ਬਠਿੰਡਾ, 13 ਅਪ੍ਰੈਲ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱੱਲੋਂ ਥਰਮਲ ਪਲਾਂਟ ਦੇ ਮੁੱਖ ਗੇਟ ਤੇ ਰੋਸ਼ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਜਮਾਲਪੁਰ (ਲੁਧਿਆਣਾ) ਪੁਲਿਸ਼ ਸਟੇਸ਼ਨ ਦੇ ਐੱਸ.ਐੱਚ.ਓ.ਨਵਦੀਪ ਸਿੰਘ ਦਾ ਪੁਤਲਾ ਫੂਕਿਆ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ ਅਤੇ ਲਛਮਣ ਸਿੰਘ ਰਾਮਪੁਰਾ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ।
ਵਿਰੋਧ: ਫ਼ਰੀਦਕੋਟ ’ਚ ‘ਹੰਸ’ ਅੱਗੇ-ਅੱਗੇ, ‘ਕਿਸਾਨ’ ਪਿੱਛੇ-ਪਿੱਛੇ
ਪਰ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰਾਂ ’ਆਪ ਸਰਕਾਰ’ ਵੀ ਸਬ-ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਹੀ ਰੱਖ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ’ਆਪ ਸਰਕਾਰ’ ਨੇ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਜਿਸ ਦੇ ਰੋਸ਼ ਵਜੋਂ ਠੇਕਾ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਤੋਂ ਚੋਣ ਪ੍ਰਚਾਰ ਕਰਨ ਸਮੇਂ ਆਪਣੀਆਂ ਮੰਗਾਂ ਸੰਬੰਧੀ ਸਵਾਲ ਕਰਨ ਦਾ ਸੰਘਰਸ਼ ਪ੍ਰੋ.ਉਲੀਕਿਆ ਗਿਆ ਹੈ ਪਰ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਿਜਾਏ ਜ਼ਬਰ ਦੇ ਜ਼ੋਰ ਨਾਲ਼ ਸੰਘਰਸ਼ਾਂ ਨੂੰ ਕੁਚਲਣ ਦੇ ਰਾਹ ਪਈ ਹੋਈ ਹੈ
ਨੂੰਹ-ਪੁੱਤ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਮਲੂਕਾ ਆਏ ਮੀਡੀਆ ਸਾਹਮਣੇ, ਖੁੱਲ ਕੇ ਦੱਸੀ ਗੱਲ
ਪਿਛਲੇ ਦਿਨੀਂ ’ਮੋਰਚੇ’ ਦੇ ਸੂਬਾਈ ਆਗੂ ਕੁਲਦੀਪ ਸਿੰਘ ਬੁੱਢੇਵਾਲ ਅਤੇ ਉਸਦੇ ਪਰਿਵਾਰ ਨੂੰ ਲੁਧਿਆਣਾ ਜ਼ਿਲੇ ਦੇ ਜਮਾਲਪੁਰ ਪੁਲਿਸ਼ ਸਟੇਸ਼ਨ ਵਿੱਚ ਤਾਇਨਾਤ ਐੱਸ.ਐੱਚ.ਓ.ਨਵਦੀਪ ਸਿੰਘ ਵੱਲੋੰ ਉਹਨਾਂ ਦੇ ਘਰ ਜਾਕੇ ਵਾਰ-ਵਾਰ ਗੈਰ ਜਮਾਨਤੀ ਵਾਰੰਟਾਂ ਦੇ ਆਧਾਰ ਤੇ ਜੇਲ੍ਹ ਵਿੱਚ ਡੱਕਣ ਦੀਆਂ ਧਮਕੀਆਂ ਦੇਕੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਸਦੇ ਵਿਰੋਧ ਵਜੋਂ ਅੱਜ ਠੇਕਾ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਅਤੇ ਲੁਧਿਆਣਾ ਜ਼ਿਲੇ ਦੇ ਜਮਾਲਪੁਰ ਪੁਲਿਸ਼ ਸਟੇਸ਼ਨ ਦੇ ਐੱਸ.ਐੱਚ.ਓ.ਨਵਦੀਪ ਸਿੰਘ ਦੇ ਪੁਤਲੇ ਫੂਕੇ ਜਾ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਬਰ ਦੇ ਜ਼ੋਰ ਨਾਲ਼ ਸੰਘਰਸ਼ਾਂ ਨੂੰ ਕੁਚਲਣ ਦੀ ਬਿਜਾਏ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਅਤੇ ਅੱਜ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।