ਮੁਹਾਲੀ, 8 ਅਪ੍ਰੈਲ: ਆਮ ਆਦਮੀ ਪਾਰਟੀ ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਅੱਜ ਮੁਹਾਲੀ ਦੇ ਗੁਰਦੁਆਰਾ ਸ੍ਰੀ ਸੋਹਾਣਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨਾਂ ਨੇ ਸਮੂਹ ਵਿਧਾਇਕਾਂ ਨਾਲ ਸ੍ਰੀ ਅਨੰਦਪੁਰ ਸਾਹਿਬ, ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਿਖੇ ਮੱਥਾ ਟੇਕਿਆ। ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਪਾਰਲੀਮੈਂਟ ਵਿੱਚ ਜਾ ਕੇ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ। ਕੰਗ ਨੇ ਕਿਹਾ ਕਿ ਸਾਡੀ ਲੜਾਈ ਪੰਜਾਬ ਦੇ ਬੱਚਿਆਂ ਦੇ ਭਵਿੱਖ ਲਈ ਹੈ, ਦੂਜੀਆਂ ਪਾਰਟੀਆਂ ਦੀ ਲੜਾਈ ਆਪਣੇ ਪਰਿਵਾਰਾਂ ਦੇ ਭਵਿੱਖ ਲਈ ਹੈ।
ਇਨ੍ਹਾਂ ਲੋਕ ਵਿਰੋਧੀ ਪਾਰਟੀਆਂ ਨੇ ਸ਼੍ਰੀ ਅਨੰਦਪੁਰ ਸਾਹਿਬ ਦਾ ਵਿਕਾਸ ਨਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ।ਲੋਕ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਕੰਗ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੇ ਹਰ ਵਰਗ ਲਈ ਬੇਮਿਸਾਲ ਕੰਮ ਕੀਤੇ ਹਨ, ਜਿਸ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਾ, ਖੇਤੀਬਾੜੀ ਨੂੰ ਮਜ਼ਬੂਤ ਕਰਨਾ, ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ, ਹਰ ਆਮ ਵਰਗ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣਾ, ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਦੀ ਮੁਹਿੰਮ ਆਦਿ ਲੋਕ ਭਲਾਈ ਦੇ ਕੰਮ ਸ਼ਾਮਲ ਹਨ। ਰੋਡ ਸੋ ਦੌਰਾਨ ਸਰਸਾ ਨੰਗਲ, ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਦੇ ਦੋਵੇਂ ਪਾਸੇ ਖੜ੍ਹੇ ਸੈਂਕੜੇ ਲੋਕਾਂ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦਾ ਭਰੋਸਾ ਦਿੱਤਾ।
ਭਗਵੰਤ ਮਾਨ ਨੇ ਆਪ ਉਮੀਦਵਾਰ ਦੇ ਹੱਕ ’ਚ ਕੱਢਿਆ ਵਿਸਾਲ ਰੋਡ ਸੋਅ, ਭਾਜਪਾ ’ਤੇ ਲਗਾਏ ਨਿਸ਼ਾਨੇ
ਮੋਹਾਲੀ ਤੋਂ ਸ਼ੁਰੂ ਹੋਏ ਉਕਤ ਰੋਡ ਸ਼ੋਅ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਬੈਂਸ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੇ ਲੋਕ ਇੱਥੇ ਮੇਰੀ ਆਵਾਜ਼ ਦੇ ਨਾਲ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਤੋਂ ਬਾਅਦ ਲੋਕ ਸਭਾ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਜਿੱਤ ਇਸ ਇਲਾਕੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗੀ, ਇਹ ਮੇਰਾ ਲੋਕਾਂ ਨਾਲ ਵਾਅਦਾ ਹੈ।ਰੋਡ ਸ਼ੋਅ ਵਿੱਚ ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਕੁਲਵੰਤ ਸਿੰਘ, ਵਿਧਾਇਕ ਚਰਨਜੀਤ ਸਿੰਘ, ਵਿਧਾਇਕ ਸੰਤੋਸ਼ ਕਟਾਰੀਆ, ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਸਤਨਾਮ ਸਿੰਘ ਜਲਾਲਪੁਰ ਨਵਾਂਸ਼ਹਿਰ, ਹਰਮਿੰਦਰ ਸਿੰਘ ਤਾਹੇ ਰੋਪੜ, ਬੱਲੂ ਪਾਠਕ, ਕੁਲਜੀਤ ਸਿੰਘ ਸਰਹਾਲ ਬੰਗਾ, ਡਾ: ਸੰਜੀਵ ਗੌਤਮ, ਹਰਮਿੰਦਰ ਸਿੰਘ, ਦੀਪਕ ਸੋਨੀ, ਹਰਜੀਤ ਸਿੰਘ ਪ੍ਰਧਾਨ ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਆਦਿ ਵੀ ਹਾਜ਼ਰ ਸਨ।
Share the post "ਮਲਵਿੰਦਰ ਕੰਗ ਨੇ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਸ੍ਰੀ ਸੋਹਾਣਾ ਸਾਹਿਬ ਵਿਖੇ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ"