ਨਵੀਂ ਦਿੱਲੀ: ਅੱਜ CM ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ਤਿਹਾੜ ਜੇਲ੍ਹ ਪ੍ਰਸ਼ਾਸ਼ਨ ਨੇ ਸੁਰੱਖਿਆ ਕਾਰਨਾ ਕਰਕੇ ਇਹ ਮੁਲਾਕਾਤ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾ CMO ਦਫ਼ਤਰ ਪੰਜਾਬ ਤੋਂ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਨੂੰ ਚਿੱਠੀ ਲਿਖੀ ਗਈ ਸੀ, ਜਿਸ ਵਿਚ ਕੇਜਰੀਵਾਲ ਨਾਲ ਮੁਲਾਕਾਤ ਦੀ ਇਜਾਜ਼ਤ ਮੰਗੀ ਗਈ ਸੀ। ਪਰ ਹੁਣ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਦਾ ਕਹਿਣਾ ਹੈ ਕਿ ਜਲਦ ਹੀ ਮੁਲਾਕਾਤ ਲਈ ਨਵਾਂ ਸਮਾਂ ਦਿੱਤਾ ਜਾਵੇਗਾ।
ਹਾਈਕੋਰਟ ਦੇ ਫੈਸਲੇ ਨੂੰ ਕੇਜਰੀਵਾਲ ਨੇ ਦਿੱਤੀ ਚੁਣੌਤੀ, ਕੀਤਾ ਸੁਪਰੀਮ ਕੋਰਟ ਦਾ ਰੁੱਖ
ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੋਟਾਲੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਬੰਦ ਹਨ। ਅਗਾਮੀ ਲੋਕ ਸਭਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਮਿਲਣ ਦੀ ਯੋਜਨਾ ਬਣਾਈ ਸੀ। ਪਰ ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਮੁਲਾਕਾਤ ਰੱਦ ਕਰਨ ਤੇ ‘ਆਪ’ ਪਾਰਟੀ ਵੱਲੋਂ ਕੀ ਪ੍ਰਤੀਕਿਰਆ ਸਾਹਮਣੇ ਆਉਂਦੀ ਹੈ।