਾਣ ਅਤੇ ਲੋਕਾਂ ਨਾਲ ਉਨ੍ਹਾਂ ਦੇ ਮੁੱਦਿਆਂ ਬਾਰੇ ਗੱਲ ਕਰਨ ਦੀ ਸਲਾਹ ਵੀ ਦਿੱਤੀ।
Share the post "ਚੋਣ ਮੋਡ ਵਿੱਚ ਭਗਵੰਤ ਮਾਨ : ਅੱਜ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਲੋਕਸਭਾ ਹਲਕੇ ’ਤੇ ਕੀਤੀ ਚਰਚਾ"