ਪਾਰਟੀ ਵਿਧਾਇਕਾਂ, ਚੇਅਰਮੈਨਾਂ ਅਤੇ ਔਧੇਦਾਰਾਂ ਨਾਲ ਚੋਣ ਰਣਨੀਤੀ ਬਾਰੇ ਕੀਤੀ ਮੀਟਿੰਗ
ਜਲੰਧਰ , 7 ਅਪ੍ਰੈਲ: ਪਿਛਲੇ ਦਿਨੀਂ ਪਾਰਟੀ ਦੇ ਸਿੰਟਿਗ ਐਮ.ਪੀ ਅਤੇ ਜਲੰਧਰ ਤੋਂ ਐਲਾਨੇ ਉਮੀਦਵਾਰ ਸੁਸੀਲ ਰਿੰਕੂ ਦੇ ਅਚਾਨਕ ਪਾਰਟੀ ਛੱਡ ਕੇ ਭਾਜਪਾ ਵਿਚ ਚਲੇ ਜਾਣ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਹਲਕੇ ਦੀ ਚੋਣ ਕਮਾਂਡ ਖ਼ੁਦ ਸੰਭਾਲ ਲਈ ਹੈ। ਪਿਛਲੇ ਦੋ ਦਿਨਾਂ ਵਿਚ ਉਨ੍ਹਾਂ ਅੱਜ ਦੂਜੀ ਵਾਰ ਇਸ ਹਲਕੇ ਨੂੰ ਲੈ ਕੇ ਚੋਣ ਰਣਨੀਤੀ ਤਿਆਰ ਕੀਤੀ ਹੈ। ਜਿੱਥੇਮੁੱਖ ਮੰਤਰੀ ਖ਼ੁਦ ਇਸ ਸੀਟ ਨੂੰ ਲੈ ਕੇ ਕਾਫੀ ਗੰਭੀਰ ਹਨ, ਉਥੇ ਪਾਰਟੀ ਆਪਣੀ ਜਿੱਤੀ ਹੋਈ ਸੀਟ ਕਿਸੇ ਵੀ ਕੀਮਤ ’ਤੇ ਵਾਪਸ ਜਿੱਤਣਾ ਚਾਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ’ਚ ਪਾਰਟੀ ਵਿਧਾਇਕਾਂ ਅਤੇ ਅੁਹੱਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਚੋਣ ਰਣਨੀਤੀ ’ਤੇ ਚਰਚਾ ਕੀਤੀ।
ਅਰਵਿੰਦ ਕੇਜ਼ਰੀਵਾਲ ਦੀ ਗ੍ਰਿਫਤਾਰੀ ਵਿਰੁਧ ‘ਆਪ’ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਸ਼ੁਰੂ
ਮੀਟਿੰਗ ਦੌਰਾਨ ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ, ਆਗੂਆਂ ਅਤੇ ਅਹੁੱਦੇਦਾਰਾਂ ਨੂੰ ਕਿਹਾ ਕਿ ਉਹ ‘ਆਪ’ ਸਰਕਾਰ ਦੇ ਦੋ ਸਾਲਾਂ ਦੇ ਲੋਕ ਪੱਖੀ ਕੰਮਾਂ ਅਤੇ ਫੈਸਲਿਆਂ ਬਾਰੇ ਲੋਕਾਂ ਨੂੰ ਦੱਸਣ ਅਤੇ ਉਨ੍ਹਾਂ ਦਾ ਜ਼ੋਰਦਾਰ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ ਏਨਾ ਕੰਮ ਕੀਤਾ ਹੈ ਜੋ ਪਿਛਲੀਆਂ ਸਰਕਾਰਾਂ ਨੇ ਪਿਛਲੇ ਸੱਤਰ ਸਾਲਾਂ ਵਿੱਚ ਨਹੀਂ ਕੀਤਾ। ਇਸ ਲਈ ਸਾਨੂੰ ਆਪਣੇ ਕੰਮ ਨੂੰ ਫੈਲਾਉਣ ਦੀ ਲੋੜ ਹੈ। ਮਾਨ ਨੇ ਕਿਹਾ ਕਿ ਪਹਿਲਾਂ ਸੰਗਰੂਰ ਲੋਕ ਸਭਾ ਹਲਕਾ ਆਮ ਆਦਮੀ ਪਾਰਟੀ ਦਾ ਗੜ੍ਹ ਹੁੰਦਾ ਸੀ ਅਤੇ ਹੁਣ ਜਲੰਧਰ ਵੀ ਸੰਗਰੂਰ ਨਾਲ ਜੁੜ ਗਿਆ ਹੈ। ਹੁਣ ਦੋਵੇਂ ਸੀਟਾਂ ਸਾਡੇ ਲਈ ਬਹੁਤ ਮਹੱਤਵਪੂਰਨ ਹਨ। ’ਆਪ’ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਪਾਰਟੀ ਛੱਡਣ ’ਤੇ ਮਾਨ ਨੇ ਕਿਹਾ ਕਿ ਸਾਨੂੰ ਉਨ੍ਹਾਂ ’ਤੇ ਧਿਆਨ ਦੇਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਪਾਰਟੀ ਨਾਲ ਧੋਖਾ ਕੀਤਾ ਹੈ ਅਤੇ ਜਨਤਾ ਧੋਖਾ ਦੇਣ ਵਾਲੇ ਨੂੰ ਚੋਣਾਂ ਵਿਚ ਜਵਾਬ ਦੇਵੇਗੀ।
Share the post "ਜਲੰਧਰ: ਸੁਸੀਲ ਰਿੰਕੂ ਦੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲੀ ਕਮਾਂਡ"