ਹਰਿਆਣਾ: ਹਰਿਆਣਾ ਚ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਉਥਲ ਪੁਥਲ ਹੁੰਦੀ ਨਜ਼ਰ ਆ ਰਹੀ ਹੈ। ਹੁਣ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਰੋਧੀ ਸੀਟ ਤੇ ਕਾਂਗਰਸ ਦੇ ਉਮੀਦਵਾਰ ਦਿਵਯਾਂਸ਼ੂ ਬੁੱਧੀਰਾਜਾ ਨੂੰ ਭਗੋੜਾ ਐਲਾਨ ਦਿੱਤਾ ਗਿਆ ਹੈ। ਦੱਸ ਦਈਏ ਕਿ 2018 ਵਿੱਚ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਰੁੱਧ ਬੇਰੋਜ਼ਗਾਰੀ ਬਾਰੇ ਫਲੈਕਸ ਬੋਰਡ ਲਗਾਉਣ ਲਈ ਕੇਸ ਦਰਜ ਕੀਤਾ ਗਿਆ ਸੀ। ਜਿਸ ਸੰਬੰਧ ਵਿੱਚ ਅਦਾਲਤ ਨੇ ਬੁੱਧੀ ਰਾਜਾ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਅਦਾਲਤ ਦੇ ਬਾਰ-ਬਾਰ ਕਹਿਣ ਦੇ ਬਾਵਜੂਦ ਵੀ ਉਹ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਅਦਾਲਤ ਨੇ ਉਹਨਾਂ ਨੂੰ ਭਗੋੜਾ ਐਲਾਨ ਦਿੱਤਾ।
ਕਾਰ ‘ਚ ਮਿਲੀ ਕਾਂਸਟੇਬਲ ਦੀ ਅਰਧ ਨਗਨ ਲਾਸ਼
ਦਿਵਿਆਸੂ ਬੁਧੀ ਰਾਜਾ ਨੂੰ ਦੋ ਦਿਨ ਪਹਿਲਾਂ ਹੀ ਕਾਂਗਰਸ ਨੇ ਕਰਨਾਲ ਤੋਂ ਟਿਕਟ ਜਾਰੀ ਕੀਤੀ ਸੀ। ਉਹਨਾਂ ਨੂੰ ਮੁੱਖ ਮੰਤਰੀ ਮਨੋਹਰ ਲਾਲ ਦੇ ਖਿਲਾਫ ਮੈਦਾਨ ਚ ਉਤਾਰਿਆ ਗਿਆ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਦਿਵਯਾਂਸ਼ੂ ਬੁੱਧੀਰਾਜਾ ਤੇ ਐਡਵੋਕੇਟ ਪ੍ਰਤਾਪ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਪਟੀਸ਼ਨ ਦਾਇਰ ਕੀਤੀ ਗਈ ਹੈ ਪਰ ਇਸ ਤੇ ਇਤਰਾਜ਼ ਹਨ। ਇਹਨਾਂ ਇਤਰਾਜ਼ਾਂ ਨੂੰ ਦੂਰ ਕਰਨ ਤੋਂ ਬਾਅਦ ਹੀ ਸੁਣਵਾਈ ਸੰਭਵ ਹੋਵੇਗੀ।
Share the post "ਅਦਾਲਤ ਨੇ ਕਾਂਗਰਸੀ ਉਮੀਦਵਾਰ ਨੂੰ ਐਲਾਨਿਆ ਭਗੋੜਾ, ਦੋ ਦਿਨ ਪਹਿਲਾਂ ਹੀ ਮਿਲੀ ਸੀ ਟਿਕਟ"