ਬੀਸੀਐਲ ਇੰਡਸਟਰੀਜ਼ ਸੰਗਤ ਕਲਾਂ ਦਾ ਅਚਨਚੇਤ ਦੌਰਾ ਕਰਕੇ ਕੀਤੀ ਚੈਕਿੰਗ
ਬਠਿੰਡਾ, 5 ਅਪ੍ਰੈਲ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਅੰਦਰ ਅਲਕੋਹਲ ਨਾਲ ਸਬੰਧਤ ਇਡਸਟਰੀਜ਼, ਇਥਨੋਲ ਯੂਨਿਟਾਂ ਤੋਂ ਇਲਾਵਾ ਗੁਆਂਢੀ ਰਾਜਾਂ ਤੋਂ ਨਜ਼ਾਇਜ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਇੱਥੇ ਬੀਸੀਐਲ ਇੰਡਸਟਰੀਜ਼ (ਲਿਮਟਿਡ) ਸੰਗਤ ਕਲਾਂ ਦਾ ਅਚਨਚੇਤ ਦੌਰਾ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਇੰਡਸਟਰੀਜ਼ ਦੇ ਇਥਨੋਲ ਯੂਨਿਟ, ਬੋਟਲਿੰਗ ਪਲਾਂਟ, ਵੇਅਰਹਾਊਸ, ਸੀਸੀਟੀਵੀ ਕੈਮਰੇ, ਰਾਅਮਟੀਰੀਅਲ ਅਤੇ ਹੋਲੋਗ੍ਰਾਮ ਆਦਿ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।
ਚੋਣ ਮੋਡ ਵਿੱਚ ਭਗਵੰਤ ਮਾਨ : ਅੱਜ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਲੋਕਸਭਾ ਹਲਕੇ ’ਤੇ ਕੀਤੀ ਚਰਚਾ
ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਬੀਸੀਐਲ ਇੰਡਸਟਰੀਜ਼ ਦੇ ਇਥਨੋਲ ਯੂਨਿਟ ਵਿੱਚ ਮੌਜੂਦ ਇਥਨੋਲ ਨਾਲ ਭਰੇ ਜਾ ਰਹੇ ਟੈਂਕਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਉਪਰੰਤ ਉਨ੍ਹਾਂ ਵੱਲੋਂ ਵੇਅਰਹਾਊਸ ਦੇ ਸਟਾਕ ਦਾ ਵੀ ਨਿਰੀਖਣ ਕੀਤਾ, ਜੋ ਨਿੱਲ ਪਾਇਆ ਗਿਆ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਇੰਡਸਟਰੀਜ਼ ਦੇ ਬੋਟਲਿੰਗ ਪਲਾਂਟ ਦਾ ਵੀ ਨਿਰੀਖਣ ਕੀਤਾ ਅਤੇ ਇਸ ਮੌਕੇ ਸੈਂਪਲ ਵੀ ਲਏ ਗਏ, ਜੋ ਸਹੀ ਪਾਏ ਗਏ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਇੰਡਸਟਰੀਜ਼ ਦੇ ਹੋਲੋਗ੍ਰਾਮ ਦਾ ਵੀ ਬਾਰੀਕੀ ਨਾਲ ਨਿਰੀਖਣ ਕੀਤਾ, ਜੋ ਸਹੀ ਪਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਦੇ ਸਬੰਧ ਵਿੱਚ ਚੁੱਕੇ ਕਦਮਾਂ ਬਾਰੇ ਦੱਸਦਿਆਂ ਕਿਹਾ ਕਿ ਹਰਿਆਣਾ ਨਾਲ ਲੱਗਦੀ ਅੰਤਰਰਾਜੀ ਸਰਹੱਦ ’ਤੇ ਚੌਕਸੀ ਸਖ਼ਤ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ
ਉਨ੍ਹਾਂ ਇਹ ਵੀ ਦੱਸਿਆ ਕਿ ਸਾਰੀਆਂ ਪ੍ਰਮੁੱਖ ਸੜਕਾਂ ਅਤੇ ਲਿੰਕ ਸੜਕਾਂ ਨੂੰ ਆਬਕਾਰੀ ਅਤੇ ਪੁਲਿਸ ਚੌਕੀਆਂ ਵੱਲੋਂ ਕਵਰ ਕੀਤਾ ਜਾਵੇਗਾ। ਉਨ੍ਹਾਂ ਵਲੋਂ ਡੀਸੀ ਸਿਰਸਾ ਨਾਲ ਵੀ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਅੰਤਰਰਾਜੀ ਸਰਹੱਦ ’ਤੇ ਸ਼ਰਾਬ ਦੀਆਂ ਦੁਕਾਨਾਂ ਦੀ ਗਿਣਤੀ ਬਾਰੇ ਰਿਪੋਰਟ ਮੰਗੀ। ਅੰਤਰਰਾਜੀ ਰੂਟਾਂ ’ਤੇ ਸ਼ਰਾਬ ਦੀ ਢੋਆ-ਢੁਆਈ ਬਾਬਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਤੋਂ ਆਦਰਸ਼ ਚੋਣ ਜਾਬਤਾ (ਐਮ.ਸੀ.ਸੀ.) ਲਾਗੂ ਹੋਇਆ ਹੈ, ਉਦੋਂ ਤੋਂ ਹੀ ਆਬਕਾਰੀ, ਪੁਲਿਸ ਅਤੇ ਐਫ.ਐਸ.ਟੀ. ਦੀਆਂ ਟੀਮਾਂ ਸਰਗਰਮ ਹਨ ਜਿਨ੍ਹਾਂ ਵਲੋਂ ਹੁਣ ਤੱਕ ਲਗਭਗ 2136.35 ਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਜਾ ਚੁੱਕੀ ਹੈ।ਇਸ ਮੌਕੇ ਸਹਾਇਕ ਕਮਿਸ਼ਨਰ ਐਕਸਾਈਜ਼ ਬਠਿੰਡਾ ਰੇਜ਼ ਉਮੇਸ਼ ਭੰਡਾਰੀ, ਐਕਸਾਈਜ਼ ਅਫ਼ਸਰ ਬਰਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।
Share the post "ਲੋਕ ਸਭਾ ਚੋਣਾਂ: ਜ਼ਿਲ੍ਹੇ ਅੰਦਰ ਨਜ਼ਾਇਜ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ ਸਖਤ ਨਿਗਰਾਨੀ : ਡੀਸੀ"