ਚੰਡੀਗੜ੍ਹ, 16 ਅਪ੍ਰੈਲ: ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਨੂੰ ਪੂਰਾ ਕਰਦਿਆਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਅਪਣੇ ਬਾਕੀ ਰਹਿੰਦੇ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇੰਨ੍ਹਾਂ ਉਮੀਦਵਾਰਾਂ ਵਿਚ ਤਿੰਨ ਵਿਧਾਇਕ ਅਤੇ 1 ਸਾਬਕਾ ਵਿਧਾਇਕ ਪਵਨ ਟੀਨੂੰ ਸ਼ਾਮਲ ਹੈ, ਜੋ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਛੱਡ ਕੇ ਆਪ ਵਿਚ ਸ਼ਾਮਲ ਹੋਏ ਹਨ। ਇਸਤੋਂ ਪਹਿਲਾਂ ਐਲਾਨੇ ਉਮੀਦਵਾਰਾਂ ਵਿਚ ਵੀ ਆਪ ਵੱਲੋਂ ਪੰਜ ਮੰਤਰੀ ਚੋਣ ਮੈਦਾਨ ਵਿਚ ਉਤਾਰੇ ਹੋਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਆਪ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੇ ਲਈ ਪਹੁੰਚੇ ਗੁਜਰਾਤ
ਉਂਝ ਆਪ ਦੋ ਕਿਸ਼ਤਾਂ ਵਿਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਹੁਣ ਇਸ ਲਿਸਟ ਦੇ ਨਾਲ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਪੰਜਾਬ ਦੇ 13 ਦੇ 13 ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰਨ ਵਾਲੀ ਪਹਿਲੀ ਪਾਰਟੀ ਬਣ ਗਈ ਹੈ। ਜਦੋਂਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਹਾਲੇ ਤੱਕ ਅੱਧੀ ਅੱਧੀ ਦਰਜ਼ਨ ਉਮੀਦਵਾਰਾਂ ਦੇ ਨਾਵਾਂ ਦਾ ਹੀ ਐਲਾਨ ਕੀਤਾ ਜਾ ਸਕਿਆ ਹੈ।
ਸਲਮਾਨ ਖ਼ਾਨ ਦੇ ਘਰ ’ਤੇ ਫ਼ਾਈਰਿੰਗ ਕਰਨ ਵਾਲੇ ਦੋਨੋਂ ਸੂਟਰ ਪੁਲਿਸ ਵੱਲੋਂ ਕਾਬੂ
ਆਪ ਵੱਲੋਂ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ ਹੇਠਾਂ ਦੇਖੋਂ