ਚੰਡੀਗੜ੍ਹ, 25 ਅਪ੍ਰੈਲ: ਖੇਤੀਬਾੜੀ ਵਿਭਾਗ ਵਿਚ ਲੰਮੇ ਸਮੇਂ ਤੋਂ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਅਤੇ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਤਿੰਨ ਅਧਿਕਾਰੀਆਂ ਨੂੰ ਤਰੱਕੀ ਕਮੇਟੀ ਦੀ ਮੰਨਜੂਰੀ ਤੋਂ ਬਾਅਦ ਬਤੌਰ ਸੰਯੁਕਤ ਡਾਇਰੈਕਟਰ ਪਦ-ਉਨਤ ਕੀਤਾ ਗਿਆ ਹੈ। ਬੇਸ਼ੱਕ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਵਿਚ ਇੰਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਿਸ਼ 15 ਮਾਰਚ 2024 ਨੂੰ ਹੀ ਕਰ ਦਿੱਤੀ ਸੀ ਪ੍ਰੰਤੂ ਚੋਣ ਜਾਬਤਾ ਲੱਗਣ ਕਾਰਨ ਇਹ ਫੈਸਲਾ ਲਾਗੂ ਹੋਣ ਤੋਂ ਰੁਕ ਗਿਆ ਸੀ।
ਲੋਕ ਸਭਾ ਚੋਣਾਂ: ਬਠਿੰਡਾ ’ਚ ਅਕਾਲੀ Vs ਅਕਾਲੀ ਤੇ ਜਲੰਧਰ ਕਾਂਗਰਸ Vs ਕਾਂਗਰਸ ਮੁਕਾਬਲਾ
ਹੁਣ ਇਸ ਫੈਸਲੇ ਨੂੰ ਚੋਣ ਕਮਿਸ਼ਨ ਤੋਂ ਮੰਨਜੂਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਤਹਿਤ ਜਤਿੰਦਰ ਸਿੰਘ, ਦਿਲਬਾਗ ਸਿੰਘ ਹੀਰ ਅਤੇ ਰਜਿੰਦਰ ਕੁਮਾਰ ਨੂੰ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਕਾਡਰ ਵਿਚ ਪਦਉਨਤ ਕਰ ਦਿੱਤਾ ਗਿਆ ਹੈ। ਉਧਰ ਲੰਮਾ ਸਮਾਂ ਬਠਿੰਡਾ ਤੇ ਮਾਨਸਾ ਵਿਚ ਸੇਵਾਵਾਂ ਨਿਭਾਉਣ ਵਾਲੇ ਦਿਲਬਾਗ ਸਿੰਘ ਹੀਰ ਨੂੰ ਤਰੱਕੀ ਮਿਲਣ ’ਤੇ ਮਨਿਸਟਰੀਅਲ ਯੂਨੀਅਨ ਦੇ ਜ਼ਿਲ੍ਹਾ ਆਗੂ ਅਤੇ ਖੇਤੀਬਾੜੀ ਵਿਭਾਗ ਦੇ ਸੁਪਰਡੈਂਟ ਰਾਜ਼ਵੀਰ ਸਿੰਘ ਮਾਨ ਤੇ ਹੋਰਨਾਂ ਨੇ ਵਧਾਈ ਦਿੱਤੀ ਹੈ।