ਚੰਡੀਗੜ੍ਹ, 28 ਅਪ੍ਰੈਲ: ਸੀਐਮ ਭਗਵੰਤ ਮਾਨ 13-0 ਦਾ ਟੀਚਾ ਹਾਸਲ ਕਰਨ ਲਈ ਅੱਜ ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਹ ਚੋਣ ਪ੍ਰਚਾਰ ਲਗਭਗ ਸ਼ਾਮ ਨੂੰ 5 ਵਜੇ ਦੇ ਕਰੀਬ ਗੁਰਦੁਆਰਾ ਪੁਰੀ ਸਾਹਿਬ ਤੋਂ ਸ਼ੁਰੂ ਹੋਵੇਗਾ ‘ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ਼ ਹੈਬੋਵਾਲ ਵਿਖੇ ਇਸ ਚੋਣ ਰੈਲੀ ਦੀ ਸਮਾਪਤੀ ਹੋਵੇਗੀ। ਇਸ ਤੋਂ ਇਲਾਵਾ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਮੀਤ ਹੇਅਰ ਦੇ ਹੱਕ ਵਿਚ ਵੀ ਅੱਜ ਦੁਪਹਿਰ 12 ਵਜੇ ਮੈਰੀਲੈਂਡ ਰਿਜ਼ੋਰਟ, ਬਰਨਾਲਾ ਤੋਂ ਚੋਣ ਰੈਲੀ ਦਾ ਆਗਾਜ਼ ਕਰਨਗੇ।
ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ: ਪ੍ਰਨੀਤ ਕੌਰ
ਬੀਤੇ ਦਿਨ ਵੀ ਸੀਐਮ ਭਗਵੰਤ ਮਾਨ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਅਤੇ ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਸੀ। ਚੋਣ ਰੈਲੀ ਨੂੰ ਮੱਦੇ ਨਜ਼ਰ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਵਿੱਚ ਪਹਿਲੀ ਅਜਿਹੀ ਪਾਰਟੀ ਹੈ ਜਿਸ ਨੇ 13 ਦੀ 13 ਸੀਟਾਂ ਤੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ





