ਬਠਿੰਡਾ, 12 ਅਪ੍ਰੈਲ: ਪਿਛਲੇ ਦੋ ਤਿੰਨ ਦਿਨਾਂ ਤੋਂ ਚੱਲ ਰਹੇ ਸਿਆਸੀ ਘਟਨਾਕ੍ਰਮ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਵੱਡਾ ਝਟਕਾ ਦਿੰਦਿਆਂ ਮੋੜ ਮੰਡੀ ਹਲਕੇ ਦੀ ਦਿੱਤੀ ਜ਼ਿੰਮੇਵਾਰੀ ਵਾਪਸ ਲੈ ਲਈ ਹੈ। ਸੂਚਨਾ ਮੁਤਾਬਕ ਹੁਣ ਸਾਬਕਾ ਮੰਤਰੀ ਤੇ ਇਸ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਜਨਮੇਜਾ ਸਿੰਘ ਸੇਖੋ ਨੂੰ ਇੰਚਾਰਜ ਬਣਾਇਆ ਗਿਆ ਹੈ।
ਇੰਦਰਾ ਗਾਂਧੀ ਦੇ ਕਤਲ ਦੇ ਦੋਸ਼ੀ ਬੇਅੰਤ ਸਿੰਘ ਦਾ ਬੇਟਾ ਮੁੜ ਲੜੇਗਾ ਚੋਣ
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਭਾਵੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਜ਼ਿਲ੍ਹੇ ਅਧੀਨ ਆਉਂਦੇ ਹਲਕਾ ਮੌੜ ਦੀ ਲੀਡਰਸ਼ਿਪ ਨੂੰ ਆਪਣੇ ਪਿੰਡ ਬਾਦਲ ਵਿਖੇ ਬੁਲਾਇਆ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਹੀ ਜਨਮੇਜਾ ਸਿੰਘ ਸੇਖੋ ਵੀ ਉੱਥੇ ਪੁੱਜੇ ਹੋਏ ਸਨ। ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਕੁਝ ਅਕਾਲੀ ਆਗੂਆਂ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ਦੱਸਿਆ ਕਿ ਮਲੂਕਾ ਪਰਿਵਾਰ ਵੱਲੋਂ ਭਾਜਪਾ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਬਾਦਲ ਪਰਿਵਾਰ ਕਾਫੀ ਖਫਾ ਦਿਖਾਈ ਦੇ ਰਿਹਾ ਹੈ ।
ਦਰਦਨਾਕ ਹਾ+ਦਸੇ ’ਚ ਮਾਂ-ਪਿਊ ਤੇ ਪੁੱਤ ਸਹਿਤ ਚਾਰ ਜਣਿਆਂ ਦੀ ਹੋਈ ਮੌ+ਤ
ਜਿਸ ਦੇ ਚਲਦੇ ਉਹਨਾਂ ਕੁਝ ਸਮਾਂ ਪਹਿਲਾਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਮੌੜ ਹਲਕੇ ਦੀ ਦਿੱਤੀ ਹਲਕਾ ਇੰਚਾਰਜ ਦੀ ਜਿੰਮੇਵਾਰੀ ਵਾਪਸ ਲੈਂਦਿਆਂ ਹੁਣ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ ਨੂੰ ਨਵਾਂ ਹਲਕਾ ਇੰਚਾਰਜ ਬਣਾ ਦਿੱਤਾ ਹੈ। ਇਸਦੇ ਨਾਲ ਹੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਲਗਾਇਆ ਗਿਆ ਹੈ ਜੋ ਕਿ ਇਲੈਕਸ਼ਨਾਂ ਤੱਕ ਮੌੜ ਹਲਕੇ ਦੇ ਵਿੱਚ ਰਹਿ ਕੇ ਹੀ ਵਰਕਰਾਂ ਨੂੰ ਹਰਸਿਮਰਤ ਕੌਰ ਬਾਦਲ ਲਈ ਲਾਮਬੰਦ ਕਰਨਗੇ। ਇੱਥੇ ਦੱਸਣਾ ਬਣਦਾ ਹੈ ਕਿ ਬੀਤੇ ਕੱਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰ ਪਰਮਪਾਲ ਕੌਰ ਮਲੂਕਾ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ
ਆਪ ਨੂੰ ਝਟਕਾ: ਜਸਟਿਸ ਜੋਰਾ ਸਿੰਘ ਵੱਲੋਂ ਫ਼ਰੀਦਕੋਟ ਤੋਂ ਅਜਾਦ ਚੋਣ ਲੜਣ ਦਾ ਐਲਾਨ
ਚਰਚਾ ਮੁਤਾਬਕ ਭਾਜਪਾ ਵੱਲੋਂ ਪਰਮਪਾਲ ਕੌਰ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਟਿਕਟ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਜਿੱਥੋਂ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਚੌਥੀ ਵਾਰ ਹਰਸਿਮਰਤ ਕੌਰ ਬਾਦਲ ਚੋਣ ਲੜਨ ਜਾ ਰਹੀ ਹੈ। ਸਿਆਸੀ ਹਲਕਿਆਂ ਦੇ ਵਿੱਚ ਚੱਲ ਰਹੀ ਚਰਚਾ ਮੁਤਾਬਕ ਬਾਦਲ ਪਰਿਵਾਰ ਚੋਣਾਂ ਦੇ ਐਨ ਮੌਕੇ ਮਲੂਕਾ ਦੇ ਪੁੱਤਰ ਅਤੇ ਨੂੰਹ ਵੱਲੋਂ ਭਾਜਪਾ ਵਿੱਚ ਸ਼ਾਮਿਲ ਹੋਣ ਦੇ ਲਏ ਫੈਸਲੇ ਨੂੰ ਬੜੀ ਗੰਭੀਰਤਾ ਨਾਲ ਲੈ ਰਿਹਾ ਹੈ , ਜਿਸ ਕਾਰਨ ਆਉਣ ਵਾਲੇ ਦਿਨਾਂ ਦੇ ਵਿੱਚ ਸਿਕੰਦਰ ਸਿੰਘ ਮਲੂਕਾ ਬਾਰੇ ਅਕਾਲੀ ਦਲ ਵੱਲੋਂ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
Share the post "Big News: ਅਕਾਲੀ ਦਲ ਨੇ ‘ਮਲੂਕਾ’ ਦੀ ਥਾਂ ‘ਸੇਖੋ’ ਨੂੰ ਮੌੜ ਹਲਕੇ ਦਾ ਇੰਚਾਰਜ ਲਗਾਇਆ"