ਚੰਡੀਗੜ੍ਹ, 8 ਅਪ੍ਰੈਲ: ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਸ਼ੁਰੂ ਹੋਏ ਕਿਸਾਨ ਅੰਦੋਲਨ ਤੋਂ ਬਾਅਦ ਭਾਜਪਾ ਪ੍ਰਤੀ ਕਿਸਾਨਾਂ ’ਚ ਪੈਦਾ ਹੋਇਆ ਗੁੱਸਾ ਹਾਲੇ ਠੰਢਾ ਹੁੰਦਾ ਦਿਖ਼ਾਈ ਨਹੀਂ ਦੇ ਰਿਹਾ। ਬੇਸ਼ੱਕ ਇੱਕ ਸਾਲ ਦਿੱਲੀ ’ਚ ਚੱਲੇ ਕਿਸਾਨ ਅੰਦੋਲਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਨ੍ਹਾਂ ਤਿੰਨ ਵਿਵਾਦਤ ਬਿੱਲਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ ਪ੍ਰੰਤੂ ਇਸ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਨੂੰ ਲੈ ਕੇ ਐਨ ਚੋਣਾਂ ਤੋਂ ਪਹਿਲਾਂ ਸ਼ੁਰੂ ਹੋਏ ਕਿਸਾਨ ਸੰਘਰਸ਼ ਕਾਰਨ ਮੁੜ ਪੰਜਾਬ ਦੇ ਪਿੰਡਾਂ ਵਿਚ ਪਿਛਲੀਆਂ ਵਿਧਾਨ ਸਭਾ ਦੀ ਤਰਜ਼ ’ਤੇ ਭਾਜਪਾ ਦੀ No 5ntry ਵਾਲੇ ਬੈਨਰ ਲੱਗਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਨੂੰ ਸਭ ਤੋਂ ਵੱਡਾ ਗੁੱਸਾ ਪੰਜਾਬ ਤੇ ਹਰਿਆਣਾ ਬਾਰਡਰ ਉਪਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕੱਢੀਆਂ ਕੰਧਾਂ ਦਾ ਹੀ ਹੈ, ਜਿਸਦੇ ਕਾਰਨ ਸੰਭੂ ਸਹਿਤ ਕਈ ਹੋਰਨਾਂ ਬਾਰਡਰਾਂ ’ਤੇ ਲਗਾਤਾਰ ਕਈ ਦਿਨ ਤਨਾਅ ਵਾਲੀ ਸਥਿਤੀ ਬਣੀ ਰਹੀ।
ਭਾਜਪਾ ਨੇ ਬਠਿੰਡਾ ’ਚ ਬਾਦਲ ਪ੍ਰਵਾਰ ਨੂੰ ਸਿਆਸੀ ਤੌਰ ’ਤੇ ਘੇਰਣ ਦੀ ਬਣਾਈ ਰਣਨੀਤੀ!
ਕਿਸਾਨਾਂ ਦੇ ਇਸ ਗੁੱਸੇ ਕਾਰਨ ਹੀ ਭਾਜਪਾ ਉਮੀਦਵਾਰਾਂ ਦਾ ਵਿਰੋਧ ਵੀ ਜਾਰੀ ਹੈ। ਬੀਤੇ ਕੱਲ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਕਿਸਾਨਾਂ ਵੱਲੋਂ ਪਾਤੜਾਂ ਇਲਾਕੇ ਵਿਚ ਜੰਮ ਕੇ ਵਿਰੋਧ ਕੀਤਾ ਗਿਆ। ਇਸੇ ਤਰ੍ਹਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਪਾਰਟੀ ਵੱਲੋਂ ਉਮੀਦਵਾਰ ਬਣਾਏ ਸਾਬਕਾ ਤਰਨਜੀਤ ਸਿੰਘ ਸੰਧੂ ਦੇ ਕਾਫ਼ਲੇ ਨੂੰ ਵੀ ਕਾਲੀਆਂ ਝੰਡੀਆਂ ਦਿਖ਼ਾਈਆਂ ਗਈਆਂ। ਹਾਲਾਂਕਿ ਭਾਜਪਾ ਵੱਲੋਂ ਹੁਣ ਤੱਕ ਸਿਰਫ਼ ਅੱਧੀ ਦਰਜ਼ਨ ਲੋਕ ਸਭਾ ਹਲਕਿਆਂ ਵਿਚ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਪ੍ਰੰਤੂ ਦੂਜੇ ਹਲਕਿਆਂ ਜਿੱਥੇ ਹਾਲੇ ਭਾਜਪਾ ਨੇ ਉਮੀਦਵਾਰਾਂ ਦਾ ਵੀ ਐਲਾਨ ਨਹੀਂ ਕੀਤਾ, ਵਿਚ ਵੀ ਭਾਜਪਾ ਦਾ ਵਿਰੋਧ ਹੋ ਰਿਹਾ ਹੈ। ਜੇਕਰ ਬਠਿੰਡਾ ਲੋਕ ਸਭਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਭ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਭੁੱਚੋਂ ਵਿਖੇ ਭਾਜਪਾ ਦੇ ਵਿਰੋਧ ਵਿਚ ਪੋਸਟਰ ਲੱਗੇ ਸਨ।
ਜਲੰਧਰ: ਸੁਸੀਲ ਰਿੰਕੂ ਦੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲੀ ਕਮਾਂਡ
ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਅਜਿਹੇ ਪੋਸਟਰ ਆਮ ਦਿਖ਼ਾਈ ਦੇਣ ਲੱਗੇ ਹਨ। ਹੁਣ ਫ਼ਰੀਦਕੋਟ ਲੋਕ ਸਭਾ ਹਲਕੇ ਅਧੀਨ ਆਉਂਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਵਹਾ ਦੇ ਵੱਡੇ ਪਿੰਡ ਦੌਲਾ ਵਿਖੇ ਇਹ ਪੋਸਟਰ ਲੱਗੇ ਹਨ। ਜਿਸਦੇ ਵਿਚ ਸਪੱਸ਼ਟ ਲਿਖਿਆ ਹੋਇਆ ਹੈ ਕਿ ਜੇਕਰ ਪੰਜਾਬ ਦੇ ਕਿਸਾਨਾਂ ਦਾ ਦਿੱਲੀ ਜਾਣਾ ਮਨਾਂ ਹੈ ਤਾਂ ਫ਼ਿਰ ਭਾਜਪਾ ਆਗੂਆਂ ਦਾ ਵੀ ਪੰਜਾਬ ਦੇ ਵਿਚ ਪਿੰਡਾਂ ਵਿਚ ਆਉਣਾ ਬੰਦ ਹੈ। ਹਾਲਾਂਕਿ ਭਾਜਪਾ ਆਗੂਆਂ ਨੂੰ ਉਮੀਦ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਇਹ ਰੋਸ਼ ਬਹੁਤ ਥੋੜਾ ਹੈ ਤੇ ਆਉਣ ਵਾਲੇ ਦਿਨਾਂ ’ਚ ਕਿਸਾਨਾਂ ਨੂੰ ਇਸ ਬਾਬਤ ਮਨਾਂ ਲਿਆ ਜਾਵੇਗਾ ਪ੍ਰੰਤੂ ਭਾਜਪਾ ਜਿਸ ਤਰ੍ਹਾਂ ਦੀਆਂ ਖ਼ਾਹਿਸ਼ਾਂ ਪੰਜਾਬ ਨੂੰ ਲੈ ਕੇ ਪਾਲ ਰਹੀ ਹੈ, ਉਸਨੂੰ ਪੂਰਾ ਕਰਨ ਤੋਂ ਪਹਿਲਾਂ ਕਿਸਾਨਾਂ ਦੇ ਗੁੱਸੇ ਨੂੰ ਠੰਢਾ ਕਰਨ ਲਾਜਮੀ ਹੈ।
Share the post "ਭਾਜਪਾ ਵਿਰੁਧ ਪਿੰਡਾਂ ’ਚ ਮੁੜ No Entry ਦੇ ਬੈਨਰ ਲੱਗਣ ਲੱਗੇ, ਉਮੀਦਵਾਰਾਂ ਦਾ ਵਿਰੋਧ ਵੀ ਜਾਰੀ"