ਗਿੱਦੜਬਾਹਾ: ਲੋਕ ਸਭਾ ਚੋਣਾਂ ਦੌਰਾਨ ਬੀਜੇਪੀ ਉਮੀਦਵਾਰਾਂ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਜੇਪੀ ਉਮੀਦਵਾਰ ਜਿੱਥੇ ਵੀ ਚੋਣ ਪ੍ਰਚਾਰ ਕਰਨ ਜਾਂਦੇ ਨੇ, ਕਿਸਾਨ ਉਨ੍ਹਾਂ ਨੂੰ ਉਥੇ ਹੀ ਘੇਰ ਲੈਂਦੇ ਨੇ। ਅੱਜ ਗਿੱਦੜਬਾਹਾ ਦੇ ਪਿੰਡ ਬੁੱਟਰ ਸ਼ਰੀਹ ਵਿਚ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ (Hans Raj Hans) ਨੂੰ ਮੁੜ ਤੋਂ ਕਿਸਾਨਾਂ ਨੇ ਘੇਰਦੇ ਹੋਏ ਤਿਖੇ ਸਵਾਲ ਪੁੱਛੇ। ਜੱਦੋ ਹੰਸ ਰਾਜ ਹੰਸ ਕਿਸਾਨਾਂ ਦੇ ਸਵਾਲਾਂ ਦਾ ਸਹੀ ਜਵਾਬ ਨਹੀਂ ਦੇ ਸਕੇ ਤਾਂ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਨਸ਼ੇ ਦੀ ਹਾਲਾਤ ‘ਚ ਮੂੰਡੇ ਨੇ ਕੁੜੀ ਦੇ ਵੱਡੇ ਹੱਥ
ਤੁਹਾਨੂੰ ਦੱਸ ਦਈਏ ਕਿ ਕਿਸਾਨ ਜਥੇਬੰਦਿਆਂ ਗੈਰ ਰਾਜਨੀਤਿਕ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਾਲ ਦਿੱਤੀ ਗਈ ਸੀ ਕਿ ਕੋਈ ਵੀ ਭਾਜਪਾ ਆਗੂ ਜੇਕਰ ਪਿੰਡਾ ਵਿਚ ਪ੍ਰਚਾਰ ਕਰਨ ਆਉਂਦਾ ਹੈ ਤਾਂ ਉਨ੍ਹਾਂ ਨੂੰ ਘੇਰ ਕੇ ਸਵਾਲ ਪੁੱਛੇ ਜਾਣ। ਦੱਸ ਦੇਈਏ ਕਿ ਹੰਸ ਰਾਜ ਹੰਸ ਫਰੀਦਕੋਟ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹਨ। ਕਿਸਾਨ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਨੇ। ਕਿਸਾਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਸੀ, ਉਸੇ ਤਰ੍ਹਾਂ ਅਸੀਂ ਵੀ ਭਾਜਪਾ ਉਮੀਦਵਾਰਾਂ ਨੂੰ ਆਪਣੇ ਇਲਾਕੇ ਵਿੱਚ ਜਾਣ ਤੋਂ ਰੋਕਾਂਗੇ।
Share the post "ਭਾਜਪਾ ਲੋਕ ਸਭਾ ਉਮੀਦਵਾਰ ਹੰਸ ਰਾਜ ਹੰਸ (Hans Raj Hans) ਨਹੀ ਦੇ ਸਕੇ ਕਿਸਾਨਾਂ ਦੇ ਸਵਾਲਾਂ ਦਾ ਜਵਾਬ, ਕਿਸਾਨਾਂ ਨੇ ਕੀਤਾ ਸਖ਼ਤ ਵਿਰੋਧ"