ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਦੇ ਵਿਰੋਧ ’ਚ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਉਪਰ ਤਾਨਾਸ਼ਾਹੀ ਦਾ ਦੋਸ਼ ਲਗਾਉਂਦਿਆਂ ‘ਆਪ’ ਆਗੂਆਂ ਤੇ ਵਲੰਟੀਅਰਾਂ ਨੇ ਪੰਜਾਬ ਭਰ ਵਿੱਚ ਇੱਕ ਰੋਜ਼ਾ ਹੜਤਾਲ ਤੇ ਵਰਤ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਮੰਤਰੀ ਤੇ ਵਿਧਾਇਕ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੁੱਜੇ ‘ਤੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂਮ ਆਪਣੀ ਸ਼ਰਧਾਂਜਲੀ ਭੇਟ ਕੀਤੀ। ਸੀ ਐਮ ਮਾਨ ਵੱਲੋਂ ਲੋਕਾਂ ਨੂੰ ਸੰੋਧਨ ਕਰਦਿਆ ਕੇਂਦਰੀ ਭਾਜਪਾ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ ਗਏ।
ਹਰਿਆਣਾ ਦੇ ਮੌਜੂਦਾ ਮੁੱਖ ਮੰਤਰੀ ਅਤੇ ਸਾਬਕਾ CM ਦਾ ਕਿਸਾਨਾਂ ਤੇ ਵਿਵਾਦਤ ਬਿਆਨ
ਹੁਣ ਪੰਜਾਬ ਤੋਂ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ‘ਆਪ’ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ੳਾਪਣਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਇਕ ਵੀਡੀਓ ਜਾਰੀ ਕਰਦਿਆ ਕਿਹਾ ਕਿ “ਭਗਵੰਤ ਮਾਨ ਜੀ ਤੁਸੀਂ ਅੱਜ ਸ਼ਹੀਦਾਂ ਦੀ ਪਵਿੱਤਰ ਧਰਤੀ ਖਟਕੜ ਕਲਾਂ ਵਿਖੇ ਜੋ ਨਾਟਕ ਕੀਤਾ ਹੈ ਉਸ ਲਈ ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ। ਮਹਾਨ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਤੇ ਤੁਸੀਂ ਦਾਰੂ ਦੇ ਘੁਟਾਲੇ ਵਿੱਚ ਸ਼ਾਮਿਲ ਆਪਣੇ ਆਗੂ ਦੀ ਸ਼ਹੀਦ ਭਗਤ ਸਿੰਘ ਵਾਂਗ ਹੀ ਸਲਾਖਾਂ ਪਿੱਛੇ ਤਸਵੀਰ ਲਾ ਕੇ ਪੰਜਾਬੀਆਂ ਦੇ ਹਿਰਦੇ ਵਲੂੰਧਰੇ ਹਨ।”
ਭਗਵੰਤ ਮਾਨ ਜੀ ਤੁਸੀਂ ਅੱਜ ਸ਼ਹੀਦਾਂ ਦੀ ਪਵਿੱਤਰ ਧਰਤੀ ਖਟਕੜ ਕਲਾਂ ਵਿਖੇ ਜੋ ਨਾਟਕ ਕੀਤਾ ਹੈ ਉਸ ਲਈ ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ। ਮਹਾਨ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਤੇ ਤੁਸੀਂ ਦਾਰੂ ਦੇ ਘੁਟਾਲੇ ਵਿੱਚ ਸ਼ਾਮਿਲ ਆਪਣੇ ਆਗੂ ਦੀ ਸ਼ਹੀਦ ਭਗਤ ਸਿੰਘ ਵਾਂਗ ਹੀ ਸਲਾਖਾਂ ਪਿੱਛੇ ਤਸਵੀਰ ਲਾ ਕੇ ਪੰਜਾਬੀਆਂ ਦੇ ਹਿਰਦੇ ਵਲੂੰਧਰੇ ਹਨ। pic.twitter.com/QpHwcLD2kO
— Sunil Jakhar(Modi Ka Parivar) (@sunilkjakhar) April 7, 2024
Share the post "ਭਗਵੰਤ ਮਾਨ ਜੀ ਖਟਕੜ ਕਲਾਂ ਵਿਖੇ ਜੋ ਨਾਟਕ ਕੀਤਾ ਉਸ ਲਈ ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ: ਸੁਨੀਲ ਜਾਖੜ"