ਬਠਿੰਡਾ, 18 ਅਪ੍ਰੈਲ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਮੋਗਾ ਜ਼ਿਲ੍ਹੇ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਲਾਠੀ ਚਾਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਨਿਖੇਧੀ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਮਾਹੌਲ ਵਿਗਾੜਨ ਵਾਲੇ ਭਾਜਪਾ ਆਗੂਆਂ ਜਾਂ ਜਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ। ਬਠਿੰਡਾ ਜਿਲੇ ਵਿੱਚ ਵੀ ਬੀਤੇ ਕੱਲ ਭਾਜਪਾ ਉਮੀਦਵਾਰ ਦੇ ਵਿਰੋਧ ਦੌਰਾਨ ਕੱਲ ਮੌੜ ਮੰਡੀ ਤੇ ਇਸ ਤੋਂ ਪਹਿਲਾਂ ਵੀ ਪੁਲਿਸ ਪ੍ਰਸ਼ਾਸਨ ਨਾਲ ਤਣਾਅ ਵਾਲਾ ਮਾਹੌਲ ਬਣ ਰਿਹਾ ਹੈ,
ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਜਾਰੀ: ਬੀਬੀਆਂ ਨੇ ਸੰਭਾਲਿਆਂ ਮੌਰਚਾ
ਇਸ ਨੂੰ ਦੇਖਦਿਆਂ ਐਸ ਐਸ ਪੀ ਬਠਿੰਡਾ ਨਾਲ ਕਿਸਾਨਾਂ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ। ਜਸ ਵਿੱਚ ਜਿਲ੍ਹੇ ਦੇ ਐਸਪੀਜ਼ ਅਤੇ ਡੀਐਸਪੀਜ਼ ਵੀ ਸਾਮਲ ਸਨ ਅਤੇ ਕਿਸਾਨਾਂ ਦੀ ਤਰਫੋਂ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਟੀਮ ਅਤੇ ਗੁਰਦੀਪ ਸਿੰਘ ਰਾਮਪੁਰਾ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਆਗੂ ਸ਼ਾਮਲ ਸਨ। ਮੀਟਿੰਗ ਦੌਰਾਨ ਐਸਐਸਪੀ ਨੇ ਵਿਸ਼ਵਾਸ਼ ਦਵਾਇਆ ਕਿ ਅੱਗੇ ਤੋਂ ਅਜਿਹਾ ਤਣਾਅ ਵਾਲਾ ਮਾਹੌਲ ਨਹੀਂ ਬਣਨ ਦਿੱਤਾ ਜਾਵੇਗਾ ਜਿਸ ਦੀ ਪੁਲਿਸ ਅਧਿਕਾਰੀਆਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਕਿ ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਟਕਰਾ ਨਾ ਬਣੇ।