ਗੁਰੂਹਰਸਹਾਏ ਇਲਾਕੇ ’ਚ ਨਸ਼ਾ ਤਸਕਰਾਂ ਤੇ ਪੁਲਿਸ ’ਚ ਮੁਠਭੇੜ, ਇੱਕ ਕਾਬੂ

Date:

spot_img

ਗੁਰੂਹਰਸਹਾਏ, 29 ਅਪ੍ਰੈਲ: ਫ਼ਿਰੋਜਪੁਰ ਜ਼ਿਲ੍ਹੇ ਦੇ ਕਸਬਾ ਗੁਰੂਹਰਸਹਾਏ ਦੇ ਪਿੰਡ ਲਖੀਮਪੁਰਾ ’ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਣ ਦੀ ਸੂਚਨਾ ਹੈ। ਇਸ ਮੁਕਾਬਲੇ ਵਿਚ ਬੇਸ਼ੱਕ ਕੋਈ ਜਖਮੀ ਨਹੀਂ ਹੋਇਆ ਪ੍ਰੰਤੂ ਇਸ ਦੌਰਾਨ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ ਹੈ। ਮਿਲੀ ਸੂਚਨਾ ਮੁਤਾਬਕ ਫ਼ਿਰੋਜਪੁਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਲਖੀਮਪੁਰਾ ’ਚ ਕੁੱਝ ਨਸ਼ਾ ਤਸਕਰ ਇਕੱਠੇ ਹੋਏ ਹਨ ਤੇ ਉਨ੍ਹਾਂ ਵੱਲੋਂ ਨਸ਼ੇ ਦੀ ਖੇਪ ਅੱਗੇ ਪਹੁੰਚਾਈ ਜਾਣੀ ਹੈ।

ਕਾਂਗਰਸੀ ਉਮੀਦਵਾਰ ਦੇ ਹੱਕ ’ਚ ਡਟਿਆ ਵੜਿੰਗ ਪ੍ਰਵਾਰ, ਅੰਮ੍ਰਿਤਾ ਵੜਿੰਗ ਕਰ ਰਹੀ ਹੈ ਮੀਟਿੰਗਾਂ

ਪੁਲਿਸ ਨੇ ਇਸ ਸੂਚਨਾ ਦੇ ਆਧਾਰ ’ਤੇ ਜਦ ਉਸ ਜਗ੍ਹਾਂ ’ਤੇ ਛਾਂਪੇਮਾਰੀ ਕੀਤੀ ਤਾਂ ਉਨ੍ਹਾਂ ਉਪਰ ਗੋਲੀ ਚਲਾ ਦਿੱਤੀ ਗਈ ਤੇ ਜਵਾਬ ਵਿਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਇਸ ਦੌਰਾਨ ਇਾ ਨਸ਼ਾ ਤਸ਼ਕਰ ਭੱਜਣ ਵਿਚ ਸਫ਼ਲ ਹੋ ਗਿਆ ਜਦ ਇੱਕ ਨੂੰ ਕਾਬੂ ਕਰ ਲਿਆ ਗਿਆ। ਪਤਾ ਲੱਗਿਆ ਹੈ ਕਿ ਕਾਬੂ ਕੀਤੇ ਨਸ਼ਾ ਤਸਕਰ ਕੋਲੋਂ ਨਸ਼ੇ ਦੀ ਖੇਪ ਤੇ ਹਥਿਆਰ ਵੀ ਬਰਾਮਦ ਹੋਏ ਹਨ। ਇਹ ਵੀ ਪਤਾ ਲੱਗਿਆ ਹੈ ਕਿ ਕਾਬੂ ਕੀਤੇ ਕਥਿਤ ਨਸ਼ਾ ਤਸਕਰ ਵਿਰੁਧ ਪਹਿਲਾਂ ਵੀ ਸੱਤ ਅੱਠ ਨਸ਼ਾ ਤਸਕਰੀ ਦੇ ਪਰਚੇ ਦਰਜ਼ ਹਨ। ਪੁਲਿਸ ਅਧਿਕਾਰੀਆਂ ਵੱਲੋਂ ਦਸਿਆ ਗਿਆ ਹੈ ਕਿ ਜਲਦ ਹੀ ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...