WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਲੈਕੇ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ, 9 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ’ਤੇ ਚਰਚਾ ਕਰਨ ਲਈ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ‘ਆਪ’ ਦੇ ਕੌਮੀ ਸਕੱਤਰ ਡਾਕਟਰ ਸੰਦੀਪ ਪਾਠਕ, ਰਾਜ ਸਭਾ ਮੈਂਬਰ ਸੰਜੇ ਸਿੰਘ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਕੈਬਨਿਟ ਮੰਤਰੀ ਅਤੇ ‘ਆਪ’ ਦੇ ਸਾਰੇ ਵਿਧਾਇਕ ਹਾਜ਼ਰ ਸਨ।ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਵਿੱਚ ਸਾਰੇ ਸੀਨੀਅਰ ਆਗੂਆਂ ਨੇ ਮੀਟਿੰਗ ਵਿੱਚ ਆਪਣਾ ਮੰਤਰ ਸਾਂਝਾ ਕੀਤਾ ਅਤੇ ਦੱਸਿਆ ਕਿ ਅਸੀਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ਕਿਵੇਂ ਜਿੱਤਣ ਜਾ ਰਹੇ ਹਾਂ।

ਅਰਵਿੰਦ ਕੇਜਰੀਵਾਲ ਖਿਲਾਫ ਆਬਕਾਰੀ ਨੀਤੀ ਦਾ ਮਾਮਲਾ ਅਜ਼ਾਦੀ ਤੋਂ ਬਾਅਦ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ : ਸੰਜੇ ਸਿੰਘ

ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਨੀਤੀਆਂ, ਫੈਸਲਿਆਂ ਅਤੇ ਕੰਮਾਂ ਨੂੰ ਪੰਜਾਬ ਦੇ ਹਰ ਘਰ ਵਿੱਚ ਪਹੁੰਚਾਉਣ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਅਸੀਂ ਲੋਕਾਂ ਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਭਾਜਪਾ ਸਾਡੇ ਦੇਸ਼ ਵਿੱਚ ਲੋਕਤੰਤਰ ਦਾ ਘਾਣ ਕਰਨ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ਼ 2 ਸਾਲਾਂ ਵਿੱਚ ਪੰਜਾਬ ਵਿੱਚ ਚਾਰ ਵੱਡੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਜੋਂ ਸਾਡਾ ਦੋ ਸਾਲਾਂ ਦਾ ਰਿਪੋਰਟ ਕਾਰਡ ਪ੍ਰਭਾਵਸ਼ਾਲੀ ਹੈ ਅਤੇ ਅੱਜ ਸਾਡੀ ਪਾਰਟੀ ਦੇ ਪ੍ਰਮੁੱਖ ਆਗੂਆਂ ਨੇ ਸਾਂਝਾ ਕੀਤਾ ਕਿ ਕਿਵੇਂ ਅਸੀਂ ਆਪਣੇ ਸਾਰੇ ਕੰਮਾਂ, ਪ੍ਰਾਪਤੀਆਂ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਜਾ ਰਹੇ ਹਾਂ।

ਮਲਵਿੰਦਰ ਕੰਗ ਨੇ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਸ੍ਰੀ ਸੋਹਾਣਾ ਸਾਹਿਬ ਵਿਖੇ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

‘ਆਪ’ ਆਗੂ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਉਨ੍ਹਾਂ ਆਗੂਆਂ ਦਾ ਵਿਰੋਧ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ। ਸਾਰੀ ਦੁਨੀਆਂ ਜਾਣਦੀ ਹੈ ਕਿ ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਤਾਂ ਸਭ ਤੋਂ ਪਹਿਲਾਂ ਪੰਜਾਬ ਤੋਂ ਹੀ ਸ਼ੁਰੂ ਹੋਇਆ। ਬੀਜੇਪੀ ਅਤੇ ਅਕਾਲੀ ਦਲ ਨੇ ਤਿੰਨ ਕਾਲੇ ਕਾਨੂੰਨ ਲਿਆਂਦੇ ਅਤੇ ਦੇਸ਼ ਦੇ ਕਿਸਾਨਾਂ ਨੇ ਇਹਨਾਂ ਖਿਲਾਫ ਲੜਾਈ ਲੜੀ ਅਤੇ ਜਿੱਤੀ। ਲੋਕ ਜਾਣਦੇ ਹਨ ਕਿ ਕਿਸਾਨਾਂ ਦੇ ਧਰਨੇ ਦੌਰਾਨ 750 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ ਅਤੇ ਦੂਜੀ ਵਾਰ ਕਿਸਾਨ ਆਪਣੇ ਹੱਕਾਂ ਲਈ ਇਕੱਠੇ ਹੋਏ ਤਾਂ ਭਾਜਪਾ ਸਰਕਾਰ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।

 

Related posts

ਰਾਜਾ ਵੜਿੰਗ ਤੇ ਸੁੱਖੀ ਰੰਧਾਵਾ ਨੂੰ ਕਾਂਗਰਸ ਅਹਿਮ ਜਿੰਮੇਵਾਰੀ ਦੇਣ ਦੀ ਤਿਆਰੀ ’ਚ

punjabusernewssite

ਚੋਣ ਕਮਿਸ਼ਨ ਵੱਲੋਂ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

punjabusernewssite

ਸੂਬਾ ਸਰਕਾਰ ਵੱਲੋਂ ਚਾਈਨਾ ਡੋਰ ’ਤੇ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

punjabusernewssite