ਮੁੰਬਈ , 26 ਅਪ੍ਰੈਲ: (Salman Khan Firing Case) ਪਿਛਲੇ ਦਿਨੀਂ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਹੁਣ ਮੁੰਬਈ ਪੁਲਿਸ ਨੇ ਪੰਜਾਬ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵੱਜੋ ਹੋਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਨੇ 15 ਮਾਰਚ ਨੂੰ ਸ਼ੂਟਰਾਂ ਨੂੰ ਇੱਕ ਪਿਸਤੌਲ ਅਤੇ ਕਾਰਤੂਸ ਦਿੱਤੇ ਸਨ। ਇਸ ਤੋਂ ਇਲਾਵਾ ਮੁੰਬਈ ਪੁਲਿਸ ਨੇ ਜੇਲ ’ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਉਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਇਸ ਮਾਮਲੇ ’ਚ ਲੋੜੀਂਦਾ ਐਲਾਨ ਦਿੱਤਾ ਹੈ। ਪੁਲਿਸ ਦੇ ਇਕ ਅਫ਼ਸਰ ਦਾ ਕਹਿਣਾ ਹੈ ਕਿ ਦੋਹਾਂ ਮੁਲਜ਼ਮਾਂ ਨੂੰ ਅੱੱਜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਬਾਂਦਰਾ ’ਚ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਸਨ ਅਤੇ ਬਾਈਕ ’ਤੇ ਫਰਾਰ ਹੋਏ ਮੁਲਜ਼ਮਾਂ ਨੂੰ ਪੁਲਿਸ ਨੇ 16 ਅਪ੍ਰੈਲ ਨੂੰ ਗੁਜਰਾਤ ਦੇ ਕੱਛ ਜ਼ਿਲੇ ਦੇ ਮਾਤਾ ਨੋ ਮਧ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿਚ, ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਗੋਲੀਬਾਰੀ ਵਿਚ ਕਥਿਤ ਤੌਰ ’ਤੇ ਵਰਤੇ ਗਏ ਹਥਿਆਰਾਂ ਨੂੰ ਬਰਾਮਦ ਕਰਨ ਲਈ ਤਲਾਸ਼ੀ ਮੁਹਿੰਮ ਦੌਰਾਨ ਗੁਜਰਾਤ ਵਿਚ ਤਾਪੀ ਨਦੀ ਤੋਂ ਦੋ ਪਿਸਤੌਲ, ਮੈਗਜ਼ੀਨ ਅਤੇ ਗੋਲੀਆਂ ਬਰਾਮਦ ਕੀਤੀਆਂ।
Firing incident outside actor Salman Khan’s residence on April 14 | After the firing at Salman Khan’s residence, both the accused tried to change their appearance so that they could not be recognised. They had a total of 40 bullets, out of which 5 rounds were fired and 17 rounds…
— ANI (@ANI) April 25, 2024
Share the post "Salman Khan Firing Case: ਮੁੰਬਈ ਪੁਲਿਸ ਵੱਲੋਂ ਪੰਜਾਬ ਤੋਂ ਦੋ ਨੌਜਵਾਨ ਗ੍ਰਿਫਤਾਰ"