ਦਸਵੀਂ ਨਤੀਜਿਆਂ ’ਚ ਜ਼ਸਪ੍ਰੀਤ ਕੌਰ ਨੇ ਪੰਜਾਬ ਦੀ ਮੈਰਿਟ ਵਿਚ ਸੱਤਵਾਂ ਅਤੇ ਹਰਮਨਪ੍ਰੀਤ ਕੌਰ ਨੇ ਤੇਰਵਾਂ ਰੈਂਕ ਹਾਸਲ ਕਰਕੇ ਸਫਲਤਾ ਦੇ ਝੰਡੇ ਗੱਡੇ
ਬਠਿੰਡਾ, 18 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਨੇਹੀਆਂਵਾਲਾ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਵਿਚ ਥਾਂ ਬਣਾਉਂਦਿਆਂ ਜ਼ਿਲ੍ਹੇ ਵਿਚ ਪਹਿਲੀ ਅਤੇ ਦੂਜੀ ਥਾਂ ਹਾਸਲ ਕੀਤੀ ਹੈ। ਸਕੂਲ ਦੀ ਵਿਦਿਆਰਥਣ ਜ਼ਸਪ੍ਰੀਤ ਕੌਰ ਨੇ ਪੰਜਾਬ ਦੀ ਮੈਰਿਟ ਵਿਚ ਸੱਤਵਾਂ ਅਤੇ ਹਰਮਨਪ੍ਰੀਤ ਕੌਰ ਨੇ ਤੇਰਵਾਂ ਰੈਂਕ ਹਾਸਲ ਕੀਤਾ ਹੈ। ਜਸਪ੍ਰੀਤ ਕੌਰ ਨੂੰ 650 ਅੰਕਾਂ ਵਿੱਚੋਂ 639 (98.31 ਫੀਸਦੀ) ਅੰਕ ਅਤੇ ਹਰਮਨਪ੍ਰੀਤ ਕੌਰ ਨੇ 633 ਅੰਕ (97.38 ਫੀਸਦੀ) ਹਾਸਲ ਕੀਤੇ ਹਨ।
ਬਠਿੰਡਾ ਦੀ ਟਰੈਫਿਕ ਪੁਲਿਸ ਨੇ ‘ਸੇਫ ਸਕੂਲ ਵਾਹਨ ਪਾਲਿਸੀ’ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ
ਸਕੂਲ ਮੁਖੀ ਹਰਪ੍ਰੀਤ ਸਿੰਘ ਸਹਿਤ ਪੂਰੇ ਸਟਾਫ਼ ਨੇ ਅਪਣੀਆਂ ਇੰਨ੍ਹਾਂ ਹੌਣਹਾਰ ਵਿਦਿਆਰਥਣਾਂ ਦਾ ਮੂੰਹ ਮਿੱਠਾਂ ਕਰਵਾਉਦਿਆਂ ਉਨ੍ਹਾਂ ਦੀ ਪ੍ਰਾਪਤੀ ’ਤੇ ਮਾਣ ਕਰਦਿਆਂ ਕਿਹਾ ਕਿ ਸ਼ੁਰੂ ਤੋਂ ਹੀ ਮਿਹਨਤੀ ਇੰਨ੍ਹਾਂ ਵਿਦਿਆਰਥਣਾਂ ਨੇ ਸਕੂਲ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਵਿਦਿਆਰਥਣ ਜਸਪ੍ਰੀਤ ਕੌਰ ਨੇ ਆਪਣੀ ਪੜਾਈ ਪੂਰੀ ਕਰਕੇ ਆਰਮੀ ਅਫਸਰ ਬਣਨ ਦੀ ਇੱਛਾ ਪ੍ਰਗਟਾਈ ਜਦੋਂ ਕਿ ਦੂਸਰੀ ਵਿਦਿਆਰਥਣ ਹਰਮਨਪ੍ਰੀਤ ਕੌਰ ਚਾਰਟਡ ਅਕਾਊਂਟੈਂਟ ਬਣਨਾ ਚਾਹੁੰਦੀ ਹੈ।
ਪੰਜਾਬ ਸਕੂਲ ਸਿਖਿਆ ਬੋਰਡ ਨੇ ਦਸਵੀਂ ਦੇ ਐਲਾਨੇ ਨਤੀਜੇ
ਦੋਹਾਂ ਵਿਦਿਆਰਥਣਾਂ ਨੇ ਆਪਣੀ ਸ਼ਾਨਦਾਰ ਸਫਲਤਾ ਦਾ ਸਿਹਰਾ ਸਕੂਲ ਅਧਿਆਪਕਾਂ ਦੀ ਸਖ਼ਤ ਮਿਹਨਤ ਨੂੰ ਦਿੱਤਾ। ਦਸਵੀਂ ਜਮਾਤ ਦੀ ਇੰਚਾਰਜ ਸ਼੍ਰੀਮਤੀ ਬਲਜਿੰਦਰ ਕੌਰ ਮਹਿਮੀ ਨੇ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਸ ਤੋਂ ਪਹਿਲਾ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਇਸਟੀਚਿਊਟ ਦੀ ਮੁਕਾਬਲਾ ਪ੍ਰੀਖਿਆ ਵੀ ਪਾਸ ਕੀਤੀ ਗਈ ਸੀ ਜੋ ਕਿ ਪੰਜਾਬ ਪੱਧਰ ਤੇ ਵੱਡੀ ਪ੍ਰਾਪਤੀ ਹੈ।
Share the post "ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜ਼ੇ: ਨੇਹੀਆਂਵਾਲਾ ਸਰਕਾਰੀ ਸਕੂਲ ਦੇ ਹਿੱਸੇ ਆਈਆਂ ਜਿਲ੍ਹੇ ਦੀਆਂ ਪਹਿਲੀਆਂ ਦੋ ਪੁਜੀਸ਼ਨਾਂ"