ਚੰਡੀਗੜ੍ਹ ,14 ਅਪ੍ਰੈਲ : ਆਗਾਮੀ 1 ਜੂਨ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਵੱਲੋਂ ਪਹਿਲੀ ਸੂਚੀ ਵਿਚ ਸ਼ਾਮਲ ਕੀਤੇ ਜਾਣ ਵਾਲੇ ਅਪਣੈ ਅੱਧੀ ਦਰਜ਼ਨ ਦੇ ਕਰੀਬ ਉਮੀਦਵਾਰਾਂ ਦੀ ਲਿਸਟ ਫ਼ਾਈਨਲ ਕਰ ਲਈ ਹੈ। ਬੀਤੇ ਕੱਲ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜਨ ਖ਼ੜਗੇ ਦੀ ਅਗਵਾਈ ਹੇਠ ਹੋਈ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਦੇ ਵਿਚ ਡੂੰਘੀ ਵਿਚਾਰ-ਚਰਚਾ ਤੋਂ ਬਾਅਦ 6-7 ਉਮੀਦਵਾਰਾਂ ਦੇ ਨਾਂ ’ਤੇ ਸਹਿਮਤੀ ਹੋਈ ਦੱਸੀ ਜਾ ਰਹੀ ਹੈ, ਜਿੰਨ੍ਹਾਂ ਦੇ ਨਾਵਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਕਾਂਗਰਸ ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਇਸੇ ਮੀਟਿੰਗ ਦੌਰਾਨ ਹੋਈ ਚਰਚਾ ਵਿਚ ਹੋਈ ਸਹਿਮਤੀ ਤੋਂ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਿਟਿੰਗ ਐਮ.ਪੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਲੋਕ ਸਭਾ 2024 ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
ਜਿਸਦੇ ਚੱਲਦੇ ਹੁਣ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਿਸੇ ਹੋਰ ਕਾਂਗਰਸੀ ਨੂੰ ਟਿਕਟ ਮਿਲਣ ਜਾ ਰਹੀ ਹੈ। ਚਰਚਾ ਮੁਤਾਬਕ ਰਾਣਾ ਗੁਰਜੀਤ ਸਿੰਘ ਇੱਥੋਂ ਉਮੀਦਵਾਰ ਹੋ ਸਕਦੇ ਹਨ, ਹਾਲਾਂਕਿ ਉਹ ਖ਼ਡੂਰ ਸਾਹਿਬ ਤੋਂ ਵੀ ਦਾਅਵੇਦਾਰ ਹਨ। ਸੂਤਰਾਂ ਅਨੁਸਾਰ ਜਿੰਨ੍ਹਾਂ ਲੋਕ ਸਭਾ ਹਲਕਿਆਂ ਲਈ ਕਾਂਗਰਸ ਹਾਈਕਮਾਂਡ ਵਲੋਂ ਸਹਿਮਤੀ ਦਿੱਤੀ ਗਈ ਹੈ, ਉਨ੍ਹਾਂ ਵਿਚ ਸੰਗਰੂਰ ਤੋਂ ਕਾਂਗਰਸ ਦੇ ਤੇਜ਼-ਤਰਾਰ ਆਗੂ ਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਨੂੰ ਮੈਦਾਨ ਵਿਚ ਲਿਆਂਦਾ ਜਾ ਰਿਹਾ ਹੈ। ਇਸੇ ਤਰਾਂ ਬਾਦਲਾਂ ਦੇ ਗੜ੍ਹ ਮੰਨੇ ਜਾਂਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੇ ਨਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ।
ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਕੀਤੀ ਚਾਰ ਰਾਊਂਡ ਫਾਇਰਿੰਗ
ਇਸਤੋਂ ਇਲਾਵਾ ਪਟਿਆਲਾ ਤੋਂ ਪਿਛਲੇ ਦਿਨੀਂ ਕਾਂਗਰਸ ਵਿਚ ਸ਼ਾਮਲ ਹੋੲੈ ਡਾ ਧਰਮਵੀਰ ਗਾਂਧੀ ਨੂੰ ਪਾਰਟੀ ਦੇ ਸੰਭਾਵਿਤ ਉਮੀਦਵਾਰ ਹੋਣਗੇ। ਉਧਰ ਜਲੰਧਰ ਹਲਕੇ ਤੋਂ ਟਿਕਟ ‘ਤੇ ਹੱਕ ਜਤਾ ਰਹੇ ਚੌਧਰੀ ਪ੍ਰਵਾਰ ਦੀ ਥਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਲਗਭਗ ਫ਼ਾਈਨਲ ਹੈ ਪ੍ਰੰਤੂ ਉਨ੍ਹਾਂ ਦਾ ਨਾਮ ਦੂਜੀ ਲਿਸਟ ਵਿਚ ਰੱਖਿਆ ਜਾ ਸਕਦਾ। ਇਸੇ ਤਰ੍ਹਾਂ ਚੌਧਰੀ ਪ੍ਰਵਾਰ ਦੀ ਇੱਕ ਮਹਿਲਾ ਆਗੂ ਨੂੰ ਹੁਸ਼ਿਆਰਪੁਰ ਤੋਂ ਟਿਕਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਜਦੋਂਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਮੌਜੂਦਾ ਸਾਂਸਦ ਗੁਰਜੀਤ ਸਿੰਘ ਔਜਲਾ, ਫ਼ਤਿਹਗੜ੍ਹ ਸਾਹਿਬ ਤੋਂ ਡਾ ਅਮਰ ਸਿੰਘ ਦੇ ਨਾਂ ਉਪਰ ਵੀ ਸਹਿਮਤੀ ਦਿੱਤੀ ਗਈ ਹੈ।