ਬਠਿੰਡਾ, 21 ਅਪਰੈਲ (ਸੁਖਜਿੰਦਰ ਮਾਨ) : ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ਨਾਲ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਮੁੱਖ ਪ੍ਰਸ਼ਾਸਕ ਅਤੇ ਉਨਾਂ ਦੇ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰ/ ਡਾਟਾ ਐਂਟਰੀ ਆਪਰੇਟਰ ਸ਼ਾਮਿਲ ਹੋਏ। ਮੀਟਿੰਗ ਦਾ ਮੁੱਖ ਏਜੰਡਾ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਉਨਾਂ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰਾਂ ਨੂੰ ਸੰਸਥਾ ਦੀ ਇੱਕ ਹੈਲਥ ਫੈਸਿਲਿਟੀ ਰਜਿਸਟਰੀ)ਆਈਡੀ ਬਣਾਉਣ ਸਬੰਧੀ ਅਤੇ ਇਸ ਦੇ ਫਾਇਦਿਆਂ ਸਬੰਧੀ ਵਿਸਥਾਰ ਰੂਪ ਵਿੱਚ ਦੱਸਿਆ ਗਿਆ ਤੇ ਨਾਲ ਹੀ ਆਮ ਪਬਲਿਕ ਦੀਆਂ ਆਭਾ ਆਈ ਡੀ (ਆਯਸ਼ਮਾਨ ਭਾਰਤ ਹੈਲਥ ਅਕਾਊਂਟ) ਬਣਾਉਣ ਅਤੇ ਇਸ ਦੇ ਫਾਇਦਿਆਂ ਬਾਰੇ ਦੱਸਿਆ ਗਿਆ।
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਫ਼ਾਈਨਲ, ਦਿੱਲੀ ’ਚ ਹੋਈ ਮੀਟਿੰਗ
ਇਸ ਮੀਟਿੰਗ ਵਿੱਚ ਸੰਦੀਪ ਗਰੋਵਰ ਐਚ ਐਮ ਆਈ ਐਸ ਕੋਆਰਡੀਨੇਟਰ ਅਤੇ ਸ੍ਰੀਮਤੀ ਸਰਿਤਾ ਸਿੰਗਲਾ ਜਿਲਾ ਮੋਨੀਟਰਿੰਗ ਵੈਲੂਏਸ਼ਨ ਅਫਸਰ ਨੇ ਦੱਸਿਆ ਕਿ ਏ ਬੀ ਡੀ ਐਮ ਦਾ ਮੁੱਖ ਮੰਤਵ ਸਿਹਤ ਸੈਕਟਰ ਨੂੰ ਡਿਜੀਟਲ ਬਣਾਉਣਾ ਹੈ ਅਤੇ ਹਰੇਕ ਪ੍ਰਾਈਵੇਟ ਅਤੇ ਪਬਲਿਕ ਹਸਪਤਾਲ ਨੂੰ ਇੱਕ ਹੈਲਥ ECO ਸਿਸਟਮ ਦੇ ਅੰਦਰ ਲੈ ਕੇ ਆਉਣਾ ਹੈ। ਇਸ ਤਰ੍ਹਾਂ ਦੀਆਂ ਆਈ ਡੀ ਬਣਾਉਣ ਨਾਲ ਹਰ ਨਾਗਰਿਕ ਨੂੰ ਸਿਹਤ ਸਹੂਲਤਾਂ ਵਧੀਆ ਅਤੇ ਸੌਖੇ ਤਰੀਕੇ ਨਾਲ (ਬਗੈਰ ਲਾਈਨਾਂ ਵਿੱਚ ਲੱਗੇ) ਮਿਲ ਸਕਣਗੀਆਂ ਅਤੇ ਨਾਲ ਹੀ ਹਰ ਨਾਗਰਿਕ ਏ ਬੀ ਡੀ ਐਮ ਪੋਰਟਲ ਰਾਹੀਂ ਵੱਖ-ਵੱਖ ਹਸਪਤਾਲਾਂ ਵਿੱਚ ਉਪਲਬਧ ਸੁਵਿਧਾਵਾਂ ਦੀ ਜਾਣਕਾਰੀ ਆਸਾਨੀ ਨਾਲ ਪ੍ਰਾਪਤ ਕਰ ਸਕਦਾ ਹੈ। ਨਰਿੰਦਰ ਕੁਮਾਰ ਜਿਲਾ ਬੀਸੀਸੀ ਕੋਆਰਡੀਨੇਟਰ ਨੇ ਆਏ ਹੋਏ ਪ੍ਰਾਈਵੇਟ ਹਸਪਤਾਲਾਂ ਦੇ ਮੁੱਖ ਪ੍ਰਸ਼ਾਸਕ ਅਤੇ ਡਾਟਾ ਐਂਟਰੀ ਆਪਰੇਟਰਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਅਤੇ ਪ੍ਰਸਾਰ ਕਰਨ ਸੰਬੰਧੀ ਜਾਗਰੂਕ ਕੀਤਾ।
Share the post "ਸਿਵਲ ਸਰਜਨ ਦੀ ਅਗਵਾਈ ਹੇਠ ਪ੍ਰਾਈਵੇਟ ਹਸਪਤਾਲਾਂ ਨਾਲ ਹੋਈ ਮਹੱਤਵਪੂਰਨ ਮੀਟਿੰਗ"