ਇਹ ਚੋਣਾਂ ਆਜ਼ਾਦੀ ਤੋਂ ਬਾਅਦ ਲੋਕਤੰਤਰ ਨੂੰ ਬਚਾਉਣ ਦੀ ਸਭ ਤੋਂ ਵੱਡੀ ਲੜਾਈ ਹੈ- ਵਿਧਾਇਕ ਦਿਨੇਸ਼ ਚੱਢਾ
ਚੰਡੀਗੜ੍ਹ, 7 ਅਪ੍ਰੈਲ: ਭਲਕੇ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਖ਼?ਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ ਵਰਤ ਰੱਖਣਗੇ। ’ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਹ ਵਰਤ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਕਰਨਗੇ। ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਭਲਕੇ ਕ੍ਰਾਂਤੀ ਦੀ ਧਰਤੀ ਖਟਕੜ ਕਲਾ ਵਿਖੇ ਇੱਕ ਰੋਜ਼ਾ ਵਰਤ ਰੱਖਿਆ ਜਾਵੇਗਾ, ਜਿੱਥੋਂ ਅੰਗਰੇਜ਼ਾਂ ਨੂੰ ਭਜਾਉਣ ਲਈ ਲੜਾਈ ਲੜੀ ਗਈ ਸੀ।
ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਟਕਪੂਰਾ ਸ਼ਹਿਰ ਦੀ ਆਵਾਜਾਈ ਨੂੰ ਕੀਤਾ ਇਕਪਾਸੜ
ਉੱਥੇ ਪਾਰਟੀ ਦੇ ਸਾਰੇ ਵਿਧਾਇਕ ਇੱਕ ਦਿਨ ਦੇ ਵਰਤ ਵਿੱਚ ਹਿੱਸਾ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਇਨਕਲਾਬੀ ਭਗਵੰਤ ਸਿੰਘ ਮਾਨ ਵੀ ਇਸ ਵਰਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਬਚਾਉਣ ਦੀ ਇਸ ਲੜਾਈ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਰਫ਼ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਕਿਉਂਕਿ ਉਨਾਂ ਨੇ ਭਾਜਪਾ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਸੀ। ਭਾਜਪਾ ’ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਸਾਡਾ ਮਨੋਬਲ ਤੋੜਨਾ ਚਾਹੁੰਦੀ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਬੱਬੀ ਬਾਦਲ ਨੇ ਕਿਹਾ ਕਿ ਭਲਕੇ ਸਵੇਰੇ 11 ਵਜੇ ਤੋਂ ਵਰਤ ਸ਼ੁਰੂ ਹੋਵੇਗਾ।
ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ
ਉਨ੍ਹਾਂ ਕਿਹਾ ਕਿ ਅਸੀਂ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਭੁੱਖ ਹੜਤਾਲ ਆਮ ਆਦਮੀ ਦਾ ਹਥਿਆਰ ਹੈ।ਉਨ੍ਹਾਂ ਕਿਹਾ ਕਿ ਮਰਨ ਵਰਤ ਦੌਰਾਨ ਅਸੀਂ ਬੱਸਾਂ ਅਤੇ ਸੜਕਾਂ ਨੂੰ ਨਹੀਂ ਰੋਕਾਂਗੇ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ’ਤੇ ਕੋਈ ਅਸਰ ਨਹੀਂ ਪਾਵਾਂਗੇ, ਅਸੀਂ ਸਿਰਫ਼ ਆਪਣੇ ਸਰੀਰਾਂ ਨੂੰ ਹੀ ਦਰਦ ਦੇਵਾਂਗੇ।‘ਆਪ’ ਆਗੂ ਬਿਕਰਮਜੀਤ ਪਾਸੀ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਢਾਹ ਲਾਉਣ ’ਤੇ ਲੱਗੀ ਹੋਈ ਹੈ। ਇਸ ਨੂੰ ਬਚਾਉਣਾ ਜ਼ਰੂਰੀ ਹੈ। ਅਸੀਂ ਲੋਕਤੰਤਰ ਦਾ ਕਤਲ ਕਰਨ ਵਾਲਿਆਂ ਨੂੰ ਸੱਤਾ ਤੋਂ ਹਟਾ ਦੇਵਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਸੰਜੇ ਸਿੰਘ ਦੀ ਜ਼ਮਾਨਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪੂਰਾ ਮਾਮਲਾ ਪਾਣੀ ਦਾ ਗੁਬਾਰਾ ਹੈ। ਈਡੀ ਨੇ ਬਿਨਾਂ ਕਿਸੇ ਠੋਸ ਸਬੂਤ ਦੇ ਸਾਡੇ ਨੇਤਾਵਾਂ ਨੂੰ ਪਰੇਸ਼ਾਨ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਸਾਨੂੰ ਗ੍ਰਿਫਤਾਰ ਕੀਤਾ ਹੈ।
Share the post "ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁਧ 7 ਅਪ੍ਰੈਲ ਨੂੰ ’ਆਪ’ ਆਗੂ ਤੇ ਵਰਕਰ ਰੱਖਣਗੇ ਵਰਤ"