ਤਲਵੰਡੀ ਸਾਬੋ, 15 ਅਪ੍ਰੈਲ : ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਨੂੰ ਸਮਰਪਿਤ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਚਾਂਸਲਰ ਗੁਰਲਾਭ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉੱਪ ਕੁਲਪਤੀ ਪ੍ਰੋ (ਡਾ.) ਐਸ.ਕੇ.ਬਾਵਾ ਦੀ ਪ੍ਰੇਰਣਾ ਸਦਕਾ ਖਾਲਸਾ ਸਾਜਨਾ ਦਿਵਸ, ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਤਿੰਨ ਰੋਜ਼ਾ ਸਿੱਖਿਆ ਜਾਗਰੂਕਤਾ ਅਤੇ ਮੁੱਢਲੀ ਸਹਾਇਤਾ ਕੈਂਪ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਜਿਸ ਦੇ ਪਹਿਲੇ ਦਿਨ ਦੀ ਸ਼ੁਰੂਆਤ ਮਿਤੀ 12 ਅਪ੍ਰੈਲ ਨੂੰ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ।
ਚੋਣ ਕਮਿਸ਼ਨ ਦੀ ਜਾਂਚ ਫਲਾਇੰਗ ਸਕੁਐਡ ਵੱਲੋਂ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ
ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਜੀ.ਕੇ.ਯੂ. ਵੱਲੋਂ ਇਲਾਕੇ ਵਿੱਚ ਸਿੱਖਿਆ ਦੇ ਪ੍ਰਚਾਰ ਪ੍ਰਸਾਰ ਲਈ ਲਗਾਏ ਗਏ ਜਾਗਰੂਕਤਾ ਕੈਂਪ ਅਤੇ ਦਵਾਈਆਂ ਦੇ ਲੰਗਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਵਰਸਿਟੀ ਦੇ ਇਸ ਉਪਰਾਲੇ ਨੇ ਇਲਾਕੇ ਵਿੱਚ ਅਨਪੜ੍ਹਤਾ ਦੇ ਹਨੇਰੇ ਨੂੰ ਦੂਰ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ‘ਵਰਸਿਟੀ ਦੇ ਵਲੰਟੀਅਰਾਂ ਵੱਲੋਂ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਲੋੜਵੰਦਾ ਦੀ ਕੀਤੀ ਸੇਵਾ ਦੀ ਸ਼ਲਾਘਾ ਕੀਤੀ।ਕੈਂਪ ਬਾਰੇ ਜਾਣਕਾਰੀ ਦਿੰਦਿਆਂ ਕੈਂਪ ਕੁਆਰਡੀਨੇਟਰ ਡਾ. ਗੁਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਿੱਖਿਆ ਜਾਗਰੂਕਤਾ ਕੈਂਪ ਵਿੱਚ ‘ਵਰਸਿਟੀ ਦੇ ਵਲੰਟੀਅਰਾਂ ਵੱਲੋਂ ਸ਼ਰਧਾਲੂਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਆ ਰਹੇ ਬਦਲਾਵਾਂ ਬਾਰੇ ਜਾਣਕਾਰੀ ਦਿੱਤੀ ਗਈ
ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਭਾਵੂਕ ਹੋਏ CM ਮਾਨ
ਉਨ੍ਹਾਂ ਨੂੰ ਵਿਦਿਆਰਥੀਆਂ ਦੀ ਯੋਗਤਾ ਤੇ ਲੋੜ ਅਨੁਸਾਰ ਕੋਰਸਾਂ ਬਾਰੇ ਜਾਣੂ ਕਰਵਾਇਆ ਗਿਆ। ਮੁੱਢਲੀ ਸਹਾਇਤਾ ਕੈਂਪ ਵਿੱਚ ‘ਵਰਸਿਟੀ ਦੇ ਮਾਹਿਰ ਫਿਜ਼ੀਓਥੈਰੇਪਿਸਟ, ਫਾਰਮਾਸਿਸਟ ਅਤੇ ਵਲੰਟੀਅਰਾਂ ਵੱਲੋਂ ਲਗਭਗ 8000 ਸ਼ਰਧਾਲੂਆਂ ਨੂੰ ਸੁਖਦੇਵ ਸਿੰਘ ਦੀ ਟੀਮ ਵੱਲੋਂ ਸ਼ਰਧਾਲੂਆਂ ਦਾ ਮੁਫ਼ਤ ਬਲੱਡ ਪ੍ਰੈਸ਼ਰ ਚੈਕਅਪ, ਆਕਸੀਜਨ ਚੈਕਅੱਪ, ਮਲ੍ਹਮ ਪੱਟੀ ਕੀਤੀ ਗਈ। ਲੋੜਵੰਦਾ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ ਅਤੇ ਮੈਡੀਕਲ ਚੈਕਅੱਪ ਦੀ ਸੇਵਾ ਨਿਭਾਈ ਗਈ। ਮਿਤੀ 14 ਅਪ੍ਰੈਲ ਨੂੰ ਕੈਂਪ ਸਮਾਪਤੀ ਮੌਕੇ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਤੇ ਸ਼ਰਧਾਲੂਆਂ ਵੱਲੋਂ ਸਭਨਾਂ ਦੇ ਚੜ੍ਹਦੀਕਲਾ ਵਿੱਚ ਰਹਿਣ ਦੀ ਅਰਦਾਸ ਕੀਤੀ ਗਈ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਨੇ ਨਿਭਾਈ ਖਾਲਸਾ ਸਾਜਨਾ ਦਿਵਸ ਮੌਕੇ ਸਿੱਖਿਆ ਜਾਗਰੂਕਤਾ ਅਤੇ ਮੁੱਢਲੀ ਸਹਾਇਤਾ ਕੈਂਪ ਦੀ ਸੇਵਾ"