ਚੰਡੀਗੜ੍ਹ: ਪੰਜਾਬ ਦੀ ‘ਆਪ’ ਪਾਰਟੀ ਵੱਲੋਂ ਲੋਕ ਸਭਾ ਚੋਣਾ ਲਈ ਆਪਣੇ 10 ਉਮੀਦਵਾਰਾਂ ਦਾ ਐਲਾਨ ਪਹਿਲਾ ਹੀ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਆਉਣ ਵਾਲੀ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਐਲਾਨ ਦੀ ਘੋਸ਼ਨਾ ਕਰ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਪੋਸਰ ਕਰਦਿਆ ਲਿਖਿਆ ਕੀ “ਜਲੰਧਰ ਤੇ ਲੁਧਿਆਣਾ ਸੀਟਾਂ ਦੇ ਉਮੀਦਵਾਰਾਂ ਦਾ 16 ਅਪ੍ਰੈਲ ਨੂੰ ਐਲਾਨ ਹੋਵੇਗਾ..ਜ਼ਿੰਦਾਬਾਦ।”
ਸਾਬਕਾ ਰਾਜਦੂਤ ਤੇ ਭਾਜਪਾ ਉਮੀਦਵਾਰ ਨੂੰ ਮਿਲੀ Y+ ਸੁਰੱਖਿਆ
ਇਸ ਤੋਂ ਪਹਿਲੇ ਜਲੰਧਰ ਤੋਂ ਆਮ ਆਦਮੀ ਪਾਰਟੀ ਨੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਸੀ ਪਰ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਹੁਣ ਤੱਕ ਪਾਰਟੀ ਨੇ ਸੰਗਰੂਰ ਤੋਂ ਮੰਤਰੀ ਗੁਰਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀਪੀ ਨੂੰ ਟਿਕਟ ਦਿੱਤੀ ਗਈ ਹੈ। ਉਥੇ ਹੀ ਦੂਜੀ ਸੂਚੀ ਵਿੱਚ ਹੁਸ਼ਿਆਰਪੁਰ ਰਾਖਵੀਂ ਸੀਟ ਤੋਂ ਰਾਜਕੁਮਾਰ ਚੱਬੇਵਾਲ ਅਤੇ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਟਿਕਟ ਦਿੱਤੀ ਗਈ ਹੈ।
ਜਲੰਧਰ ਤੇ ਲੁਧਿਆਣਾ ਸੀਟਾਂ ਦੇ ਉਮੀਦਵਾਰਾਂ ਦਾ 16 ਅਪਰੈਲ ਨੂੰ ਐਲਾਨ ਹੋਵੇਗਾ..ਜ਼ਿੰਦਾਬਾਦ
— Bhagwant Mann (@BhagwantMann) April 10, 2024
Share the post "ਆਉਂਦੀ 16 ਅਪ੍ਰੈਲ ਨੂੰ ਹੋਵੇਗਾ ਜਲੰਧਰ ਤੇ ਲੁਧਿਆਣਾ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ"