Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫ਼ਿਰੋਜ਼ਪੁਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ‘ਚ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ

13 Views

ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੇ ਦਿੱਤਾ ਭਰੋਸਾ, ਰਿਕਾਰਡ ਤੋੜ ਜਿੱਤ ਕਰਵਾਵਾਂਗੇ ਦਰਜ

ਫ਼ਿਰੋਜ਼ਪੁਰ, 27 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ ‘ਚ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਮਾਨ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸੁਖਬੀਰ ਬਾਦਲ ‘ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੜ ਕਦੇ ਮੌਕਾ ਨਹੀਂ ਦੇਣਗੇ। ਇਸ ਲਈ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਅਕਾਲੀ ਦਲ ਦੇ ਨੁਮਾਇੰਦਿਆਂ ਵਜੋਂ ਕਈ ਵਾਰ ਕੇਂਦਰ ਸਰਕਾਰ ਦਾ ਹਿੱਸਾ ਰਿਹਾ ਹੈ ਪਰੰਤੂ ਇਨ੍ਹਾਂ ਲੋਕਾਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੋਈ ਆਵਾਜ਼ ਨਹੀਂ ਉਠਾਈ। ਇਨ੍ਹਾਂ ਨੇ ਹਮੇਸ਼ਾ ਆਪਣਾ ਫ਼ਾਇਦਾ ਹੀ ਦੇਖਿਆ ਅਤੇ ਪੰਜਾਬ ਦੇ ਹੱਕਾਂ ਨੂੰ ਅਣਗੌਲਿਆ ਕੀਤਾ।

ਪ੍ਰਮੁੱਖ ਸਕੱਤਰ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ

ਇਸ ਲਈ ਜਨਤਾ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਅਸਲ ਜਗ੍ਹਾ ਦਿਖਾ ਦਿੱਤੀ ਹੈ।ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਦਿਖਾਉਂਦੇ ਹੋਏ ਕਿਹਾ ਕਿ ਭਾਜਪਾ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਚੁਣਨ ਲਈ ਨਹੀਂ ਹੈ। ਇਹ ਚੋਣ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਹੈ। ਜੇਕਰ ਭਾਜਪਾ ਇਸ ਵਾਰ ਜਿੱਤ ਜਾਂਦੀ ਹੈ ਤਾਂ ਦੇਸ਼ ਵਿੱਚ ਮੁੜ ਕਦੇ ਚੋਣਾਂ ਨਹੀਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ।ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਬਹੁਤ ਡਰੀ ਹੋਈ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਐਥਲੈਟਿਕ ਤੇ ਤੀਰ ਅੰਦਾਜ਼ੀ ਅਕਾਦਮੀਆਂ ਦਾ ਸ਼ਾਨਦਾਰ ਆਗਾਜ਼

ਇਸ ਲਈ ਉਨ੍ਹਾਂ ਨੇ ਇੱਕ ਸਾਜ਼ਿਸ਼ ਦੇ ਤਹਿਤ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਹੈ। ਸਰਹੱਦੀ ਖੇਤਰ ਦੇ ਕਿਸਾਨਾਂ ‘ਤੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਕੱਟ ਲੱਗ-ਲੱਦ ਕੇ 8 ਘੰਟੇ ਹੀ ਬਿਜਲੀ ਮਿਲਦੀ ਸੀ, ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ 11 ਘੰਟੇ ਬਿਜਲੀ ਦੇਣ ਅਤੇ ਉਹ ਵੀ ਦਿਨ ਦੇ ਸਮੇਂ ਤਾਂ ਕਿ ਉਨ੍ਹਾਂ ਦਾ ਸਮਾਂ ਅਤੇ ਊਰਜਾ ਬਰਬਾਦ ਨਾ ਹੋਵੇ।

Related posts

“ਮਾਪੇ ਅਧਿਆਪਕ ਮਿਲਣੀ” ਦੌਰਾਨ ਪ੍ਰਮੁੱਖ ਸਕੱਤਰ ਨੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਨਾਲ ਕੀਤੀ ਮੁਲਾਕਾਤ

punjabusernewssite

ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ: ਸੁਖਬੀਰ ਸਿੰਘ ਬਾਦਲ

punjabusernewssite

ਬੇਗੁਨਾਹੀ ਦੇ ‘ਸਰਟੀਫਿਕੇਟ’ ਵੰਡਣ ਵਾਲਾ ਪੰਜਾਬ ਪੁਲਿਸ ਦਾ ਡੀਐਸਪੀ ਕਾਬੂ

punjabusernewssite