ਬਠਿੰਡਾ ,15 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਫਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਨੂੰ ਪਿੰਡ ਮਲੂਕਾ ਵਿਖੇ ਕਿਸਾਨਾਂ ਦੇ ਵੱਡੇ ਇਕੱਠ ਦੌਰਾਨ ਇੱਕ ਮੰਗ ਪੱਤਰ ਸੌਪ ਕੇ ਕਿਸਾਨੀ ਮੰਗਾਂ ਨੂੰ ਸਬੰਧੀ ਚਰਚਾ ਕੀਤੀ। ਬਠਿੰਡਾ ਵਿਖੇ ਚਾਰ ਅਪ੍ਰੈਲ ਤੋਂ ਲੱਗੇ ਮੋਰਚੇ ਦੀਆਂ ਮੁੱਖ ਮੰਗਾਂ, ਗੈਸ ਪਾਈਪ ਲਾਈਨ ਪਾਉਣ ਬਦਲੇ ਕਿਸਾਨਾਂ ਨੂੰ ਯੋਗ ਮੁਆਵਜਾ , ਗੜੇਮਾਰੀ ਕਾਰਨ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਆਦਿ ਨੂੰ ਪੂਰਾ ਕਰਵਾਉਣ ਦੇ ਲਈ ਮੰਗ ਕੀਤੀ ਗਈ। ਇਸ ਮੌਕੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੇ ਵਿਸ਼ਵਾਸ ਦਵਾਇਆ ਕਿ ਇਹ ਮੰਗ ਪੱਤਰ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਕੇ ਮੰਗਾਂ ਦਾ ਫੌਰੀ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਫ਼ੂਲ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਵੀ ਮੌਜੂਦ ਰਹੇ।
ਹਰਸਿਮਰਤ ਦਾ ਵੱਡਾ ਬਿਆਨ: ‘ਜੇ ਚੋਣ ਲੜਾਂਗੀ ਤਾਂ ਬਠਿੰਡਾ ਤੋਂ, ਨਹੀਂ ਤਾਂ ਕਿਤੋਂ ਵੀ ਨਹੀਂ’
ਉਧਰ ਬਠਿੰਡਾ ਵਿਖੇ ਲੱਗੇ ਮੋਰਚੇ ਨੂੰ ਸੰਬੋਧਨ ਕਰਦਿਆਂ ਉਪਰੋਕਤ ਬੁਲਾਰਿਆਂ ਤੋਂ ਇਲਾਵਾ ਜਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਡੇਢ ਮਹੀਨਾ ਪਹਿਲਾਂ ਹੋਈ ਗੜੇਮਾਰੀ ਤੇ ਤੂਫਾਨ ਕਾਰਨ ਫਸਲਾਂ , ਸੈੱਡਾਂ ਸਮੇਤ ਹੋਰ ਖਰਾਬ ਹੋਏ ਨੁਕਸਾਨ ਦਾ ਮੁਆਵਜ਼ਾ ਤਾਂ ਕੀ ਦੇਣਾ ਸੀ, ਕਣਕ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ ਪਰ ਹਾਲੇ ਤੱਕ ਕਣਕ ਦੇ ਹੋਏ ਖਰਾਬੇ ਦੀਆਂ ਹੋਈਆਂ ਲਿਸਟਾਂ ਵਿੱਚ ਪਿੰਡ ਬੁਰਜ ਮਹਿਮਾ ਦੇ ਪਿੰਡ ਦੇ ਨੁਕਸਾਨ ਨੂੰ ਛੱਡ ਦਿੱਤਾ ਗਿਆ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ (ਗੈਸ ਪਾਈਪ ਲਾਈਨ ਕੰਪਨੀ ਦਾ ਕਿਸਾਨਾਂ ਨਾਲ ਕੀਤਾ ਸਮਝੌਤਾ ਲਾਗੂ ਕਰਵਾਵੇ ਅਤੇ ਜੋ ਤੇ ਪਿੰਡ ਢੱਡੇ ਕੋਲ ਤੇਲ ਪਾਈਪ ਲਾਈਨ ਲੰਘ ਰਹੀ ਹੈ ਉਸ ਦਾ ਵੀ ਪੂਰਾ ਮੁਆਵਜਾ ਦਿੱਤਾ ਜਾਵੇ।
ਮੌਜੂਦਾ MP ਜਸਬੀਰ ਸਿੰਘ ਗਿੱਲ ਡਿੰਪਾ ਨਹੀਂ ਲੜਣਗੇ ਲੋਕ ਸਭਾ ਚੋਣ!
ਇਸ ਵਾਰ ਭਾਰੀ ਤੂਫਾਨ ਅਤੇ ਗੜੇਮਾਰੀ ਕਾਰਨ ਫਸਲਾਂ, ਘਰਾਂ ਅਤੇ ਕੈਟਲ ਸੈੱਡਾਂ ਦਾ ਨੁਕਸਾਨ ਹੋ ਗਿਆ ਹੈ। ਇਸ ਦੀ ਗੁਰਦਾਵਰੀ ਅਤੇ ਪੜਤਾਲ ਕਰਵਾ ਕੇ ਤੁਰੰਤ ਮੁਆਵਜਾ ਦਿੱਤਾ ਜਾਵੇ। ਜਿਲੇ ਵਿਚ ਟੇਲਾਂ ਤੇ ਪਾਣੀ ਦੀ ਵੱਡੀ ਸਮੱਸਿਆ ਹੈ। ਰਾਮਗਤ ਭੂੰਦੜ, ਕੋਟਭਾਰਾ ਅਤੇ ਕੋਟਫੱਤੇ ਦੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ, ਭਾਰਤ ਮਾਲਾ ਸੜਕ ਅਧੀਨ ਅਕਵਾਇਰ ਕੀਤੀ ਜਮੀਨ ਦਾ ਸਾਰੇ ਕਿਸਾਨਾਂ ਨੂੰ ਤਕਸੀਮਾਂ ਦੇ ਝਗੜੇ ਨਿਬੇੜ ਕੇ ਪੂਰਾ ਮੁਆਵਜਾ ਦਿਵਾਇਆ ਜਾਵੇ। ਪਿੰਡ ਰਾਏ ਕੇ ਕਲਾਂ ਸਮੇਤ ਹੋਰ ਪਿੰਡਾਂ ਵਿੱਚ ਵੀ ਪਸ਼ੂਆ ਚਾ ਪਈ ਤਿਆਨਕ ਬਿਮਾਰੀ ਕਾਰਨ ਸੈਕੜੇ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਸ ਦਾ ਯੋਗ ਮੁਆਵਜਾ ਦਿੱਤਾ ਜਾਵੇ ਅਤੇ ਬਿਮਾਰੀ ਨੂੰ ਕਾਬੂ ਕੀਤਾ ਜਾਵੇ। ਅੱਜ ਦੇ ਇਕੱਠ ਵਿੱਚ ਜਸਵੀਰ ਸਿੰਘ ਬੁਰਜ ਸੇਮਾ, ਹਰਪ੍ਰੀਤ ਸਿੰਘ ਚੱਠੇਵਾਲਾ, ਗੁਰਜੀਤ ਸਿੰਘ ਬੰਗੇਹਰ, ਜਰਨੈਲ ਸਿੰਘ ਵੀ ਸ਼ਾਮਲ ਸਨ।
Share the post "ਕਿਸਾਨ ਆਗੂਆਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਕਿਸਾਨੀ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ"