ਤਲਵੰਡੀ ਸਾਬੋ, 29 ਅਪ੍ਰੈਲ : ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਲਾਈਫ਼’ ਤਹਿਤ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਸੰਬੰਧੀ ਪੰਜਾਬ ਰਾਜ ਵਿਗਿਆਨ ਤਕਨਾਲੋਜੀ ਕੌਸਿੰਲ ਤੇ ਵਾਤਾਵਰਣ ਜੰਗਲਾਤ ਅਤੇ ਮੌਸਮੀ ਬਦਲਾਅ ਮੰਤਰਾਲਾ ਵੱਲੋਂ ਮਿਲੇ ਰਾਸ਼ਟਰੀ ਪ੍ਰੋਜੈਕਟ ਦੀ ਸਮਾਪਤੀ ਫੈਕਲਟੀ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨੀ ਲਗਾ ਕੇ ਕੀਤੀ ਗਈ।ਇਸ ਮੌਕੇ ਉਪ ਕੁਲਪਤੀ ਪ੍ਰੋ.(ਡਾ.)ਐਸ.ਕੇ. ਬਾਵਾ ਨੇ ਕਿਹਾ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮਾਂ ਵਿੱਚ ਮੋਹਰੀ ਰਹਿੰਦੀ ਹੈ।
ਪੰਜਾਬ ਪੁਲਿਸ ਵੱਲੋਂ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਤਿੰਨ ਕਾਬੂ
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ ਆਲੇ-ਦੁਆਲੇ ਦੇ ਪਿੰਡਾਂ ਵਿੱਚ ਪਿੰਡ ਵਾਸੀਆਂ ਨੂੰ ਸਥਾਨਕ ਪੰਚਾਇਤਾਂ ਦੇ ਸਹਿਯੋਗ ਨਾਲ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਲੜਕੀਆਂ ਨੂੰ ਆਰਥਿਕ ਪੱਖੋਂ ਸ੍ਵੈ-ਨਿਰਭਰ ਹੋਣ ਲਈ ਵੱਖ-ਵੱਖ ਕਿਤਿਆਂ ਦੀ ਜਾਣਕਾਰੀ ਦਿੱਤੀ ਗਈ।ਡਾ. ਜਗਤਾਰ ਸਿੰਘ ਧੀਮਾਨ, ਪਰੋ ਵਾਈਸ ਚਾਂਸਲਰ ਨੇ ਦੱਸਿਆ ਕਿ ਪ੍ਰੋਜੈਕਟ ਰਾਹੀਂ ਵਿਦਿਆਰਥੀਆਂ ਵੱਲੋਂ ਬੇਜ਼ੁਬਾਨ ਪੰਛੀਆਂ ਲਈ ਬਣਾਏ ਗਏ ਆਲ੍ਹਣਿਆਂ ਨੇ ਲੋਕਾਂ ਵਿੱਚ ਪਰਿੰਦਿਆਂ ਦੀਆਂ ਲੋੜਾਂ ਸੰਬੰਧੀ ਸੰਵੇਦਨਾ ਪੈਦਾ ਕੀਤੀ ਹੈ। ਕਿਉਂਕਿ ਆਉਣ ਵਾਲੇ ਗਰਮੀ ਦੇ ਮੌਸਮ ਵਿੱਚ ਇਹ ਜੀਵ ਆਪਣੇ ਰਹਿਣ ਬਸੇਰੇ ਲਈ ਭਟਕਦੇ ਹਨ।
ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
ਉਨ੍ਹਾਂ ਵਿਦਿਆਰਥੀਆਂ ਵੱਲੋਂ ਲੋਕ ਹਿੱਤ ਵਿੱਚ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ।ਡਾ. ਕੰਵਲਜੀਤ ਕੌਰ, ਪ੍ਰਿੰਸੀਪਲ ਇਨਵੈਸਟੀਗੇਟਰ ਨੇ ਦੱਸਿਆ ਕਿ ਪ੍ਰੋਜੈਕਟ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਵੱਲੋਂ ਬਣਾਈਆਂ ਪੇਂਟਿੰਗਸ, ਕਲਾ-ਕ੍ਰਿਤੀਆਂ, ਘਰ ਦੇ ਫਾਲਤੂ ਸਮਾਨ ਤੋਂ ਤਿਆਰ ਕੀਤੇ ਆਲ੍ਹਣੇ, ਪਾਣੀ ਦੀ ਸਾਂਭ ਸੰਭਾਲ ਦੇ ਮਾਡਲ, ਜੈਵਿਕ ਖਾਦ ਤੇ ਵਾਤਾਵਰਣ ਪੱਖੀ ਵਸਤਾਂ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਅਧੀਨ ਵਿਦਿਆਰਥੀਆਂ ਵੱਲੋਂ ਵਾਤਾਵਰਣ ਸੰਬੰਧਿਤ ਫੋਟੋਗ੍ਰਾਫੀ, ਬਾਰਿਸ਼ ਦੇ ਪਾਣੀ ਦੀ ਸਾਂਭ-ਸੰਭਾਲ, ਜੈਵਿਕ ਖਾਦ ਆਦਿ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਇਸ ਪ੍ਰਤੀ ਲੋਕਾਂ ਨੂੰ ਸਕਿਟ ਅਤੇ ਨਾਟਕਾਂ ਦੇ ਮਾਧਿਅਮ ਰਾਹੀਂ ਜਾਗਰੂਕ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵਰਸਿਟੀ ਨੂੰ ਭਵਿੱਖ ਵਿੱਚ ਹੋਰ ਪ੍ਰੋਜੈਕਟ ਮਿਲਣ ਤੇ ਵਾਤਾਵਰਣ ਪੱਖੀ ਜਾਗਰੂਕਤਾ ਅਭਿਆਨ ਨੂੰ ਹੋਰ ਹੱਲਾ ਸ਼ੇਰੀ ਮਿਲੇਗੀ ਤੇ ਫੈਕਲਟੀ ਤਨਦੇਹੀ ਨਾਲ ਇਸ ਖੇਤਰ ਵਿੱਚ ਕੰਮ ਕਰਦੀ ਰਹੇਗੀ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਵਾਤਾਵਰਣ ਸਿੱਖਿਆ ਪ੍ਰੋਗਰਾਮ ਪ੍ਰੋਜੈਕਟ”ਦੀ ਸਮਾਪਤੀ ਮੌਕੇ ਸ਼ਾਨਦਾਰ ਪ੍ਰਦਰਸ਼ਨੀ ਦਾ ਆਯੋਜਨ"