ਬਠਿੰਡਾ, 6 ਅਪ੍ਰੈਲ: ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਅੱਜ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਸਥਾਨਕ ਜ਼ਿਲ੍ਹਾ ਦਫ਼ਤਰ ਵਿਖੇ ਹੋਏ ਪ੍ਰੋਗਰਾਮ ਦੌਰਾਨ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਦੀਨਦਿਆਲ ਉਪਾਧਿਆਏ ਨੂੰ ਦੀਪ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਬੋਲਦਿਆਂ ਸਰੂਪ ਸਿੰਗਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਟੀਚਾ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਦੇਸ਼ ਦੇ ਆਖਰੀ ਹਿੱਸੇ ਵਿਚ ਬੈਠੇ ਆਖਰੀ ਆਦਮੀ ਦੇ ਹਿੱਸੇ ਤੱਕ ਪਹੁੰਚਾਉਣ ਦਾ ਹੈ, ਜਿਸਦੇ ਲਈ ਸਾਰਿਆਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ।
ਮਨੀਸ਼ ਸਿਸੋਦੀਆਂ ਨੂੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 12 ਦਿਨਾਂ ਦਾ ਵਾਧਾ
ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਅੱਜ ਭਾਜਪਾ ਵਿਸ਼ਵ ਭਰ ਵਿੱਚ ਸਭ ਤੋਂ ਵੱਧ ਵਰਕਰਾਂ ਵਾਲੀ ਸਿਆਸੀ ਜਥੇਬੰਦੀ ਹੈ ਅਤੇ ਇਸ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਰੂਪ ਸਿੰਗਲਾ ਜੀ ਨੇ ਕਿਹਾ ਕਿ ਸਥਾਪਨਾ ਦਿਵਸ ਮੌਕੇ ਸਮੂਹ ਪਾਰਟੀ ਵਰਕਰ ਆਪੋ-ਆਪਣੇ ਘਰਾਂ ’ਤੇ ਪਾਰਟੀ ਦਾ ਝੰਡਾ ਲਗਾਉਣ। ਇਸ ਮੌਕੇ ਬੋਲਦਿਆਂ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ, ਪਹਿਲਾਂ ਭਾਰਤੀ ਜਨ ਸੰਘ ਦੇ ਨਾਂ ਤੋਂ ਜਾਣੀ ਜਾਂਦੀ ਸੀ, ਜਿਸ ਦੀ ਸਥਾਪਨਾ ਸ਼ਿਆਮਾ ਪ੍ਰਸਾਦ ਮੁਖਰਜੀ ਨੇ 1951 ਵਿੱਚ ਕੀਤੀ ਸੀ।
ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ
ਇਸ ਸੰਗਠਨ ਨੇ 1952 ਦੀਆਂ ਸੰਸਦੀ ਚੋਣਾਂ ਵਿੱਚ 3 ਸੀਟਾਂ ਹਾਸਲ ਕੀਤੀਆਂ ਸਨ।ਜਿਸ ਵਿੱਚ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਵੀ ਸ਼ਾਮਿਲ ਸਨ। ਮੌਜੂਦਾ ਭਾਰਤੀ ਜਨਤਾ ਪਾਰਟੀ 6 ਅਪ੍ਰੈਲ 1980 ਨੂੰ ਹੋਂਦ ਵਿੱਚ ਆਈ। ਇਸ ਮੌਕੇ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ਼ ਅਸ਼ੋਕ ਭਾਰਤੀ, ਕੌਮੀ ਕਾਰਜ਼ਕਾਰੀ ਮੈਂਬਰ ਤੇ ਸਾਬਕਾ ਚੇਅਰਮੈਨ ਮੋਹਨ ਲਾਲ ਗਰਗ, ਪਾਰਟੀ ਦੇ ਸਕੱਤਰ ਰਾਜ ਨੰਬਰਦਾਰ, ਸੂਬਾ ਮੀਡੀਆ ਮੈਨੇਜਮੈਂਟ ਕੋ-ਇੰਚਾਰਜ ਸੁਨੀਲ ਸਿੰਗਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਮਿੱਤਲ, ਸੀਨੀਅਰ ਆਗੂ ਸ਼ਾਮ ਲਾਲ ਬਾਂਸਲ, ਵਿਜੇ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।