ਬਠਿੰਡਾ, 9 ਅਪ੍ਰੈਲ : ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਭਾਜਪਾ ਆਗੂਆਂ ਤੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਦੀ ਲੜੀ ਤਹਿਤ ਬੀਤੀ ਦੇਰ ਰਾਤ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ ਆਉਂਦੇ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਸ਼ਹਿਰ ਵਿਚ ਚੋਣ ਪ੍ਰਚਾਰ ਕਰਨ ਪੁੱਜੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਵੱਲੋਂ ਹੰਸ ਰਾਜ ਹੰਸ ਦੇ ਸਮਾਗਮ ਵੱਲ ਵਧਣ ਦਾ ਯਤਨ ਕੀਤਾ ਪ੍ਰੰਤੂ ਡੀਐਸਪੀ ਫ਼ੂਲ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸੈਕੜਿਆਂ ਦੀ ਤਾਦਾਦ ਵਿਚ ਮੌਕੇ ’ਤੇ ਹਾਜ਼ਰ ਪੁਲਿਸ ਵੱਲੋਂ ਬੈਰੀਗੇਡਿੰਗ ਕਰਕੇ ਕਿਸਾਨਾਂ ਨੂੰ ਰੋਕ ਦਿੱਤਾ ਗਿਆ।
ਭਾਜਪਾ ਵਿਰੁਧ ਪਿੰਡਾਂ ’ਚ ਮੁੜ No Entry ਦੇ ਬੈਨਰ ਲੱਗਣ ਲੱਗੇ, ਉਮੀਦਵਾਰਾਂ ਦਾ ਵਿਰੋਧ ਵੀ ਜਾਰੀ
ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਕਾਰ ਹਲਕੀਆਂ ਝੜਪਾਂ ਵੀ ਹੋਈਆਂ ਤੇ ਪੁਲਿਸ ਵੱਲੋਂ ਹਲਕਾ ਲਾਠੀਚਾਰਜ਼ ਵੀ ਕੀਤਾ ਗਿਆ। ਕਿਸਾਨਾਂ ਨੇ ਇਸ ਮੌਕੇ ਇੱਥੇ ਹੀ ਰੋਸ਼ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਕਿ ਭਾਜਪਾ ਕਿਸਾਨਾਂ ਦੀ ਕਾਤਲ ਹੈ, ਜਿੰਨ੍ਹਾਂ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਬਾਰਡਰਾਂ ’ਤੇ ਕੰਧਾਂ ਕੱਢ ਕੇ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਤੇ ਅੰਨੇਵਾਹ ਗੋਲੀਆਂ ਤੇ ਲਾਠੀਆਂ ਚਲਾ ਕੇ ਕਿਸਾਨਾਂ ਨੂੰ ਜਖਮੀ ਤੇ ਸ਼ਹੀਦ ਵੀ ਕਰ ਦਿੱਤਾ। ਜਿਸਦੇ ਚੱਲਦੇ ਜੇਕਰ ਪੰਜਾਬ ਦੇ ਕਿਸਾਨ ਦਿੱਲੀ ਵੱਲ ਨਹੀਂ ਜਾ ਸਕਦੇ ਤਾਂ ਭਾਜਪਾ ਨੂੰ ਵੀ ਪੰਜਾਬ ਦੇ ਪਿੰਡਾਂ ਵਿਚ ਨਹੀਂ ਵੜਣ ਦਿੱਤਾ ਜਾਵੇਗਾ।
ਭਾਜਪਾ ਨੇ ਬਠਿੰਡਾ ’ਚ ਬਾਦਲ ਪ੍ਰਵਾਰ ਨੂੰ ਸਿਆਸੀ ਤੌਰ ’ਤੇ ਘੇਰਣ ਦੀ ਬਣਾਈ ਰਣਨੀਤੀ!
ਉਧਰ ਭਾਜਪਾ ਉਮੀਦਵਾਰ ਦਾ ਵਿਰੋਧ ਕਰਦੇ ਕਿਸਾਨਾਂ ਉਪਰ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਸਾਨ ਜਥੇਬੰਦੀ ਦੇ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਕੇਂਦਰ ਦੀ ਭਾਜਪਾ ਹਕੂਮਤ ਦੇ ਜਬਰ ਹਾਲੇ ਵਿਰੁੱਧ ਧਰਨਾ ਪ੍ਰਦਰਸ਼ਨ ਤੇ ਭੁੱਖ ਹੜਤਾਲ ਕਰ ਰਹੀ ਹੈ ਦੂਜੇ ਪਾਸੇ ਉਹਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਲਾਠੀ ਚਾਰਜ ਅਤੇ ਧੱਕਾ ਮੁੱਕੀ ਕਰ ਰਹੀ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਸਮੇਤ ਸਾਰੀਆਂ ਹੀ ਵੋਟ ਪਾਰਟੀਆਂ ਕਿਸਾਨ ਵਿਰੋਧੀ ਹਨ ਜਿਸ ਦਾ ਦੋ ਪਾਰਟੀਆਂ ਦਾ ਅਸਲ ਵਿੱਚ ਆਮ ਆਦਮੀ ਪਾਰਟੀ ਦਾ ਭਾਜਪਾ ਪ੍ਰਤੀ ਨਕਲੀ ਵਿਰੋਧ ਦਾ ਅਸਲੀ ਚਿਹਰਾ ਸਾਹਮਣੇ ਆ ਚੁੱਕਿਆ ਹੈ।
Share the post "ਰਾਮਪੁਰਾ ’ਚ ਪੁੱਜੇ ਭਾਜਪਾ ਉਮੀਦਵਾਰ ਹੰਸ ਰਾਜ ਦਾ ਕਿਸਾਨਾਂ ਵੱਲੋਂ ਡਟਵਾਂ ਵਿਰੋਧ"