ਪਟਿਆਲਾ, 9 ਅਪ੍ਰੈਲ : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਚੀਫ਼ ਜੂਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮਾਨੀ ਅਰੋੜਾ ਦੀ ਅਗਵਾਈ ਹੇਠ ਪਿੰਡ ਧਬਲਾਨ ਦੇ ਸਰਕਾਰੀ ਸਮਾਰਟ ਹਾਈ ਸਕੂਲ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਵਾਂ ਪ੍ਰਤੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ
ਕਾਂਗਰਸ ਦੀ ਲਿਸਟ ਇਸੇ ਹਫ਼ਤੇ, ਇੱਕ ਹੀ ਲਿਸਟ ’ਚ ਅਨਾਉਂਸ ਹੋ ਸਕਦੇ ਹਨ ਸਾਰੇ ਉਮੀਦਵਾਰ: ਰਾਜਾ ਵੜਿੰਗ
ਪੈਰਾ ਲੀਗਲ ਵਲੰਟੀਅਰ ਭਗਵਾਨ ਦਾਸ ਗੁਪਤਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਤੇ ਆਉਣ ਵਾਲੀ 11ਮਈ ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਦਾ ਲੋਕ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ।ਸੈਮੀਨਾਰ ਨੂੰ ਰਜਨੀ ਸਿੰਗਲਾ ਮੁੱਖ ਅਧਿਆਪਕਾ ਸਰਕਾਰੀ ਹਾਈ ਸਮਾਰਟ ਸਕੂਲ ਬਰਸਟ, ਡੀ.ਪੀ.ਈ, ਪੈਰਾ ਲੀਗਲ ਵਲੰਟੀਅਰ ਅਮਨਇੰਦਰ ਸਿੰਘ, ਪੀ.ਐਲ.ਵੀ. ਰਵਿੰਦਰ ਸਿੰਘ ਅਤੇ ਪੀ.ਐਲ.ਵੀ ਜਗਦੀਪ ਕੌਰ ਨੇ ਵੀ ਸੰਬੋਧਨ ਕੀਤਾ।
Share the post "ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ"