Friday, April 17, 2026
spot_img
spot_img

ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਸ਼ਹਿਰ ਵਿੱਚ ਕੀਤੀਆਂ ਮੀਟਿੰਗਾਂ

Date:

spot_img

ਬਠਿੰਡਾ, 27 ਅਪ੍ਰੈਲ:ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਚੋਣ ਮੁਹਿੰਮ ਤਹਿਤ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਬਠਿੰਡਾ ਸ਼ਹਿਰ ਨਿਵਾਸੀਆਂ ਨਾਲ ਵੱਖ ਵੱਖ ਥਾਵਾਂ ਉੱਤੇ ਲੋਕ ਮਿਲਣੀ ਤਹਿਤ ਮੁਲਾਕਾਤ ਕੀਤੀ। ਬਠਿੰਡਾ ਸ਼ੂਗਰ ਐਸੋਸੀਏਸ਼ਨ ਦੁਕਾਨ ਜੋਤੀ ਮਦਾਨ(ਸਿਰਕੀ ਬਾਜ਼ਾਰ),ਸਰਦਾਰ ਗੁਰਪ੍ਰੀਤ ਸਿੰਘ ਬਬਲੀ ਦੇ ਘਰ,ਅਮਰੀਕ ਢਾਬਾ ਮਹਿਣਾ ਚੌਂਕ, ਵੀਜ਼ਾ ਪੁਆਇੰਟ ਨੇੜੇ ਗਲੀ ਨੰਬਰ 13 ਅਜੀਤ ਰੋਡ ਅਤੇ ਗਰੇਨ ਮਾਰਕੀਟ ਦੁਕਾਨ ਨੰਬਰ 127 ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ।

ਭਗਵੰਤ ਮਾਨ ਨੇ ਫ਼ਿਰੋਜ਼ਪੁਰ ‘ਚ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ

ਇਸ ਮੌਕੇ ਇਕੱਤਰ ਹੋਏ ਸ਼ਹਿਰੀਆਂ ਨੂੰ ਅਪੀਲ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਸ਼ਹਿਰ ਅਤੇ ਪੂਰੇ ਹਲਕੇ ਦੇ ਵਿਕਾਸ ਲਈ ਅਤੇ ਇਸ ਹਲਕੇ ਦੀ ਆਵਾਜ਼ ਨੂੰ ਲੋਕ ਸਭਾ ਵਿੱਚ ਬੁਲੰਦ ਕਰਨ ਲਈ ਵੱਧ ਤੋਂ ਵੱਧ ਵੋਟਾਂ ਪਾ ਕੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪੂਰੀ ਸੁਹਿਰਦਤਾ ਅਤੇ ਇਮਾਨਦਾਰੀ ਨਾਲ, ਨਿੱਜੀ ਮੁਫ਼ਾਦ ਤੋਂ ਉੱਪਰ ਉੱਠ ਕੇ ਲੋਕ ਹਿਤ ਦੀ ਗੱਲ ਕਰਦੇ ਰਹਿਣਗੇ ਜਦੋਂ ਕਿ ਅਕਾਲੀ ਉਮੀਦਵਾਰ ਨੇ ਹਮੇਸ਼ਾਂ ਆਪਣੇ ਨਿੱਜੀ ਹਿਤਾਂ ਦੀ ਪੂਰਤੀ ਕੀਤੀ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਸਤਿਕਾਰਯੋਗ ਵਿਧਾਇਕ ਜਗਰੂਪ ਸਿੰਘ ਗਿੱਲ ਜੀ ਸਮੇਤ ਪਾਰਟੀ ਦੇ ਕਈ ਆਗੂ ਅਤੇ ਵਲੰਟੀਅਰ ਵੀ ਮੌਜੂਦ ਸਨ।।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...