ਲੁਧਿਆਣਾ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਨਾਰਾਜ਼ਗੀ ਦੇਖੀ ਜਾ ਰਹੀ ਹੈ। ਹੁਣ ਤਾਜ਼ਾ ਖਬਰ ਮੁਤਾਬਕ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਅਹਿਬਾਬ ਗਰੇਵਾਲ ਆਪਣੀ ਪਾਰਟੀ ਤੋਂ ਨਰਾਜ਼ ਚੱਲਦੇ ਦਿਖਾਈ ਦੇ ਰਹੇ ਹਨ। ਅਹਬਾਬ ਗਰੇਵਾਲ ਨੂੰ ਲੁਧਿਆਣਾ ਸੀਟ ਤੋਂ ਲੋਕ ਸਭਾ ਟਿਕਟ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਪਾਰਟੀ ਨੇ ਕਾਂਗਰਸ ਤੋਂ ਆਪ ਵਿੱਚ ਸ਼ਾਮਿਲ ਹੋਏ ਕੇਂਦਰੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਦਿੱਤੀ ਹੈ।
ਧੀ ਨਿਆਮਤ ਸਮੇਤ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ
ਇਸ ਨਾਰਾਜ਼ਗੀ ਦੇ ਚਲਦਿਆਂ ਅਹਬਾਬ ਨੇ ਆਪਣੇ ਫੇਸਬੁੱਕ ਪੇਜ ਤੋਂ ਪਾਰਟੀ ਦਾ ਨਾਂ ਹਟਾ ਦਿੱਤਾ ਹੈ। ਉਹਨਾਂ ਕਿਹਾ ਕਿ ਪਾਰਟੀ ਤੋਂ ਉਹਨਾਂ ਦਾ ਮੋਹ ਭੰਗ ਹੋ ਗਿਆ ਹੈ ਪਰ ਉਹ ਫਿਲਹਾਲ ਇਸ ਸਮੇਂ ਆਮ ਆਦਮੀ ਪਾਰਟੀ ਵਿੱਚ ਹੀ ਹਨ। ਸਿਆਸੀ ਗਲਿਆਰਿਆਂ ਵਿੱਚ ਇਹ ਵੀ ਚਰਚਾ ਹੈ ਕਿ ਅਹਬਾਬ ਜਲਦ ਹੀ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ। ਕਿਉਂਕਿ ਕੁਝ ਸਮੇਂ ਪਹਿਲਾਂ ਉਹਨਾਂ ਦੀ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਉਹ ਚੰਡੀਗੜ੍ਹ ਦੇ ਕਾਂਗਰਸ ਭਵਨ ਵਿੱਚੋਂ ਬਾਹਰ ਨਿਕਲਦੇ ਦਿਖਾਈ ਦਿੱਤੇ ਸੀ। ਹੁਣ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿ ਅਹਬਾਬ ਪਾਰਟੀ ਬਦਲਣਗੇ ਜਾਂ ਨਹੀਂ।